For the best experience, open
https://m.punjabitribuneonline.com
on your mobile browser.
Advertisement

ਜਥੇਦਾਰ ਅਤੇ ਧਾਮੀ ਵੱਲੋਂ ਇਟਲੀ ’ਚ ਅੰਮ੍ਰਿਤਧਾਰੀ ਸਿੱਖ ਵਿਰੁੱਧ ਕੇਸ ਦਰਜ ਕਰਨ ਦੀ ਨਿੰਦਾ

08:20 AM Apr 22, 2024 IST
ਜਥੇਦਾਰ ਅਤੇ ਧਾਮੀ ਵੱਲੋਂ ਇਟਲੀ ’ਚ ਅੰਮ੍ਰਿਤਧਾਰੀ ਸਿੱਖ ਵਿਰੁੱਧ ਕੇਸ ਦਰਜ ਕਰਨ ਦੀ ਨਿੰਦਾ
ਜਲਾਲਾਬਾਦ ਦੀ ਇੰਦਰ ਨਗਰੀ ਦੀ ਟੁੱਟੀ ਸੜਕ ਦੀ ਝਲਕ।
Advertisement

ਟ੍ਰਿਬਿਉੂਨ ਨਿਉੂਜ਼ ਸਰਵਿਸ
ਅੰਮ੍ਰਿਤਸਰ, 21 ਅਪਰੈਲ
ਇਟਲੀ ਦੇ ਮਿਲਾਨ ਸ਼ਹਿਰ ਵਿੱਚ ਅੰਮ੍ਰਿਤਧਾਰੀ ਸਿੱਖ ਗੁਰਬਚਨ ਸਿੰਘ ਵਿਰੁੱਧ ਪੁਲੀਸ ਨੇ ਤੇਜ਼ਧਾਰ ਹਥਿਆਰ ਰੱਖਣ ਦੇ ਦੋਸ਼ ਹੇਠ ਕੇਸ ਦਰਜ ਕੀਤਾ ਹੈ। ਇਸ ਘਟਨਾ ਦੀ ਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਅਤੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡੋਵੇਕਟ ਹਰਜਿੰਦਰ ਸਿੰਘ ਧਾਮੀ ਨੇ ਨਿੰਦਾ ਕੀਤੀ ਹੈ। ਜਥੇਦਾਰ ਗਿਆਨੀ ਰਘਬੀਰ ਸਿੰਘ ਅਤੇ ਐਡਵੋਕੇਟ ਧਾਮੀ ਨੇ ਕਿਹਾ ਕਿ ਕਿਰਪਾਨ ਸਿੱਖਾਂ ਦੇ ਪੰਜ ਕਕਾਰਾਂ ਵਿੱਚੋਂ ਇੱਕ ਹੈ। ਅੰਮ੍ਰਿਤਧਾਰੀ ਸਿੱਖ ਦੇ ਸਰੀਰ ਤੋਂ ਕਿਰਪਾਨ ਨੂੰ ਵੱਖ ਕਰਨਾ ਸਿੱਖਾਂ ਦੀ ਧਾਰਮਿਕ ਆਜ਼ਾਦੀ ਦੇ ਵਿਰੁੱਧ ਹੈ।
ਉਨ੍ਹਾਂ ਕਿਹਾ ਕਿ ਸਿੱਖਾਂ ਨੂੰ ਭਾਰਤ ਦਾ ਸੰਵਿਧਾਨ ਵੀ ਕਿਰਪਾਨ ਪਹਿਨਣ ਦੀ ਆਜ਼ਾਦੀ ਦਿੰਦਾ ਹੈ। ਇਸ ਕਰਕੇ ਇਟਲੀ ਦੀ ਸਰਕਾਰ ਨੂੰ ਵੀ ਸਿੱਖ ਸਰੋਕਾਰਾਂ ਨੂੰ ਸਮਝਦੇ ਹੋਏ ਸਿੱਖਾਂ ਨੂੰ ਆਪਣੇ ਦੇਸ਼ ਵਿੱਚ ਕਿਰਪਾਨ ਪਹਿਨਣ ਦੀ ਖੁੱਲ੍ਹ ਦੇਣੀ ਚਾਹੀਦੀ ਹੈ। ਉਨ੍ਹਾਂ ਇਟਲੀ ਦੀ ਸਿੱਖ ਸੰਗਤ ਨੂੰ ਅਪੀਲ ਕੀਤੀ ਕਿ ਗੁਰਬਚਨ ਸਿੰਘ ਵਿਰੁੱਧ ਦਰਜ ਕੀਤੇ ਗਏ ਕੇਸ ਦਾ ਡਟ ਕੇ ਵਿਰੋਧ ਕਰਨ ਅਤੇ ਇਸ ਦੀ ਸਮੁੱਚੀ ਜਾਣਕਾਰੀ ਸ਼੍ਰੋਮਣੀ ਕਮੇਟੀ ਕੋਲ ਵੀ ਪੁੱਜਦੀ ਕਰਨ। ਸ਼੍ਰੋਮਣੀ ਕਮੇਟੀ ਇਸ ਮਾਮਲੇ ਨੂੰ ਰੱਦ ਕਰਵਾਉਣ ਲਈ ਭਾਰਤ ਵਿੱਚ ਇਟਲੀ ਦੇ ਰਾਜਦੂਤ ਅਤੇ ਭਾਰਤ ਦੇ ਵਿਦੇਸ਼ ਮੰਤਰਾਲੇ ਨੂੰ ਪੱਤਰ ਲਿਖ ਕੇ ਸਖ਼ਤ ਇਤਰਾਜ਼ ਪ੍ਰਗਟ ਕਰਨ ਦੇ ਨਾਲ-ਨਾਲ ਸਿੱਖਾਂ ਦੇ ਅਧਿਕਾਰਾਂ ਅਤੇ ਕਿਰਪਾਨ ਦੀ ਮਹੱਤਤਾ ਬਾਰੇ ਜਾਣਕਾਰੀ ਭੇਜੇਗੀ। ਉਨ੍ਹਾਂ ਭਾਰਤ ਦੇ ਵਿਦੇਸ਼ ਮੰਤਰੀ ਡਾ. ਐੱਸ ਜੈਸ਼ੰਕਰ ਨੂੰ ਵੀ ਅਪੀਲ ਕੀਤੀ ਕਿ ਇਟਲੀ ਦੀ ਸਰਕਾਰ ਨਾਲ ਗੱਲਬਾਤ ਕਰਕੇ ਇਸ ਕੇਸ ਨੂੰ ਰੱਦ ਕਰਵਾਉਣ।

Advertisement

Advertisement
Author Image

sukhwinder singh

View all posts

Advertisement
Advertisement
×