ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਜਥੇਦਾਰ ਸੇਵਾ ਸਿੰਘ ਸੇਖਵਾਂ ਦੀ ਬਰਸੀ ਮਨਾਈ

09:24 AM Oct 07, 2024 IST
ਸਮਾਗਮ ਦੌਰਾਨ ਸੰਬੋਧਨ ਕਰਦੇ ਹੋਏ ਕੈਬਨਿਟ ਮੰਤਰੀ ਮਹਿੰਦਰ ਭਗਤ।

ਦਲਬੀਰ ਸੱਖੋਵਾਲੀਆ/ਸੁੱਚਾ ਸਿੰਘ ਪਸਨਾਵਾਲ
ਬਟਾਲਾ/ਧਾਰੀਵਾਲ, 6 ਅਕਤੂਬਰ
ਇੱਥੋਂ ਨੇੜਲੇ ਪਿੰਡ ਸੇਖਵਾਂ ਵਿੱਚ ਮਰਹੂਮ ਜਥੇਦਾਰ ਸੇਵਾ ਸਿੰਘ ਸੇਖਵਾਂ ਦੀ ਤੀਜੀ ਬਰਸੀ ਮਨਾਈ ਗਈ। ਕੈਬਨਿਟ ਮੰਤਰੀ ਮਹਿੰਦਰ ਭਗਤ ਸਣੇ ਵੱਡੀ ਗਿਣਤੀ ਵਿੱਚ ਰਾਜਨੀਤਕ, ਧਾਰਮਿਕ ਤੇ ਸਮਾਜਿਕ ਆਗੂਆਂ ਨੇ ਮਰਹੂਮ ਸੇਖਵਾਂ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ।
ਸ੍ਰੀ ਸੇਖਵਾਂ ਦੇ ਫਰਜ਼ੰਦ ਅਤੇ ਜ਼ਿਲ੍ਹਾ ਯੋਜਨਾ ਕਮੇਟੀ ਗੁਰਦਾਸਪੁਰ ਦੇ ਚੇਅਰਮੈਨ ਐਡਵੋਕੇਟ ਜਗਰੂਪ ਸਿੰਘ ਸੇਖਵਾਂ ਨੇ ਬਰਸੀ ਸਮਾਗਮ ਵਿੱਚ ਪਹੁੰਚੇ ਆਗੂਆਂ ਅਤੇ ਸੰਗਤ ਦਾ ਧੰਨਵਾਦ ਕੀਤਾ। ਕੈਬਨਿਟ ਮੰਤਰੀ ਮਹਿੰਦਰ ਭਗਤ ਨੇ ਕਿਹਾ ਕਿ ਜਥੇਦਾਰ ਸੇਵਾ ਸਿੰਘ ਸੇਖਵਾਂ ਉਹ ਦਰਵੇਸ਼ ਸਿਆਸਤਦਾਨ ਸਨ ਜਿਨ੍ਹਾਂ ਤੋਂ ਆਉਣ ਵਾਲੀਆਂ ਪੀੜ੍ਹੀਆਂ ਵੀ ਪ੍ਰੇਰਨਾ ਲੈਂਦੀਆਂ ਰਹਿਣਗੀਆਂ।
ਇਸ ਮੌਕੇ ਬਲਦੇਵ ਸਿੰਘ ਨਿਮਾਣਾ, ਚੇਅਰਮੈਨ ਜਸਪਾਲ ਸਿੰਘ , ਮੋਹਣ ਸਿੰਘ, ਰਾਮ ਸਿੰਘ, ਸੁਖਪਾਲ ਸਿੰਘ ਅੋਲਖ, ਸੁਖਜਿੰਦਰ ਸਿੰਘ ਘੁੰਮਣ, ਗੁਰਸ਼ਰਨ ਸਿੰਘ ਔਲਖ, ਰਵਿੰਦਰ ਸਿੰਘ ਅਵਾਣ, ਕੇਵਲ ਸਿੰਘ ਜੱਫਰਵਾਲ, ਜਗਜੀਵਨ ਸਿੰਘ ਜੱਫਰਵਾਲ, ਅਮੋਲਕ ਸਿੰਘ ਸੇਖਵਾਂ, ਹਰਜਿੰਦਰ ਸਿੰਘ, ਹੈਪੀ ਕੋਟ ਸੰਤੋਖ ਰਾਏ, ਚੰਨਣ ਸਿੰਘ ਖਾਲਸਾ, ਮਨਮੋਹਨ ਸਿੰਘ ਪੱਖੋਕੇ, ਅਮਰਜੀਤ ਸਿੰਘ ਸੇਖਵਾਂ ਸਮੇਤ ਹੋਰ ਹਾਜ਼ਰ ਸਨ।

Advertisement

Advertisement