For the best experience, open
https://m.punjabitribuneonline.com
on your mobile browser.
Advertisement

ਜਥੇਦਾਰ ਕੁਲਵਿੰਦਰ ਢਾਹਾਂ ਮਿਸ਼ਨਰੀ ਟਰੱਸਟ ਦੇ ਪ੍ਰਧਾਨ ਬਣੇ

08:59 AM Feb 09, 2024 IST
ਜਥੇਦਾਰ ਕੁਲਵਿੰਦਰ ਢਾਹਾਂ ਮਿਸ਼ਨਰੀ ਟਰੱਸਟ ਦੇ ਪ੍ਰਧਾਨ ਬਣੇ
ਨਵ-ਨਿਯੁਕਤ ਪ੍ਰਧਾਨ ਜਥੇਦਾਰ ਕੁਲਵਿੰਦਰ ਸਿੰਘ ਢਾਹਾਂ ਅਤੇ ਉਨ੍ਹਾਂ ਦੀ ਟੀਮ। -ਫੋਟੋ: ਮਜਾਰੀ
Advertisement

ਪੱਤਰ ਪ੍ਰੇਰਕ
ਬੰਗਾ, 8 ਫਰਵਰੀ
ਗੁਰੂ ਨਾਨਕ ਮਿਸ਼ਨ ਮੈਡੀਕਲ ਐਂਡ ਐਜੂਕੇਸ਼ਨਲ ਟਰੱਸਟ ਢਾਹਾਂ ਕਲੇਰਾਂ ਦੀ ਚੋਣ ਸਮੇਂ ਜਥੇਦਾਰ ਕੁਲਵਿੰਦਰ ਸਿੰਘ ਢਾਹਾਂ ਨੂੰ ਸਰਬਸੰਮਤੀ ਨਾਲ ਤਿੰਨ ਸਾਲ ਲਈ ਪ੍ਰਧਾਨ ਚੁਣ ਲਿਆ ਗਿਆ ਹੈ। ਇਹ ਚੋਣ ਅੱਜ ਟਰੱਸਟ ਦੀ ਜਨਰਲ ਬਾਡੀ ਦੀ ਮੀਟਿੰਗ ਵਿੱਚ ਕੀਤੀ ਗਈ। ਇਸ ਤੋਂ ਇਲਾਵਾ ਜੋਗਿੰਦਰ ਸਿੰਘ ਸਾਧੜਾ ਨੂੰ ਸੀਨੀਅਰ ਮੀਤ ਪ੍ਰਧਾਨ, ਬਰਜਿੰਦਰ ਸਿੰਘ ਢਾਹਾਂ ਨੂੰ ਮੀਤ ਪ੍ਰਧਾਨ, ਬੀਬੀ ਬਲਵਿੰਦਰ ਕੌਰ ਕਲਸੀ ਨੂੰ ਕੈਸ਼ੀਅਰ, ਅਮਰਜੀਤ ਸਿੰਘ ਨੂੰ ਸਕੱਤਰ ਅਤੇ ਜਗਜੀਤ ਸਿੰਘ ਸੋਢੀ ਨੂੰ ਮੀਤ ਪ੍ਰਧਾਨ ਚੁਣਿਆ ਗਿਆ ਹੈ।
ਨਵ ਨਿਯੁਕਤ ਪ੍ਰਧਾਨ ਜਥੇਦਾਰ ਕੁਲਵਿੰਦਰ ਸਿੰਘ ਢਾਹਾਂ ਨੇ ਕਿਹਾ ਕਿ ਉਹ ਆਪਣੀ ਜ਼ਿੰਮੇਵਾਰੀ ਤਨਦੇਹੀ ਨਾਲ ਨਿਭਾਉਣਗੇ। ਉਨ੍ਹਾਂ ਸਮੂਹ ਟਰੱਸਟੀਆਂ ਦਾ ਵੀ ਧੰਨਵਾਦ ਕੀਤਾ। ਇਸ ਮੌਕੇ ਸੁਰਿੰਦਰ ਸਿੰਘ ਥੰਮਣਵਾਲਾ, ਹਰਦੇਵ ਸਿੰਘ ਕਾਹਮਾ, ਦਰਸ਼ਨ ਸਿੰਘ ਮਾਹਿਲ, ਨਰਿੰਦਰ ਸਿੰਘ ਸ਼ੇਰਗਿੱਲ ਤੇ ਅਜਮੇਰ ਸਿੰਘ ਮਾਨ ਵੀ ਸ਼ਾਮਲ ਸਨ।

Advertisement

Advertisement
Author Image

Advertisement
Advertisement
×