ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਜਥੇਦਾਰ ਗੜਗੱਜ ਵੱਲੋਂ ਮਾਝਾ ਜ਼ੋਨ ਦੇ ਪ੍ਰਚਾਰਕਾਂ ਦੀ ਇਕੱਤਰਤਾ

08:00 AM Mar 23, 2025 IST
featuredImage featuredImage
ਪ੍ਰਚਾਰਕਾਂ ਨੂੰ ਸੰਬੋਧਨ ਕਰਦੇ ਹੋਏ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ।

ਜਗਤਾਰ ਸਿੰਘ ਲਾਂਬਾ
ਅੰਮ੍ਰਿਤਸਰ, 22 ਮਾਰਚ
ਸ੍ਰੀ ਅਕਾਲ ਤਖ਼ਤ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਅੱਜ ਅੰਮ੍ਰਿਤਸਰ ਮਾਝਾ ਜ਼ੋਨ ਦੇ ਸਮੂਹ ਪ੍ਰਚਾਰਕ, ਨਿਗਰਾਨ, ਢਾਡੀ ਤੇ ਕਵੀਸ਼ਰ ਸਿੰਘਾਂ ਨਾਲ ਸ੍ਰੀ ਅਕਾਲ ਤਖ਼ਤ ਵਿਖੇ ਮੀਟਿੰਗ ਕੀਤੀ। ਇਸ ਦੌਰਾਨ ਉਨ੍ਹਾਂ ਸਿੱਖੀ ਛੱਡ ਕੇ ਧਰਮ ਪਰਿਵਰਤਨ ਕਰ ਗਏ ਸਿੱਖਾਂ ਨੂੰ ਘਰ ਵਾਪਸੀ ਵਾਸਤੇ ਪ੍ਰੇਰਿਆ। ਪੰਜਾਬ ਦੇ ਮਾਝਾ ਖੇਤਰ ਵਿੱਚ ਧਰਮ ਪ੍ਰਚਾਰ ਲਹਿਰ ਨੂੰ ਪ੍ਰਚੰਡ ਕਰਨ ਅਤੇ ਇਸ ਸਾਲ ਆ ਰਹੀਆਂ ਦੋ ਸ਼ਤਾਬਦੀਆਂ ਨੂੰ ਹੋਰ ਪ੍ਰਭਾਵਸ਼ਾਲੀ ਢੰਗ ਨਾਲ ਮਨਾਉਣ ਲਈ ਜਥੇਦਾਰ ਨੇ ਸਿੱਖ ਪ੍ਰਚਾਰਕਾਂ ਨਾਲ ਕੀਤੀ ਮੀਟਿੰਗ ਵਿੱਚ ਮਾਝਾ ਜ਼ੋਨ ਦੇ ਅੰਮ੍ਰਿਤਸਰ, ਗੁਰਦਾਸਪੁਰ, ਪਠਾਨਕੋਟ, ਤਰਨ ਤਾਰਨ, ਕਪੂਰਥਲਾ, ਫ਼ਿਰੋਜ਼ਪੁਰ ਅਤੇ ਜਲੰਧਰ ਜ਼ਿਲ੍ਹਿਆਂ ਦੇ ਪ੍ਰਚਾਰਕਾਂ ਨੂੰ ਸ੍ਰੀ ਅਕਾਲ ਤਖ਼ਤ ਵੱਲੋਂ ਦਿੱਤੇ ਜਾਣ ਵਾਲੇ ਪ੍ਰੋਗਰਾਮ ਨੂੰ ਦ੍ਰਿੜ੍ਹਤਾ ਨਾਲ ਅਗਾਂਹ ਵਧਾਉਣ ਵਾਸਤੇ ਕਿਹਾ ਹੈ। ਇਕੱਤਰਤਾ ਸ਼ੁਰੂ ਕਰਨ ਤੋਂ ਪਹਿਲਾਂ ਜਥੇਦਾਰ ਨੇ ਸਮੂਹ ਪ੍ਰਚਾਰਕ ਸਿੰਘਾਂ ਨਾਲ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਨਮੁਖ ਨਤਮਸਤਕ ਹੋਏ ਅਤੇ ਕੌਮ ਦੀ ਚੜ੍ਹਦੀ ਕਲਾ ਲਈ ਅਰਦਾਸ ਕੀਤੀ। ਇਕੱਤਰਤਾ ਵਿੱਚ ਸ੍ਰੀ ਅਕਾਲ ਤਖ਼ਤ ਦੇ ਮੁੱਖ ਗ੍ਰੰਥੀ ਸਿੰਘ ਗਿਆਨੀ ਮਲਕੀਤ ਸਿੰਘ, ਧਰਮ ਪ੍ਰਚਾਰ ਕਮੇਟੀ ਦੇ ਸਕੱਤਰ ਬਿਜੈ ਸਿੰਘ ਨੇ ਵੀ ਸ਼ਮੂਲੀਅਤ ਕੀਤੀ। ਇਸ ਦੌਰਾਨ ਵੱਖ-ਵੱਖ ਬੁਲਾਰਿਆਂ ਨੇ ਧਰਮ ਪ੍ਰਚਾਰ ਸਬੰਧੀ ਚੱਲ ਰਹੇ ਮੌਜੂਦਾ ਕਾਰਜਾਂ ਅਤੇ ਅਗਾਂਹ ਵਾਸਤੇ ਵਿਉਂਦਬੰਦੀ ਲਈ ਵਿਚਾਰ ਰੱਖੇ। ਇਸ ਮੌਕੇ ਪ੍ਰਚਾਰਕਾਂ ਵੱਲੋਂ ਭਾਈ ਜਸਪਾਲ ਸਿੰਘ, ਕਵੀਸ਼ਰ ਗਿਆਨੀ ਸਤਨਾਮ ਸਿੰਘ ਬੱਲੋਵਾਲ ਤੇ ਢਾਡੀ ਗਿਆਨੀ ਜਸਬੀਰ ਸਿੰਘ ਵਲਟੋਹਾ ਨੇ ਪ੍ਰਚਾਰ ਦੇ ਖੇਤਰ ਵਿੱਚ ਦਰਪੇਸ਼ ਚੁਣੌਤੀਆਂ ਅਤੇ ਮੁਸ਼ਕਲਾਂ ਬਾਰੇ ਦੱਸਿਆ। ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਕਿਹਾ ਕਿ ਇਸ ਵੇਲੇ ਪੰਜਾਬ ਅੰਦਰ ਥੋੜੀ ਨਿਰਾਸ਼ਾ ਹੈ ਪਰ ਉਸ ਨੂੰ ਕੇਵਲ ਗੁਰੂ ਸਾਹਿਬ ਦੇ ਉਪਦੇਸ਼ ਅਤੇ ਸੰਦੇਸ਼ ਨਾਲ ਹੀ ਦੂਰ ਕੀਤਾ ਜਾ ਸਕਦਾ ਹੈ ਅਤੇ ਧਰਮ ਪ੍ਰਚਾਰ ਰਾਹੀਂ ਇਹੀ ਯਤਨ ਕੀਤੇ ਜਾਣਗੇ ਤਾਂ ਜੋ ਵੱਧ ਤੋਂ ਵੱਧ ਲੋਕ ਸਿੱਖੀ ਨਾਲ ਜੁੜਨ। ਅੱਜ ਦੀ ਇਕੱਤਰਤਾ ਵਿੱਚ ਇਹ ਤੈਅ ਹੋਇਆ ਹੈ ਕਿ ਪਹਿਲਾਂ ਤੋਂ ਚੱਲ ਰਹੀ ਧਰਮ ਪ੍ਰਚਾਰ ਦੀ ਲਹਿਰ ਨੂੰ ਹੋਰ ਵਧੇਰੇ ਜਜ਼ਬੇ, ਜੋਸ਼ ਅਤੇ ਜਨੂਨ ਨਾਲ ਅਗਾਂਹ ਲੈ ਕੇ ਜਾਇਆ ਜਾਵੇਗਾ ਅਤੇ ਪਿੰਡ ਪੱਧਰ ਉੱਥੇ ਸੰਗਤਾਂ ਨੂੰ ਨਾਲ ਜੋੜਿਆ ਜਾਵੇ। ਸ਼੍ਰੋਮਣੀ ਕਮੇਟੀ ਦੇ ਹੈੱਡ ਪ੍ਰਚਾਰਕ ਭਾਈ ਸਰਬਜੀਤ ਸਿੰਘ ਢੋਟੀਆਂ ਨੇ ਸਟੇਜ ਸੰਚਾਲਕ ਦੀ ਸੇਵਾ ਨਿਭਾਈ। ਇਸ ਮੌਕੇ ਪੰਜਾਬ ਪ੍ਰਚਾਰ ਦੇ ਇੰਚਾਰਜ ਕਰਤਾਰ ਸਿੰਘ, ਇੰਚਾਰਜ ਸਕੱਤਰੇਤ ਬਗੀਚਾ ਸਿੰਘ ਤੇ ਜਸਵੀਰ ਸਿੰਘ, ਪ੍ਰਚਾਰਕ-ਕਮ-ਨਿਗਰਾਨ ਰਾਜਪਾਲ ਸਿੰਘ ਆਦਿ ਹਾਜ਼ਰ ਸਨ।

Advertisement

Advertisement