ਜਥੇਦਾਰ ਗੜਗੱਜ ਵੱਲੋਂ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜੋੜਾ ਘਰ ’ਚ ਸੇਵਾ
12:46 PM Apr 07, 2025 IST
ਬੀ ਐੱਸ ਚਾਨਾ
ਸ੍ਰੀ ਆਨੰਦਪੁਰ ਸਾਹਿਬ, 7 ਅਪਰੈਲ
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਅਤੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਵਜੋਂ ਸੇਵਾ ਨਿਭਾ ਰਹੇ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਅੱਜ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜੋੜਾ ਘਰ ਵਿਖੇ ਜੋੜਿਆਂ ਦੀ ਸੇਵਾ ਕੀਤੀ।
Advertisement
ਉਂਝ ਇਹ ਪਹਿਲੀ ਵਾਰ ਹੈ ਜਦੋਂ ਕਿਸੇ ਮੌਜੂਦਾ ਜਥੇਦਾਰ ਵੱਲੋਂ ਇਸ ਤਰ੍ਹਾਂ ਜੋੜਾ ਘਰ ਵਿਖੇ ਇਕ ਨਿਮਾਣੇ ਸੇਵਾਦਾਰ ਵਜੋਂ ਸੇਵਾ ਕੀਤੀ ਗਈ ਹੋਵੇ।
ਜਥੇਦਾਰ ਗੜਗੱਜ ਸਿੱਖ ਮਿਸ਼ਨਰੀ ਕਾਲਜ ਦੇ ਵਿਦਿਆਰਥੀ ਰਹੇ ਹਨ ਅਤੇ ਅੱਜ ਸਥਾਨਕ ਸਿੱਖ ਮਿਸ਼ਨਰੀ ਕਾਲਜ ਵਿਖੇ ਉਨ੍ਹਾਂ ਦੇ ਸਨਮਾਨ ਲਈ ਪ੍ਰੋਗਰਾਮ ਰੱਖਿਆ ਗਿਆ ਸੀ।
Advertisement
ਜਥੇਦਾਰ ਵੱਲੋਂ ਇਸ ਪ੍ਰੋਗਰਾਮ ਵਿੱਚ ਪੁੱਜਣ ਤੋਂ ਪਹਿਲਾਂ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਪੁੱਜ ਕੇ ਜੋੜਾ ਘਰ ’ਚ ਸੇਵਾ ਕੀਤੀ ਗਈ।
Advertisement