For the best experience, open
https://m.punjabitribuneonline.com
on your mobile browser.
Advertisement

ਜਥੇਦਾਰ ਦਾਦੂਵਾਲ ਵੱਲੋਂ ਇੰਗਲੈਂਡ ’ਚ ਨਵੇਂ ਚੁਣੇ ਪੰਜਾਬੀ ਪਾਰਲੀਮੈਂਟ ਮੈਂਬਰਾਂ ਨੂੰ ਵਧਾਈ

08:47 AM Jul 08, 2024 IST
ਜਥੇਦਾਰ ਦਾਦੂਵਾਲ ਵੱਲੋਂ ਇੰਗਲੈਂਡ ’ਚ ਨਵੇਂ ਚੁਣੇ ਪੰਜਾਬੀ ਪਾਰਲੀਮੈਂਟ ਮੈਂਬਰਾਂ ਨੂੰ ਵਧਾਈ
Advertisement

ਪੱਤਰ ਪ੍ਰੇਰਕ
ਗੂਹਲਾ ਚੀਕਾ, 7 ਜੁਲਾਈ
ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਧਰਮ ਪ੍ਰਚਾਰ ਦੇ ਚੇਅਰਮੈਨ ਜਥੇਦਾਰ ਬਲਜੀਤ ਸਿੰਘ ਦਾਦੂਵਾਲ ਨੇ ਵਲੈਤ ਦੀ ਧਰਤੀ ’ਤੇ ਹਾਲ ਹੀ ਵਿੱਚ ਹੋਈਆਂ ਚੋਣਾਂ ਵਿੱਚ ਜਿੱਤੇ 10 ਸਿੱਖ ਪਾਰਲੀਮੈਂਟ ਮੈਂਬਰਾਂ ਨੂੰ ਸ਼ੁਭਕਾਮਨਾਵਾਂ ਭੇਟ ਕਰਦਿਆਂ ਵਧਾਈ ਦਿੱਤੀ ਹੈ। ਮੀਡੀਆ ਨੂੰ ਬਿਆਨ ਜਾਰੀ ਕਰਦਿਆਂ ਜਥੇਦਾਰ ਦਾਦੂਵਾਲ ਨੇ ਕਿਹਾ ਕਿ ਇਹ ਬਹੁਤ ਹੀ ਖੁਸ਼ੀ ਦੀ ਗੱਲ ਹੈ ਕਿ ਸਿੱਖਾਂ ਨੇ ਭਾਰਤ ਦੀ ਧਰਤੀ ਤੋਂ ਵਿਦੇਸ਼ਾਂ ਵਿੱਚ ਜਾ ਕੇ ਵੀ ਆਪਣੀ ਮਿਹਨਤ ਮੁਸ਼ੱਕਤ ਦੇ ਨਾਲ ਹਰ ਖੇਤਰ ਵਿੱਚ ਝੰਡੇ ਗੱਡ ਕੇ ਪੰਥ ਦੀ ਆਵਾਜ਼ ਨੂੰ ਬੁਲੰਦ ਕੀਤਾ ਹੈ। ਜਥੇਦਾਰ ਦਾਦੂਵਾਲ ਨੇ ਸਿੱਖ ਸੰਗਤਾਂ ਨੂੰ ਅਪੀਲ ਕਰਦਿਆਂ ਕਿਹਾ ਕੇ ਪੰਜਾਬ ਤੋਂ ਬਾਹਰ ਪੂਰੇ ਭਾਰਤ ਦੇ ਵੱਖ-ਵੱਖ ਸੂਬਿਆਂ ਵਿੱਚ ਅੱਜ ਕੋਈ ਵੀ ਸਿੱਖ ਮੈਂਬਰ ਪਾਰਲੀਮੈਂਟ ਨਹੀਂ ਹੈ ਤੇ ਲੱਖਾਂ ਵਿੱਚ ਆਬਾਦੀ ਹੋਣ ਦੇ ਬਾਵਜੂਦ ਅਜਿਹਾ ਹੋਣਾ ਸਾਡੇ ਲਈ ਚਿੰਤਾ ਦਾ ਵਿਸ਼ਾ ਹੈ।

Advertisement

Advertisement
Advertisement
Author Image

sukhwinder singh

View all posts

Advertisement