ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਜਥੇਦਾਰ ਅਸੰਧ ਨੇ ਨੌਜਵਾਨ ’ਤੇ ਹਮਲਾ ਕਰਨ ਦੀ ਨਿਖੇਧੀ ਕੀਤੀ

10:43 AM Jun 16, 2024 IST

ਪੱਤਰ ਪ੍ਰੇਰਕ
ਸ਼ਾਹਬਾਦ ਮਾਰਕੰਡਾ, 15 ਜੂਨ
ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਜਥੇਦਾਰ ਭੁਪਿੰਦਰ ਸਿੰਘ ਅਸੰਧ ਨੇ ਇੱਥੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਕੈਥਲ ਵਿਚ ਗੁਰਸਿੱਖ ਨੌਜਵਾਨ ਸੁਖਵਿੰਦਰ ਸਿੰਘ ਨੂੰ ਖਾਲਿਸਤਾਨੀ ਕਹਿਣ ’ਤੇ ਕੁੱਟਮਾਰ ਕਰਨ ਵਾਲਿਆਂ ਖ਼ਿਲਾਫ਼ ਪੁਲੀਸ ਨੇ ਸਖ਼ਤ ਕਾਰਵਾਈ ਕੀਤੀ ਹੈ। ਉਨ੍ਹਾਂ ਕਿਹਾ ਕਿ ਸਿੱਖ ਕਿਸੇ ਵੀ ਧਰਮ ਦੇ ਖ਼ਿਲਾਫ਼ ਨਹੀਂ ਹਨ। ਇਸ ਦੇ ਬਾਵਜੂਣ ਸਿੱਖਾਂ ਨੂੰ ਕਈ ਵਾਰ ਖਾਲਿਸਤਾਨੀ ਕਿਹਾ ਜਾਂਦਾ ਹੈ। ਉਨ੍ਹਾਂ ਕਿਹਾ ਕਿ ਸਿੱਖਾਂ ਨੇ ਹਮੇਸ਼ਾ ਦੇਸ਼ ਦੀ ਏਕਤਾ ਤੇ ਅਖੰਡਤਾ ਲਈ ਬਲੀਦਾਨ ਦਿੱਤੇ ਹਨ ਪਰ ਕੁਝ ਲੋਕ ਸਮਾਜਿਕ ਭਾਈਚਾਰਾ ਖਰਾਬ ਕਰਨ ਲਈ ਅਜਿਹੀਆਂ ਹਰਕਤਾਂ ਕਰਦੇ ਹਨ ਜੋ ਸਰਾਸਰ ਗਲਤ ਹੈ। ਹਰਿਆਣਾ ਕਮੇਟੀ ਦੇ ਬੁਲਾਰੇ ਕੰਵਲਜੀਤ ਸਿੰਘ ਅਜਰਾਣਾ ਨੇ ਕਿਹਾ ਕਿ ਕੈਥਲ ਵਿਚ ਜ਼ਖ਼ਮੀ ਹੋਏ ਸੁਖਵਿੰਦਰ ਸਿੰਘ ਦੇ ਇਲਾਜ ਦਾ ਸਾਰਾ ਖਰਚਾ ਕਮੇਟੀ ਵੱਲੋਂ ਕੀਤਾ ਜਾਏਗਾ। ਇਸ ਦੇ ਨਾਲ ਹੀ ਕੋਰਟ ਵਿਚ ਕੇਸ ਦੌਰਾਨ ਵਕੀਲ ਦੀ ਸਾਰੀ ਫੀਸ ਵੀ ਕਮੇਟੀ ਵੱਲੋਂ ਹੀ ਦਿੱਤੀ ਜਾਏਗੀ।
ਜਥੇਦਾਰ ਭੁਪਿੰਦਰ ਸਿੰਘ ਅਸੰਧ ਨੇ ਦੱਸਿਆ ਕਿ ਗੁਰੂ ਹਰਿਗੋਬਿੰਦ ਸਾਹਿਬ ਦਾ ਪ੍ਰਕਾਸ਼ ਪੁਰਬ 16 ਤੋਂ 22 ਜੂਨ ਤਕ ਬੜੀ ਸ਼ਰਧਾ ਨਾਲ ਇਤਿਹਾਸਕ ਗੁਰਦੁਆਰਾ 6ਵੀਂ ਪਾਤਸ਼ਾਹੀ ਕੁਰੂਕਸ਼ੇਤਰ ਵਿਚ ਮਨਾਇਆ ਜਾਏਗਾ। ਉਨ੍ਹਾਂ ਕਿਹਾ ਕਿ ਸਮਾਗਮ ਵਿਚ ਪਹਿਲੀ ਵਾਰ ਦਰਬਾਰ ਸਾਹਿਬ ਅੰਮ੍ਰਿਤਸਰ ਤੋਂ ਚਾਰ ਹਜ਼ੂਰੀ ਰਾਗੀ ਜਥੇ ਕੀਰਤਨ ਦੀ ਸੇਵਾ ਕਰਨਗੇ।

Advertisement

ਸਿੱਖਾਂ ’ਤੇ ਆਏ ਦਿਨ ਹੋ ਰਹੇ ਹਮਲੇ ਚਿੰਤਾ ਦਾ ਵਿਸ਼ਾ: ਰਣਜੀਤ ਕੌਰ

ਇਕੱਠ ਨੂੰ ਸੰਬੋਧਨ ਕਰਦੀ ਹੋਈ ਸ਼੍ਰੋਮਣੀ ਅਕਾਲੀ ਦਲ ਦੀ ਆਗੂ ਰਣਜੀਤ ਕੌਰ।

ਨਵੀਂ ਦਿੱਲੀ (ਪੱਤਰ ਪ੍ਰੇਰਕ): ਸ਼੍ਰੋਮਣੀ ਅਕਾਲੀ ਦਲ ਦੀ ਦਿੱਲੀ ਇਕਾਈ ਦੇ ਮਹਿਲਾ ਵਿੰਗ ਦੀ ਮੁੱਖ ਸੇਵਾਦਾਰ ਬੀਬੀ ਰਣਜੀਤ ਕੌਰ ਨੇ ਕਿਹਾ ਕਿ ਕੈਥਲ ਵਿੱਚ ਸਿੱਖ ਨੌਜਵਾਨ ਨੂੰ ਬਿਨਾਂ ਕਿਸੇ ਕਾਰਨ ਸ਼ਰਾਰਤੀ ਅਨਸਰਾਂ ਵੱਲੋਂ ਬੇਖੌਫ ਹੋ ਕੇ ਖੁੱਲ੍ਹੇ ਬਾਜ਼ਾਰ ਵਿਚ ਨਫਰਤੀ ਸ਼ਬਦ ਬੋਲਦਿਆਂ ਸਿਰ ਵਿਚ ਇੱਟਾਂ ਮਾਰ ਕੇ ਗੰਭੀਰ ਰੂਪ ਵਿਚ ਜ਼ਖ਼ਮੀ ਕਰਨਾ ਅਤੇ ਜਾਨੋਂ ਮਾਰਨ ਦੀਆਂ ਧਮਕੀਆਂ ਦੇਣਾ ਬਹੁਤ ਹੀ ਨਿੰਦਣਯੋਗ ਅਤੇ ਦੁਖਦਾਈ ਹੈ। ਇਸ ਨਾਲ ਸਿੱਖਾਂ ਦੇ ਮਨਾਂ ਨੂੰ ਠੇਸ ਪੁੱਜੀ ਹੈ। ਉਨ੍ਹਾਂ ਕਿਹਾ ਕਿ ਆਪਣੇ ਹੀ ਦੇਸ਼ ਵਿਚ ਘੱਟਗਿਣਤੀ ਸਿੱਖਾਂ ’ਤੇ ਆਏ ਦਿਨ ਹੋ ਰਹੇ ਅਜਿਹੇ ਜਾਨਲੇਵਾ ਹਮਲੇ ਚਿੰਤਾ ਦਾ ਵਿਸ਼ਾ ਹਨ। ਇਹ ਸਿੱਖਾਂ ਦੀ ਜਾਨ-ਮਾਲ ਦੀ ਸੁਰੱਖਿਆ ’ਤੇ ਸੁਆਲੀਆ ਚਿੰਨ੍ਹ ਲਗਾ ਰਹੇ ਹਨ। ਸਿੱਖਾਂ ’ਤੇ ਵਾਰ-ਵਾਰ ਹੋ ਰਹੇ ਹਮਲੇ ਕੌਮ ਨੂੰ ਦੇਸ਼ ਅੰਦਰ ਦੂਜੇ ਦਰਜੇ ਦੇ ਸ਼ਹਿਰੀ ਹੋਣ ਦਾ ਅਹਿਸਾਸ ਕਰਵਾ ਰਹੇ ਹਨ ਜਿਸ ਨਾਲ ਸਿੱਖਾਂ ਅੰਦਰ ਬੇਗਾਨਗੀ ਭਰਦੀ ਜਾ ਰਹੀ ਹੈ। ਇਹ ਦੇਸ਼ ਦੇ ਭਵਿੱਖ ਲਈ ਚੰਗਾ ਸੁਨੇਹਾ ਨਹੀਂ ਹੈ। ਕੇਂਦਰ ਅਤੇ ਹਰਿਆਣਾ ਸਰਕਾਰ ਨੂੰ ਤੁਰੰਤ ਮੁਲਜ਼ਮਾਂ ਖ਼ਿਲਾਫ਼ ਸਖ਼ਤ ਕਾਰਵਾਈ ਕਰਨੀ ਚਾਹੀਦੀ ਹੈ।

Advertisement
Advertisement
Advertisement