For the best experience, open
https://m.punjabitribuneonline.com
on your mobile browser.
Advertisement

ਜਥੇਦਾਰ ਟੌਹੜਾ ਦੀ ਸੋਚ ਵਾਲਾ ਅਕਾਲੀ ਦਲ ਮੁੜ ਸੁਰਜੀਤ ਕਰਨ ਦੀ ਲੋੜ: ਢੀਂਡਸਾ

08:14 AM Sep 23, 2024 IST
ਜਥੇਦਾਰ ਟੌਹੜਾ ਦੀ ਸੋਚ ਵਾਲਾ ਅਕਾਲੀ ਦਲ ਮੁੜ ਸੁਰਜੀਤ ਕਰਨ ਦੀ ਲੋੜ  ਢੀਂਡਸਾ
Advertisement

ਨਿੱਜੀ ਪੱਤਰ ਪ੍ਰੇਰਕ
ਸੰਗਰੂਰ, 22 ਸਤੰਬਰ
ਸ਼ੋਮਣੀ ਅਕਾਲੀ ਦਲ ਸੁਧਾਰ ਲਹਿਰ ਦੇ ਆਗੂ ਤੇ ਸਾਬਕਾ ਵਿੱਤ ਮੰਤਰੀ ਪਰਮਿੰਦਰ ਸਿੰਘ ਢੀਂਡਸਾ ਨੇ ਕਿਹਾ ਕਿ ਜਥੇਦਾਰ ਟੌਹੜਾ ਦੀ ਸੋਚ ਵਾਲਾ ਸ਼ੋਮਣੀ ਅਕਾਲੀ ਦਲ ਮੁੜ ਸੁਰਜੀਤ ਕਰਨ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਪਿੰਡ ਟੌਹੜਾ ਵਿਚ 24 ਸਤੰਬਰ ਨੂੰ ਪੰਥ ਰਤਨ ਜਥੇਦਾਰ ਗੁਰਚਰਨ ਸਿੰਘ ਟੌਹੜਾ ਦੇ ਜਨਮ ਸ਼ਤਾਬਦੀ ਸਮਾਗਮ ਪ੍ਰਤੀ ਲੋਕਾਂ ਅੰਦਰ ਭਾਰੀ ਉਤਸ਼ਾਹ ਹੈ ਤੇ ਲੋਕ ਵਹੀਰਾਂ ਘੱਤ ਕੇ ਵੱਡੀ ਗਿਣਤੀ ਵਿੱਚ ਸ਼ਤਾਬਦੀ ਸਮਾਗਮ ਵਿੱਚ ਸ਼ਾਮਲ ਹੋਣਗੇ। ਸ੍ਰੀ ਢੀਂਡਸਾ ਨੇ ਕਿਹਾ ਕਿ ਜਥੇਦਾਰ ਟੌਹੜਾ ਦਾ ਜੀਵਨ ਬੜਾ ਹੀ ਪ੍ਰੇਰਨਾ ਭਰਿਆ ਰਿਹਾ। ਜਥੇਦਾਰ ਟੌਹੜਾ ਦੀ ਅਗਵਾਈ ਹੇਠ ਪੰਥ ਦੀਆਂ ਸਿਰਮੌਰ ਸੰਸਥਾਵਾਂ ਦਾ ਮਾਣ ਸਤਿਕਾਰ ਉੱਚਾ ਹੋਇਆ। ਜਥੇਦਾਰ ਟੌਹੜਾ ਦੀ ਪ੍ਰੇਰਨਾ ਤੇ ਉਨ੍ਹਾਂ ਦੇ ਜੀਵਨ ਤੋਂ ਪ੍ਰਭਾਵਿਤ ਹੋ ਕੇ ਵੱਡੀ ਗਿਣਤੀ ਵਿਚ ਨੌਜਵਾਨ ਅਕਾਲੀ ਵਿਚਾਰਧਾਰਾ ਨਾਲ ਜੁੜੇ ਪਰ ਕੁਝ ਲੋਕਾਂ ਦੀ ਕਮਜ਼ੋਰ ਅਗਵਾਈ ਕਾਰਨ ਸ਼ੋਮਣੀ ਅਕਾਲੀ ਦਲ ਨੂੰ ਨੁਕਸਾਨ ਪੁੱਜਿਆ ਹੈ।

Advertisement

Advertisement
Advertisement
Author Image

Advertisement