ਜਥੇਦਾਰ ਰਘਬੀਰ ਸਿੰਘ ਵੱਲੋਂ ਬੇਅਦਬੀ ਦੀ ਘਟਨਾ ਦੀ ਨਿਖੇਧੀ
07:49 AM Dec 28, 2024 IST
ਟ੍ਰਿਬਿਊਨ ਨਿਊਜ਼ ਸਰਵਿਸ
ਅੰਮ੍ਰਿਤਸਰ, 27 ਦਸੰਬਰ
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਅੱਜ ਅੰਮ੍ਰਿਤਸਰ ਦੇ ਪਿੰਡ ਮੁਰਾਦਪੁਰਾ, ਪੱਤੀ ਰਾਮਪੁਰਾ ਆਬਾਦੀ ਵਿਚ ਗੁਰਦੁਆਰਾ ਬਾਬਾ ਜੀਵਨ ਸਿੰਘ ਜੀ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਪਾਵਨ ਸਰੂਪ ਦੀ ਬੇਅਦਬੀ ਦੀ ਘਟਨਾ ਦੀ ਨਿਖੇਧੀ ਕੀਤੀ ਹੈ। ਸ੍ਰੀ ਅਕਾਲ ਤਖ਼ਤ ਸਕੱਤਰੇਤ ਤੋਂ ਜਾਰੀ ਬਿਆਨ ਵਿੱਚ ਗਿਆਨੀ ਰਘਬੀਰ ਸਿੰਘ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਧਰਮ ਪ੍ਰਚਾਰ ਕਮੇਟੀ ਦੇ ਸਕੱਤਰ ਨੂੰ ਆਦੇਸ਼ ਕੀਤਾ ਹੈ ਕਿ ਪਿੰਡ ਮੁਰਾਦਪੁਰਾ ਦੀ ਪੱਤੀ ਰਾਮਪੁਰਾ ਆਬਾਦੀ ਦੇ ਗੁਰਦੁਆਰਾ ਬਾਬਾ ਜੀਵਨ ਸਿੰਘ ਜੀ ਵਿਖੇ ਹੋਈ ਬੇਅਦਬੀ ਦੀ ਘਟਨਾ ਦੀ ਮੁਕੰਮਲ ਪੜਤਾਲ ਕਰਕੇ ਪੰਜ ਦਿਨਾਂ ਦੇ ਅੰਦਰ ਰਿਪੋਰਟ ਸ੍ਰੀ ਅਕਾਲ ਤਖ਼ਤ ਸਕੱਤਰੇਤ ਭੇਜੀ ਜਾਵੇ। ਉਨ੍ਹਾਂ ਨੇ ਆਖਿਆ ਕਿ ਪੜਤਾਲ ਦੌਰਾਨ ਜੇਕਰ ਗੁਰਦੁਆਰਾ ਪ੍ਰਬੰਧਕ ਵੀ ਦੋਸ਼ੀ ਪਾਏ ਗਏ ਤਾਂ ਉਨ੍ਹਾਂ ਵਿਰੁੱਧ ਵੀ ਪਰੰਪਰਾ ਅਨੁਸਾਰ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਸਖ਼ਤ ਕਾਰਵਾਈ ਕੀਤੀ ਜਾਵੇਗੀ।
Advertisement
Advertisement