For the best experience, open
https://m.punjabitribuneonline.com
on your mobile browser.
Advertisement

ਜਥੇਦਾਰ ਨਿਮਾਣਾ ਪੰਜਾਬ ਇਕਾਈ ਦੇ ਪ੍ਰਧਾਨ ਬਣੇ

10:44 AM Apr 10, 2024 IST
ਜਥੇਦਾਰ ਨਿਮਾਣਾ ਪੰਜਾਬ ਇਕਾਈ ਦੇ ਪ੍ਰਧਾਨ ਬਣੇ
ਜਥੇਦਾਰ ਤਰਨਜੀਤ ਸਿੰਘ ਨਿਮਾਣਾ ਦਾ ਸਨਮਾਨ ਕਰਦੇ ਹੋਏ ਆਗੂ।‌ -ਫੋਟੋ: ਗੁਰਿੰਦਰ ਸਿੰਘ
Advertisement

ਨਿੱਜੀ ਪੱਤਰ ਪ੍ਰੇਰਕ
ਲੁਧਿਆਣਾ, 9 ਅਪਰੈਲ
ਅੰਨਦਾਤਾ ਕਿਸਾਨ ਮਜ਼ਦੂਰ ਯੂਨੀਅਨ ਦੀ ਕੋਰ ਕਮੇਟੀ ਨੇ ਜਥੇਦਾਰ ਤਰਨਜੀਤ ਸਿੰਘ ਨਿਮਾਣਾ ਨੂੰ ਸਰਬਸੰਮਤੀ ਨਾਲ ਪੰਜਾਬ ਇਕਾਈ ਦਾ ਪ੍ਰਧਾਨ ਨਿਯੁਕਤ ਕੀਤਾ। ਕਮੇਟੀ ਮੈਂਬਰਾਂ ਹਰਪ੍ਰੀਤ ਸਿੰਘ ਮੱਖੂ, ਸਰਪੰਚ ਨਿਰਮਲ ਸਿੰਘ ਬੇਰਕਲਾਂ, ਭੂਪਿੰਦਰ ਸਿੰਘ, ਮਨਜੀਤ ਸਿੰਘ ਬੁਟਾਹਰੀ, ਪਰਮਜੀਤ ਸਿੰਘ ਨੱਤ ਅਤੇ ਹਰਪਾਲ ਸਿੰਘ ਮੱਖੂ ਦੀ ਅਗਵਾਈ ਹੇਠ ਸੀਨੀਅਰ ਆਗੂਆਂ ਦੀ ਮਾਡਲ ਟਾਊਨ ਐਕਸਟੈਨਸ਼ਨ ਵਿੱਚ ਹੋਈ ਮੀਟਿੰਗ ਦੌਰਾਨ ਆਗੂਆਂ ਨੇ ਜਥੇਬੰਦੀ ਦਾ ਵਿਸਥਾਰ ਕਰਨ ਦੇ ਸਾਰੇ ਅਧਿਕਾਰ ਜਥੇਦਾਰ ਨਿਮਾਣਾ ਨੂੰ ਦਿੱਤੇ।
ਇਸ ਮੌਕੇ ਜਥੇਦਾਰ ਨਿਮਾਣਾ ਨੇ ਸਮੁੱਚੀ ਕੋਰ ਕਮੇਟੀ ਅਤੇ ਸੀਨੀਅਰ ਆਗੂਆਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਨ੍ਹਾਂ ਨੇ ਹਮੇਸ਼ਾਂ ਹੀ ਗੁਰੂ ਸਾਹਿਬਾਪ ਵੱਲੋਂ ਬਖਸ਼ੇ ਸਰਬਸਾਂਝੀਵਾਲਤਾ ਦੇ ਸਿਧਾਂਤ ਤੇ ਪਹਿਰਾ ਦਿੰਦੇ ਹੋਏ ਮਨੁੱਖਤਾ ਦੀ ਆਵਾਜ਼ ਨੂੰ ਬੁਲੰਦ ਕੀਤਾ ਹੈ ਅਤੇ ਭਵਿੱਖ ਵਿੱਚ ਵੀ ਉਹ ਕਿਸਾਨਾਂ, ਮਜ਼ਦੂਰਾਂ ਅਤੇ ਵਪਾਰੀਆਂ ਦੀਆਂ ਹੱਕੀ ਜਾਇਜ਼ ਮੰਗਾਂ ਦੀ ਆਵਾਜ਼ ਨੂੰ ਬੁਲੰਦ ਕਰਨਗੇ। ਇਸ ਮੌਕੇ ਸ਼ਮਸ਼ੇਰ ਸਿੰਘ ਲਾਡੋਵਾਲ, ਜੁਝਾਰ ਸਿੰਘ, ਬਲਦੇਵ ਸਿੰਘ ਸੰਧੂ, ਮਲਵਿੰਦਰ ਸਿੰਘ ਹਾਜ਼ਰ ਸਨ।

Advertisement

Advertisement
Author Image

joginder kumar

View all posts

Advertisement
Advertisement
×