ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਜਥੇਦਾਰ ਗੁਰਚਰਨ ਸਿੰਘ ਟੌਹੜਾ ਦੀ ਜਨਮ ਸ਼ਤਾਬਦੀ ਸਬੰਧੀ ਸਮਾਗਮ ਸ਼ੁਰੂ

08:11 AM Sep 23, 2024 IST
ਗੁਰਦੁਆਰਾ ਦੂਖਨਿਵਾਰਨ ਸਾਹਿਬ ਵਿਖੇ ਪਾਠ ਦੀ ਆਰੰਭਤਾ ਮੌਕੇ ਮੌਜੂਦ ਸ਼੍ਰੋਮਣੀ ਅਕਾਲੀ ਦਲ ਦੇ ਆਗੂ।

ਸਰਬਜੀਤ ਸਿੰਘ ਭੰਗੂ
ਪਟਿਆਲਾ, 22 ਸਤੰਬਰ
ਪੰਥ ਰਤਨ ਜਥੇਦਾਰ ਗੁਰਚਰਨ ਸਿੰਘ ਟੌਹੜਾ ਦੀ ਪਹਿਲੀ ਜਨਮ ਸ਼ਤਾਬਦੀ ਸਬੰਧੀ ਦੋਵੇਂ ਅਕਾਲੀ ਧੜਿਆਂ ਵੱਲੋਂ 24 ਸਤੰਬਰ ਨੂੰ ਸਮਾਗਮ ਕਰਵਾਏ ਜਾ ਰਹੇ ਹਨ ਜਿਸ ਤਹਿਤ ਅੱਜ ਦੋਵਾਂ ਧਿਰਾਂ ਵੱਲੋਂ ਅਖੰਡ ਪਾਠ ਆਰੰਭ ਕਰਵਾ ਕੇ ਇਨ੍ਹਾਂ ਸਮਾਗਮਾਂ ਦਾ ਰਸਮੀ ਆਗਾਜ਼ ਕਰ ਦਿੱਤਾ ਗਿਆ ਹੈ। ਇਨ੍ਹਾਂ ਵਿਚੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਗੁਰਦੁਆਰਾ ਦੂਖਨਿਵਾਰਨ ਸਾਹਿਬ ਪਟਿਆਲਾ ਵਿੱਚ ਸਮਾਗਮ ਕਰਵਾਇਆ ਜਾ ਰਿਹਾ ਹੈ ਜਿਸ ਵਿਚ ਹੀ ਅਕਾਲੀ ਦਲ ਬਾਦਲ ਦੀ ਲੀਡਰਸ਼ਿਪ ਅਤੇ ਵਰਕਰ ਸ਼ਿਰਕਤ ਕਰਨਗੇ। ਸ਼੍ਰੋਮਣੀ ਕਮੇਟੀ ਮੈਂਬਰ ਜਥੇਦਾਰ ਸੁਰਜੀਤ ਸਿੰਘ ਗੜ੍ਹੀ ਦਾ ਕਹਿਣਾ ਸੀ ਕਿ ਸਮਾਗਮ ਦੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ ਜਿਸ ਦੀ ਅਗਵਾਈ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਕਰਨਗੇ।

Advertisement

ਟੌਹੜਾ ਵਿੱਚ ਅਰਦਾਸ ਕਰਕੇ ਪਾਠ ਦੀ ਆਰੰਭਤਾ ਕਰਦੇ ਹੋਏ ਅਕਾਲੀ ਦਲ ਸੁਧਾਰ ਦੇ ਆਗੂ।

ਭੋਗ ਉਪਰੰਤ ਅੰਮ੍ਰਿਤ ਸੰਚਾਰ ਵੀ ਹੋਵੇਗਾ। ਜਥੇਦਾਰ ਗੁਰਚਰਨ ਸਿੰਘ ਟੌਹੜਾ ਦੇ ਜੀਵਨ ’ਤੇ ਆਧਾਰਿਤ ਫੋਟੋ ਗੈਲਰੀ ਵੀ ਲਗਾਈ ਜਾ ਰਹੀ ਹੈ। ਇਸ ਮੌਕੇ ਧਰਮ ਪ੍ਰਚਾਰ ਕਮੇਟੀ ਦੇ ਸਕੱਤਰ ਬਲਵਿੰਦਰ ਸਿੰਘ ਕਾਹਲਵਾਂ, ਹਲਕਾ ਇੰਚਾਰਜ ਅਮਰਿੰਦਰ ਬਜਾਜ, ਮੈਨੇਜਰ ਰਾਜਿੰਦਰ ਸਿੰਘ ਟੌਹੜਾ ਮੌਜੂਦ ਸਨ। ਟੌਹੜਾ ਪਰਿਵਾਰ ਅਤੇ ਅਕਾਲੀ ਦਲ ਸੁਧਾਰ ਵੱਲੋਂ ਇਸ ਸਬੰਧੀ ਸਮਾਗਮ ਪਿੰਡ ਟੌਹੜਾ ਦੀ ਅਨਾਜ ਮੰਡੀ ’ਚ ਕੀਤਾ ਜਾ ਰਿਹਾ ਹੈ। ਸ਼੍ਰੋਮਣੀ ਕਮੇਟੀ ਮੈਂਬਰ ਕਰਨੈਲ ਸਿੰਘ ਪੰਜੋਲੀ ਵੱਲੋਂ ਅਰਦਾਸ ਨਾਲ ਪਾਠ ਦੀ ਆਰੰਭਤਾ ਕੀਤੀ ਗਈ। ਇਸ ਮੌਕੇ ਹਰਮੇਲ ਸਿੰਘ ਟੌਹੜਾ, ਕੁਲਦੀਪ ਕੌਰ ਟੌਹੜਾ, ਹਰਿੰਦਰਪਾਲ ਟੌਹੜਾ, ਕੰਵਰਵੀਰ ਟੌਹੜਾ, ਪ੍ਰੇਮ ਸਿੰਘ ਚੰਦੂਮਾਜਰਾ, ਸਤਵਿੰਦਰ ਸਿੰਘ ਟੌਹੜਾ, ਕਰਨੈਲ ਸਿੰਘ ਪੰਜੋਲੀ, ਰਣਧੀਰ ਰੱਖੜਾ, ਰਾਜਿੰਦਰ ਸਿੰਘ ਟੌਹੜਾ, ਸਨੀ ਟੌਹੜਾ, ਗੁਰਦਰਸ਼ਨ ਸਿੰਘ, ਸੁਖਜਿੰਦਰ ਟੌਹੜਾ, ਬਹਾਦਰ ਸਿੰਘ ਟੌਹੜਾ, ਮਾਸਟਰ ਕਰਮਜੀਤ ਸਿੰਘ, ਅਬਨਮ ਕੋਹਲੀ, ਅਮਰਿੰਦਰ ਕਾਲੇਕਾ, ਸੁਖਦੇਵ ਥੂਹੀ, ਬਾਬਾ ਦੀਦਾਰ ਸਿੰਘ, ਬਾਬਾ ਸੁਰਜੀਤ ਸਿੰਘ, ਸੰਤ ਸਿੰਘ ਪੰਚ, ਤਾਰਾ ਸਿੰਘ ਤੇ ਗੁਰਮੀਤ ਟੌਹੜਾ ਵੀ ਹਾਜ਼ਰ ਸਨ। ਹਰਮੇਲ ਸਿੰਘ ਟੌਹੜਾ ਨੇ ਦੱਸਿਆ ਕਿ 24 ਸਤੰਬਰ ਨੂੰ ਅਨਾਜ ਮੰਡੀ ਟੌਹੜਾ ਵਿਚ ਅਕਾਲੀ ਦਲ ਸੁਧਾਰ ਲਹਿਰ ਦੀ ਲੀਡਰਸ਼ਿਪ ਤੇ ਵਰਕਰਾਂ ਸਮੇਤ ਸੰਤ ਮਹਾਂਪੁਰਸ਼ ਆਦਿ ਸ਼ਾਮਲ ਹੋਣਗੇ। ਸਤਵਿੰਦਰ ਟੌਹੜਾ ਦਾ ਕਹਿਣਾ ਸੀ ਕਿ ਇਸ ਸਬੰਧੀ ਤਿਆਰੀਆਂ ਮੁਕੰਮਲ ਹਨ।

Advertisement
Advertisement