ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਅਕਾਲ ਤਖ਼ਤ ਦੇ ਜਥੇਦਾਰ ਬੁਖਾਰ ਕਾਰਨ ਹਸਪਤਾਲ ’ਚ ਦਾਖਲ

08:38 AM Oct 04, 2024 IST

ਅੰਮ੍ਰਿਤਸਰ:

Advertisement

ਅਕਾਲ ਤਖਤ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੂੰ ਵਧੇਰੇ ਬੁਖਾਰ ਕਾਰਨ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ। ਉਨ੍ਹਾਂ ਵਿੱਚ ਡੇਂਗੂ ਦੇ ਲੱਛਣ ਦੱਸੇ ਗਏ ਹਨ। ਜਥੇਦਾਰ ਗਿਆਨੀ ਰਘਬੀਰ ਸਿੰਘ ਨੂੰ ਸ਼੍ਰੋਮਣੀ ਕਮੇਟੀ ਦੇ ਪ੍ਰਬੰਧ ਹੇਠ ਚੱਲ ਰਹੇ ਸ੍ਰੀ ਗੁਰੂ ਰਾਮਦਾਸ ਜੀ ਹਸਪਤਾਲ ਵੱਲਾ ਵਿੱਚ ਦਾਖਲ ਕਰਵਾਇਆ ਗਿਆ ਹੈ। ਬੀਤੇ ਕੱਲ੍ਹ ਉਨ੍ਹਾਂ ਨੂੰ ਤੇਜ਼ ਬੁਖਾਰ ਹੋਇਆ ਸੀ, ਜਿਸ ਕਾਰਨ ਇਲਾਜ ਲਈ ਹਸਪਤਾਲ ਲਿਜਾਇਆ ਗਿਆ। ਡਾਕਟਰਾਂ ਨੇ ਉਨ੍ਹਾਂ ਨੂੰ ਇਲਾਜ ਲਈ ਹਸਪਤਾਲ ’ਚ ਦਾਖਲ ਕਰ ਲਿਆ। ਜਥੇਦਾਰ ਦੇ ਮੀਡੀਆ ਸਲਾਹਕਾਰ ਤਲਵਿੰਦਰ ਸਿੰਘ ਬੁੱਟਰ ਨੇ ਦੱਸਿਆ ਕਿ ਉਹ ਹੁਣ ਠੀਕ ਹਨ ਅਤੇ ਭਲਕੇ ਉਨ੍ਹਾਂ ਨੂੰ ਹਸਪਤਾਲ ਤੋਂ ਛੁੱਟੀ ਮਿਲਣ ਦੀ ਸੰਭਾਵਨਾ ਹੈ। -ਟਨਸ

Advertisement
Advertisement