ਜਥੇਦਾਰ ਹਰਪ੍ਰੀਤ ਸਿੰਘ ਕਰਤਾਰਪੁਰ ਲਾਂਘੇ ’ਤੇ ਪੁੱਜੇ
09:17 AM Aug 21, 2023 IST
ਪੱਤਰ ਪ੍ਰੇਰਕ
ਡੇਰਾ ਬਾਬਾ ਨਾਨਕ, 20 ਅਗਸਤ
ਤਖ਼ਤ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਅੱਜ ਡੇਰਾ ਬਾਬਾ ਨਾਨਕ ਕਰਤਾਰਪੁਰ ਸਾਹਿਬ ਲਾਂਘੇ ’ਤੇ ਪਹੁੰਚੇ, ਜਿੱਥੇ ਉਨ੍ਹਾਂ ਨੇ ਗੁਰਦੁਆਰਾ ਬਾਬਾ ਸਿੱਧ ਸੋਹ ਵਿੱਚ ਧਾਰਮਿਕ ਸਮਾਗਮ ’ਚ ਸ਼ਿਰਕਤ ਕੀਤੀ। ਗਿਆਨੀ ਹਰਪ੍ਰੀਤ ਸਿੰਘ ਅਤੇ ਸਿੱਖ ਜਥੇਬੰਦੀਆਂ ਤੋਂ ਇਲਾਵਾ ਵੱਖ-ਵੱਖ ਸੰਸਥਾਵਾਂ ਦੇ ਆਗੂਆਂ ਵਲੋਂ 1947 ਦੀ ਵੰਡ ਮੌਕੇ ਮਾਰੇ ਗਏ 10 ਲੱਖ ਪੰਜਾਬੀਆਂ ਦੀ ਆਤਮਿਕ ਸ਼ਾਂਤੀ ਲਈ ਦਰਸ਼ਨ ਸਥਲ ਤੇ ਖੜ੍ਹੇ ਹੋ ਕੇ ਸਮੂਹਿਕ ਅਰਦਾਸ ਕੀਤੀ ਗਈ। ਮੀਡੀਆ ਨਾਲ ਗੱਲਬਾਤ ਕਰਦਿਆਂ ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਇਹ ਅਰਦਾਸ ਦੋਵਾਂ ਪੰਜਾਬਾਂ ਦੀ ਚੜ੍ਹਦੀ ਕਲਾ ਲਈ ਵੀ ਕੀਤੀ ਗਈ ਹੈ| ਉਨ੍ਹਾਂ ਇਸ ਮੌਕੇ ਭਾਰਤ ਤੇ ਪਾਕਿਸਤਾਨ ਦੋਵਾਂ ਸਰਕਾਰਾਂ ਨੂੰ ਆਪਣੀਆਂ ਪਾਰਲੀਮੈਂਟਾਂ ਵਿੱਚ 1947 ਦੀ ਹਿੰਸਾ ਤੇ ਪੰਜਾਬ ਦੇ ਉਜਾੜੇ ਲਈ ਸ਼ੋਕ ਮਤਾ ਪਾਉਣ ਦੀ ਮੰਗ ਕੀਤੀ ਗਈ ਹੈ।
Advertisement
Advertisement