ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਸ੍ਰੀ ਕਰਤਾਰਪੁਰ ਸਾਹਿਬ ਲਈ ਜਥਾ ਰਵਾਨਾ

10:16 AM Sep 16, 2024 IST
ਸ੍ਰੀ ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਲਈ ਰਵਾਨਾ ਹੁੰਦਾ ਹੋਇਆ ਜਥਾ। -ਫੋਟੋ: ਗੁਰਿੰਦਰ ਸਿੰਘ

ਨਿੱਜੀ ਪੱਤਰ ਪ੍ਰੇਰਕ
ਲੁਧਿਆਣਾ, 15 ਸਤੰਬਰ
ਪਹਿਲੇ ਪਾਤਸ਼ਾਹ ਗੁਰੂ ਨਾਨਕ ਦੇਵ ਜੀ ਦੇ ਚਰਨ ਛੋਹ ਪ੍ਰਾਪਤ ਸਥਾਨ ਸ੍ਰੀ ਕਰਤਾਰਪੁਰ ਸਾਹਿਬ (ਪਾਕਿਸਤਾਨ) ਦੇ ਦਰਸ਼ਨਾਂ ਲਈ ਜਥਾ ਗੁਰਦੁਆਰਾ ਦਸਮੇਸ਼ ਸਿੰਘ ਸਭਾ (ਬਲਾਕ ਜੇ) ਭਾਈ ਰਣਧੀਰ ਸਿੰਘ ਨਗਰ ਅਤੇ ਗੁਰਦੁਆਰਾ ਸਿੰਘ ਸਭਾ ਸਿੰਘ ਪਿੰਕ ਵਿਹਾਰ ਵੱਲੋਂ ਰਵਾਨਾ ਕੀਤਾ ਗਿਆ। ਇਸ ਮੌਕੇ ਗੁਰਦੁਆਰਾ ਸਾਹਿਬ ਦੇ ਹੈੱਡ ਗ੍ਰੰਥੀ ਭਾਈ ਸਾਹਿਬ ਸਿੰਘ ਨੇ ਨਿਰਵਿਘਨ ਯਾਤਰਾ ਲਈ ਗੁਰੂ ਸਾਹਿਬ ਅੱਗੇ ਅਰਦਾਸ ਕੀਤੀ‌। ਇਸ ਮੌਕੇ ਸਮਾਜ ਸੇਵਕ ਐਡਵੋਕੇਟ ਗਗਨਪ੍ਰੀਤ ਸਿੰਘ, ਸੁਰਜੀਤ ਸਿੰਘ ਅਰੋੜਾ, ਨਗਿੰਦਰ ਸਿੰਘ, ਗੁਰਚਰਨ ਸਿੰਘ ਟੋਹੜਾ, ਮਨਮੋਹਨ ਸਿੰਘ ਮੋਹਣੀ, ਰਾਜੇਸ਼ ਗੁਪਤਾ ਤੇ ਜਸਬੀਰ ਸਿੰਘ ਰਿੰਪੀ ਵੱਲੋਂ ਸੰਗਤ ’ਤੇ ਫੁੱਲਾਂ ਦੀ ਵਰਖਾ ਕਰ ਕੇ ਬੱਸ ਰਵਾਨਾ ਕੀਤੀ ਗਈ। ਇਹ ਜਥਾ ਗੁਰਦੁਆਰਾ ਕਰਤਾਰਪੁਰ ਸਾਹਿਬ ਤੋਂ ਇਲਾਵਾ ਗੁਰਦੁਆਰਾ ਸ੍ਰੀ ਡੇਰਾ ਬਾਬਾ ਨਾਨਕ ਅਤੇ ਗੁਰਦੁਆਰਾ ਗੰਗਸਰ ਕਰਤਾਰਪੁਰ ਸਾਹਿਬ ਦੇ ਦਰਸ਼ਨ ਕਰ ਕੇ ਦੇਰ ਰਾਤ ਵਾਪਸ ਲੁਧਿਆਣਾ ਪੁੱਜੇਗਾ। ਜਥੇ ਦੇ ਮੈਂਬਰਾਂ ਨੂੰ ਪ੍ਰਿੰਸੀਪਲ ਗੁਰਨਾਮ ਸਿੰਘ ਨੇ ਸਿਰੋਪਾਓ ਭੇਟ ਕਰ ਕੇ ਸਨਮਾਨਿਤ ਕੀਤਾ।

Advertisement

Advertisement