ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਜਥੇਦਾਰ ਵੱਲੋਂ ਉਮੀਦਵਾਰਾਂ ਨੂੰ ਜਿੱਤ ਦੀ ਖੁਸ਼ੀ ਸੰਜਮ ਨਾਲ ਮਨਾਉਣ ਦੀ ਅਪੀਲ

10:13 AM Jun 03, 2024 IST

ਟ੍ਰਿਬਿਉੂਨ ਨਿਉੂਜ਼ ਸਰਵਿਸ
ਅੰਮ੍ਰਿਤਸਰ, 2 ਜੂਨ
ਸ੍ਰੀ ਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਪੰਜਾਬ ਦੀਆਂ ਸਮੂਹ ਸਿਆਸੀ ਧਿਰਾਂ ਦੇ ਚੋਣ ਲੜ ਰਹੇ ਉਮੀਦਵਾਰਾਂ ਨੂੰ ਅਪੀਲ ਕੀਤੀ ਹੈ ਕਿ ਚਾਰ ਜੂਨ ਨੂੰ ਚੋਣ ਨਤੀਜੇ ਆਉਣ ਮਗਰੋਂ ਉਹ ਆਪਣੀ ਜਿੱਤ ਨੂੰ ਢੋਲ-ਢਮੱਕੇ ਆਦਿ ਨਾਲ ਨਾ ਮਨਾਉਣ ਕਿਉਂਕਿ ਇਸ ਵੇਲੇ ਘੱਲੂਘਾਰਾ ਹਫ਼ਤਾ ਚੱਲ ਰਿਹਾ ਹੈ ਅਤੇ ਸਮੁੱਚਾ ਸਿੱਖ ਜਗਤ ਜੂਨ 1984 ਸਾਕਾ ਨੀਲਾ ਤਾਰਾ ਸਮੇਂ ਮਾਰੇ ਗਏ ਲੋਕਾਂ ਨੂੰ ਯਾਦ ਕਰ ਰਿਹਾ ਹੈ।
ਉਨ੍ਹਾਂ ਕਿਹਾ ਕਿ ਇਸ ਸਾਕੇ ਨੂੰ ਸ੍ਰੀ ਅਕਾਲ ਤਖ਼ਤ ਵੱਲੋਂ ਤੀਜੇ ਘੱਲੂਘਾਰੇ ਦਾ ਨਾਂ ਦਿੱਤਾ ਗਿਆ ਹੈ। ਜੂਨ 1984 ਵਿੱਚ ਸਾਕਾ ਨੀਲਾ ਤਾਰਾ ਸਮੇਂ ਜਦੋਂ ਸ੍ਰੀ ਦਰਬਾਰ ਸਾਹਿਬ ਸਮੂਹ ਸਥਿਤ ਸ੍ਰੀ ਅਕਾਲ ਤਖ਼ਤ ’ਤੇ ਫ਼ੌਜੀ ਹਮਲਾ ਕੀਤਾ ਗਿਆ ਸੀ ਤਾਂ ਉਸ ਵੇਲੇ ਇੱਥੇ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਦਿਹਾੜਾ ਮਨਾਉਣ ਆਏ ਸ਼ਰਧਾਲੂ ਅਤੇ ਬੇਦੋਸ਼ੇ ਸਿੱਖ ਵੀ ਫ਼ੌਜ ਦੀ ਗੋਲੀਆਂ ਦਾ ਸ਼ਿਕਾਰ ਬਣੇ ਸਨ। ਇਸ ਵੇਲੇ ਸਮੁੱਚੇ ਸੰਸਾਰ ਵਿੱਚ ਵਸਦੇ ਸਿੱਖ ਉਨ੍ਹਾਂ ਨੂੰ ਸ਼ਰਧਾਂਜਲੀ ਭੇਟ ਕਰ ਰਹੇ ਹਨ।
ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਸਿੱਖ ਜਥੇਬੰਦੀ ਦਲ ਖਾਲਸਾ ਵੱਲੋਂ ਵੀ ਸਮੁੱਚੇ ਸਿੱਖਾਂ ਨੂੰ ਅਪੀਲ ਕੀਤੀ ਗਈ ਸੀ ਕਿ ਘੱਲੂਘਾਰਾ ਦਿਵਸ ਹੋਣ ਕਾਰਨ ਚੋਣ ਨਤੀਜਿਆਂ ਮਗਰੋਂ ਜੇਤੂ ਉਮੀਦਵਾਰ ਖੁਸ਼ੀ ਮਨਾਉਂਦੇ ਹੋਏ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣ ਲਈ ਨਾ ਆਉਣ ਸਗੋਂ ਇਸ ਹਫ਼ਤੇ ਮਗਰੋਂ ਖੁਸ਼ੀ-ਖੇੜੇ ਮਨਾਏ ਜਾਣ। ਦਲ ਖਾਲਸਾ ਵੱਲੋਂ ਫ਼ੌਜੀ ਹਮਲੇ ਦੇ ਰੋਸ ਵਜੋਂ 6 ਜੂਨ ਨੂੰ ਅੰਮ੍ਰਿਤਸਰ ਬੰਦ ਦਾ ਸੱਦਾ ਦਿੱਤਾ ਗਿਆ ਹੈ ਅਤੇ 5 ਜੂਨ ਨੂੰ ਘੱਲੂਘਾਰਾ ਮਾਰਚ ਕੱਢਣ ਦਾ ਫ਼ੈਸਲਾ ਕੀਤਾ ਗਿਆ ਹੈ।

Advertisement

Advertisement