ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਹੋਲੇ-ਮਹੱਲੇ ਮੌਕੇ ਜਥੇਦਾਰ ਗਿਆਨੀ ਰਘਬੀਰ ਸਿੰਘ ਵੱਲੋਂ ਸੰਗਤ ਲਈ ਦਿਸ਼ਾ-ਨਿਰਦੇਸ਼ ਜਾਰੀ

06:40 AM Mar 21, 2024 IST

ਟ੍ਰਬਿਿਉੂਨ ਨਿਉੂਜ਼ ਸਰਵਿਸ
ਅੰਮ੍ਰਿਤਸਰ, 20 ਮਾਰਚ
ਹੋਲਾ-ਮਹੱਲਾ ਦਾ ਕੌਮੀ ਤਿਓਹਾਰ ਮਨਾਉਣ ਲਈ ਸ੍ਰੀ ਅਨੰਦਪੁਰ ਸਾਹਿਬ ਆਉਣ ਵਾਲੀ ਸੰਗਤ ਵਾਸਤੇ ਸ੍ਰੀ ਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਦਿਸ਼ਾ-ਨਿਰਦੇਸ਼ ਜਾਰੀ ਕਰਦਿਆਂ ਕਿਹਾ ਕਿ ਇਸ ਮੌਕੇ ਵਾਤਾਵਰਨ ਨੂੰ ਪ੍ਰਦੂਸ਼ਣ-ਮੁਕਤ ਰੱਖਣ ਵਾਸਤੇ ਲੰਗਰਾਂ ਵਿੱਚ ਸਾਫ਼-ਸਫ਼ਾਈ, ਸ਼ੁੱਧ ਰਸਦਾਂ ਦੀ ਵਰਤੋਂ ਅਤੇ ਪਲਾਸਟਿਕ ਦੇ ਬਰਤਨਾਂ ਦੀ ਵਰਤੋਂ ਤੋਂ ਗੁਰੇਜ਼ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਨੌਜਵਾਨ ਇਸ ਧਾਰਮਿਕ ਯਾਤਰਾ ਨੂੰ ਮੌਜ-ਮਸਤੀ ਜਾਂ ਹੁੱਲੜਬਾਜ਼ੀ ਦਾ ਰੂਪ ਬਿਲਕੁਲ ਨਾ ਦੇਣ। ਉਨ੍ਹਾਂ ਕਿਹਾ ਕਿ 21 ਤੋਂ 26 ਮਾਰਚ ਤੱਕ ਹੋਲਾ-ਮਹੱਲਾ ਦਾ ਕੌਮੀ ਤਿਓਹਾਰ ਮਨਾਉਣ ਲਈ ਸ੍ਰੀ ਅਨੰਦਪੁਰ ਸਾਹਿਬ ਆਉਣ ਵਾਲੇ ਸਿੱਖ ਨੌਜਵਾਨਾਂ ਨੂੰ ਮੋਟਰਸਾਈਕਲਾਂ, ਟਰੈਕਟਰਾਂ ਅਤੇ ਕਾਰਾਂ ਦੀ ਸਟੰਟਬਾਜ਼ੀ ਕਰਨ ਤੋਂ ਗੁਰੇਜ਼ ਕਰਨਾ ਚਾਹੀਦਾ ਹੈ। ਉਨ੍ਹਾਂ ਇਸ ਧਾਰਮਿਕ ਅਸਥਾਨ ’ਤੇ ਸ਼ਰਧਾ-ਭਾਵਨਾ ਨਾਲ ਆਉਣ ਦੀ ਤਾਕੀਦ ਕਰਦਿਆਂ ਪਿੰਡਾਂ-ਨਗਰਾਂ ਦੇ ਗੁਰਦੁਆਰਿਆਂ ਦੇ ਗ੍ਰੰਥੀ ਸਾਹਿਬਾਨ ਨੂੰ ਆਖਿਆ ਕਿ ਉਹ ਇਸ ਸਬੰਧ ਵਿੱਚ ਗੁਰਦੁਆਰਿਆਂ ’ਤੇ ਘੋਸ਼ਣਾ ਵੀ ਕਰਨ। ਉਨ੍ਹਾਂ ਆਖਿਆ ਕਿ ਹੋਲਾ-ਮਹੱਲਾ ਮੌਕੇ ਦੇਸ਼-ਵਿਦੇਸ਼ ਤੋਂ ਸਿੱਖ ਸੰਗਤਾਂ ਤੋਂ ਇਲਾਵਾ ਹੋਰਨਾਂ ਧਰਮਾਂ ਦੇ ਲੋਕ ਅਤੇ ਮੀਡੀਆ ਕਰਮੀ ਵੀ ਸ੍ਰੀ ਆਨੰਦਪੁਰ ਸਾਹਿਬ ਪੁੱਜਦੇ ਹਨ। ਉਨ੍ਹਾਂ ਆਖਿਆ ਕਿ ਗੁਰੂ ਗੋਬਿੰਦ ਸਿੰਘ ਜੀ ਨੇ ਖ਼ਾਲਸਾ ਪੰਥ ਨੂੰ ਹੋਲੀ ਤੋਂ ਵੱਖਰਾ ਹੋਲਾ-ਮਹੱਲਾ ਦਾ ਸੰਕਲਪ ਦਿੱਤਾ ਸੀ, ਜਿਸ ਦਾ ਉਦੇਸ਼ ਸਿੱਖ ਕੌਮ ਨੂੰ ਵਧੇਰੇ ਸੰਗਠਿਤ, ਅਨੁਸ਼ਾਸਨਬੱਧ ਤੇ ਸਰੀਰਕ ਅਤੇ ਮਾਨਸਿਕ ਤੌਰ ’ਤੇ ਜਾਗਰੂਕ ਕਰਨਾ ਸੀ। ਉਨ੍ਹਾਂ ਆਖਿਆ ਕਿ ਇਸ ਮੌਕੇ ਸ੍ਰੀ ਅਨੰਦਪੁਰ ਸਾਹਿਬ ਆਉਣ ਵਾਲੀਆਂ ਸੰਗਤਾਂ ਨੂੰ ਜ਼ਾਬਤੇ ਵਿੱਚ ਰਹਿ ਕੇ ਇਤਿਹਾਸਕ ਗੁਰਦੁਆਰਿਆਂ ਅਤੇ ਖ਼ਾਲਸੇ ਦੇ ਜਾਹੋ-ਜਲਾਲ ਦੇ ਦਰਸ਼ਨ ਕਰਨੇ ਚਾਹੀਦੇ ਹਨ। ਉਨ੍ਹਾਂ ਇਸ ਮੌਕੇ ਲੱਗਣ ਵਾਲੇ ਮੈਡੀਕਲ ਕੈਂਪਾਂ ਵਿੱਚ ਮਿਆਰੀ ਦਵਾਈਆਂ ਦੀ ਵਰਤੋਂ ਕਰਨ ਦੇ ਨਿਰਦੇਸ਼ ਵੀ ਦਿੱਤੇ।

Advertisement

Advertisement