For the best experience, open
https://m.punjabitribuneonline.com
on your mobile browser.
Advertisement

ਜਥੇਦਾਰ ਗੁਰਿੰਦਰ ਸਿੰਘ ਵੱਲੋਂ ਗੁਰਦਾਸਪੁਰ ਤੋਂ ਚੋਣ ਲੜਨ ਦਾ ਐਲਾਨ

10:22 AM Apr 20, 2024 IST
ਜਥੇਦਾਰ ਗੁਰਿੰਦਰ ਸਿੰਘ ਵੱਲੋਂ ਗੁਰਦਾਸਪੁਰ ਤੋਂ ਚੋਣ ਲੜਨ ਦਾ ਐਲਾਨ
Advertisement

ਨਿੱਜੀ ਪੱਤਰ ਪ੍ਰੇਰਕ
ਬਟਾਲਾ, 19 ਅਪਰੈਲ
ਬੇਗ਼ਮਪੁਰਾ ਖ਼ਾਲਸਾ ਰਾਜ ਪਾਰਟੀ ਦੇ ਪ੍ਰਧਾਨ ਜਥੇਦਾਰ ਗੁਰਿੰਦਰ ਸਿੰਘ ਬਾਜਵਾ ਨੇ ਦੱਸਿਆ ਕਿ ਉਹ ਲੋਕ ਸਭਾ ਹਲਕਾ ਗੁਰਦਾਸਪੁਰ ਤੋਂ ਚੋਣ ਲੜਨਗੇ। ਜਥੇਦਾਰ ਬਾਜਵਾ ਨੇ 2007 ’ਚ ਵਿਧਾਨ ਸਭਾ ਹਲਕਾ ਬਟਾਲਾ ਤੋਂ ਆਜ਼ਾਦ ਉਮੀਦਵਾਰ ਵਜੋਂ ਵੀ ਆਪਣੀ ਕਿਸਮਤ ਅਜ਼ਮਾਈ ਸੀ। ਇੱਕ ਸਵਾਲ ਦੇ ਜਵਾਬ ਵਿੱਚ ਬਾਜਵਾ ਨੇ ਦੱਸਿਆ ਕਿ ਉਹ ਪਿਛਲੇ 36 ਸਾਲਾਂ ਤੋਂ ਰਾਜਨੀਤੀ ਵਿੱਚ ਹਨ ਅਤੇ ਉਹ ਕਦੇ ਵੀ ਇੰਨੇ ਸਮੇਂ ਵਿੱਚ ਪੰਜਾਬ ’ਤੇ ਰਾਜ ਕਰ ਰਹੀਆਂ ਰਵਾਇਤੀ ਪਾਰਟੀਆ ਦੇ ਰਾਜ ਭਾਗ ਦਾ ਹਿੱਸਾ ਨਹੀਂ ਬਣੇ, ਜਦੋਂਕਿ ਇਨ੍ਹਾਂ ਰਵਾਇਤੀ ਪਾਰਟੀਆਂ ਦੀਆਂ ਊਣਤਾਈਆਂ ਵਿਰੁੱਧ ਆਵਾਜ਼ ਬੁਲੰਦ ਕਰਦੇ ਰਹੇ।

Advertisement

Advertisement
Author Image

sukhwinder singh

View all posts

Advertisement
Advertisement
×