For the best experience, open
https://m.punjabitribuneonline.com
on your mobile browser.
Advertisement

ਜਥੇਦਾਰ ਗੜ੍ਹੀ ਦੀ ਅੱਜ ਹੋਵੇਗੀ ਅਕਾਲੀ ਦਲ ਵਿੱਚ ਵਾਪਸੀ

10:08 AM May 01, 2024 IST
ਜਥੇਦਾਰ ਗੜ੍ਹੀ ਦੀ ਅੱਜ ਹੋਵੇਗੀ ਅਕਾਲੀ ਦਲ ਵਿੱਚ ਵਾਪਸੀ
Advertisement

ਕਰਮਜੀਤ ਸਿੰਘ ਚਿੱਲਾ
ਬਨੂੜ, 30 ਅਪਰੈਲ
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪਿਛਲੇ ਲੰਮੇ ਸਮੇਂ ਤੋਂ ਲਗਾਤਾਰ ਮੈਂਬਰ ਚੱਲ ਰਹੇ ਅਤੇ ਰਾਜਪੁਰਾ ਅਤੇ ਘਨੌਰ ਵਿਧਾਨ ਸਭਾ ਹਲਕਿਆਂ ਵਿੱਚ ਵੱਡਾ ਜਨਤਕ ਆਧਾਰ ਰੱਖਦੇ ਜਥੇਦਾਰ ਸੁਰਜੀਤ ਸਿੰਘ ਗੜ੍ਹੀ ਅਕਾਲੀ ਦਲ ਵਿੱਚ ਘਰ ਵਾਪਸੀ ਕਰ ਰਹੇ ਹਨ। ਉਹ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਕਾਰਜਕਾਰਨੀ ਦੇ ਵੀ ਲੰਮਾ ਸਮਾਂ ਮੈਂਬਰ ਰਹੇ ਹਨ ਅਤੇ ਪਾਰਟੀ ਦੇ ਵੱਖ-ਵੱਖ ਅਹੁਦਿਆਂ ’ਤੇ ਕੰਮ ਕਰਦੇ ਰਹੇ ਹਨ। ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਪਾਰਟੀ ਦੇ ਪਟਿਆਲਾ ਹਲਕੇ ਤੋਂ ਉਮੀਦਵਾਰ ਨਰਿੰਦਰ ਕੁਮਾਰ ਸ਼ਰਮਾ ਪਹਿਲੀ ਮਈ ਨੂੰ ਉਨ੍ਹਾਂ ਦੇ ਬਨੂੜ ਨੇੜਲੇ ਪਿੰਡ ਫ਼ਤਹਿਪੁਰ ਗੜ੍ਹੀ ਪਹੁੰਚ ਰਹੇ ਹਨ, ਜਿੱਥੇ ਉਹ ਜਥੇਦਾਰ ਗੜ੍ਹੀ ਅਤੇ ਉਨ੍ਹਾਂ ਦੇ ਸਮਰਥਕਾਂ ਨੂੰ ਅਕਾਲੀ ਦਲ ਵਿੱਚ ਸ਼ਾਮਲ ਕਰਾਉਣਗੇ।
ਜ਼ਿਕਰਯੋਗ ਜਥੇਦਾਰ ਗੜ੍ਹੀ ਪਹਿਲਾਂ 2017 ਦੀਆਂ ਵਿਧਾਨ ਸਭਾ ਚੋਣਾਂ ਸਮੇਂ ਤੋਂ ਕੁੱਝ ਸਮਾਂ ਪਹਿਲਾਂ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਏ ਸਨ। ਮਗਰੋਂ 2018 ਵਿੱਚ ਮੁੜ ਅਕਾਲੀ ਦਲ ਵਿੱਚ ਪਰਤ ਆਏ ਸਨ। 2022 ਵਿੱਚ ਉਹ ਭਾਰਤੀ ਜਨਤਾ ਪਾਰਟੀ ਵਿੱਚ ਚਲੇ ਗਏ। ਭਾਜਪਾ ਵੱਲੋਂ ਉਨ੍ਹਾਂ ਨੂੰ ਜ਼ਿਲ੍ਹਾ ਪਟਿਆਲਾ ਦਿਹਾਤੀ ਦਾ ਪ੍ਰਧਾਨ ਬਣਾਇਆ ਗਿਆ ਸੀ। ਮਗਰੋਂ ਉਨ੍ਹਾਂ ਭਾਜਪਾ ਤੋਂ ਵੀ ਅਸਤੀਫ਼ਾ ਦੇ ਦਿੱਤਾ। ਜਥੇਦਾਰ ਸੁਰਜੀਤ ਸਿੰਘ ਗੜ੍ਹੀ ਨੇ ਸੰਪਰਕ ਕਰਨ ’ਤੇ ਅਕਾਲੀ ਦਲ ਵਿੱਚ ਵਾਪਸੀ ਦੀ ਪੁਸ਼ਟੀ ਕੀਤੀ ਹੈ।

Advertisement

Advertisement
Author Image

Advertisement
Advertisement
×