ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਜਤਿੰਦਰ ਸਿੰਘ ਔਲਖ ਅਤੇ ਇੰਦਰਪਾਲ ਸਿੰਘ ਨੇ ਸਹੁੰ ਚੁੱਕੀ

07:59 AM Jan 30, 2024 IST
ਚੰਡੀਗੜ੍ਹ ਵਿੱਚ ਅਹੁਦੇ ਦੀ ਸਹੁੰ ਚੁੱਕਦੇ ਹੋਏ ਜਤਿੰਦਰ ਸਿੰਘ ਔਲਖ ਅਤੇ ਇੰਦਰਪਾਲ ਸਿੰਘ।

ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 29 ਜਨਵਰੀ
ਇੱਥੇ ਪੰਜਾਬ ਰਾਜ ਭਵਨ ਵਿਚ ਪੰਜਾਬ ਲੋਕ ਸੇਵਾ ਕਮਿਸ਼ਨ ਦੇ ਨਵ ਨਿਯੁਕਤ ਚੇਅਰਮੈਨ ਜਤਿੰਦਰ ਸਿੰਘ ਔਲਖ ਅਤੇ ਪੰਜਾਬ ਰਾਜ ਸੂਚਨਾ ਕਮਿਸ਼ਨ ਦੇ ਨਵ ਨਿਯੁਕਤ ਰਾਜ ਮੁੱਖ ਸੂਚਨਾ ਕਮਿਸ਼ਨਰ ਇੰਦਰਪਾਲ ਸਿੰਘ ਨੂੰ ਅਹੁਦੇ ਦਾ ਭੇਤ ਗੁਪਤ ਰੱਖਣ ਦਾ ਹਲਫ਼ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੇ ਦਿਵਾਇਆ। ਸਹੁੰ ਚੁੱਕ ਸਮਾਗਮ ਦੀ ਕਾਰਵਾਈ ਮੁੱਖ ਸਕੱਤਰ ਅਨੁਰਾਗ ਵਰਮਾ ਨੇ ਚਲਾਈ। ਇਸ ਮੌਕੇ ਕੈਬਨਿਟ ਮੰਤਰੀ ਅਮਨ ਅਰੋੜਾ, ਬ੍ਰਮ ਸ਼ੰਕਰ ਜਿੰਪਾ ਤੇ ਗੁਰਮੀਤ ਸਿੰਘ ਖੁੱਡੀਆ, ਮੁੱਖ ਮੰਤਰੀ ਦੇ ਵਿਸ਼ੇਸ਼ ਮੁੱਖ ਸਕੱਤਰ ਵੀ ਕੇ ਸਿੰਘ, ਡੀਜੀਪੀ ਗੌਰਵ ਯਾਦਵ ਮੌਜੂਦ ਸਨ।
ਦੱਸਣਯੋਗ ਹੈ ਕਿ ਪੰਜਾਬ ਕਾਡਰ ਦੇ 1997 ਬੈਚ ਦੇ ਆਈਪੀਐੱਸ ਅਧਿਕਾਰੀ ਜਤਿੰਦਰ ਸਿੰਘ ਔਲਖ ਪਿੰਡ ਬਰਗਾੜੀ (ਫਰੀਦਕੋਟ) ਦੇ ਜੰਮਪਲ ਹਨ। ਉਹ ਪੰਜਾਬ ਪੁਲੀਸ ਵਿੱਚ 33 ਸਾਲ ਸੇਵਾਵਾਂ ਨਿਭਾਉਣ ਤੋਂ ਬਾਅਦ ਏਡੀਜੀਪੀ ਦੇ ਰੈਂਕ ਉੱਤੇ ਇੰਟੈਲੀਜੈਂਸ ਚੀਫ਼ ਵਜੋਂ ਸੇਵਾਮੁਕਤ ਹੋਏ ਸਨ। ਉਨ੍ਹਾਂ ਨੂੰ ਰਾਸ਼ਟਰੀ ਪੁਰਸਕਾਰ (ਵਿਸ਼ੇਸ਼), ਵਿਸ਼ੇਸ਼ ਸੇਵਾਵਾਂ ਲਈ ਪੁਲੀਸ ਮੈਡਲ, ਪੁਲੀਸ ਮੈਡਲ ਫਾਰ ਮੈਰੀਟੋਰੀਅਸ ਸਰਵਿਸਿਜ਼, ਮੁੱਖ ਮੰਤਰੀ ਮੈਡਲ ਨਾਲ ਵੀ ਸਨਮਾਨਿਤ ਕੀਤਾ ਜਾ ਚੁੱਕਾ ਹੈ।
ਰਾਜ ਮੁੱਖ ਸੂਚਨਾ ਕਮਿਸ਼ਨਰ ਵਜੋਂ ਸਹੁੰ ਚੁੱਕਣ ਵਾਲੇ ਐਡਵੋਕੇਟ ਇੰਦਰਪਾਲ ਸਿੰਘ ਹੁਸ਼ਿਆਰਪੁਰ ਦੇ ਵਸਨੀਕ ਹਨ। ਇੰਦਰਪਾਲ ਸਿੰਘ ਬ੍ਰਿਟਿਸ਼ ਹਾਈ ਕਮਿਸ਼ਨ ਲਈ ਸਟੈਂਡਿੰਗ ਕੌਂਸਲ, ਪੈਨਲ ਭਾਰਤੀ ਯੂਨੀਅਨ, ਪੰਜਾਬ ਤੇ ਹਰਿਆਣਾ ਹਾਈ ਕੋਰਟ ਦੇ ਬਾਰ ਕੌਂਸਲ ਮੈਂਬਰ ਚੁਣੇ ਗਏ ਅਤੇ ਇਸ ਤੋਂ ਬਾਅਦ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੀ ਬਾਰ ਕੌਂਸਲ ਦੇ ਉਪ ਚੇਅਰਮੈਨ ਚੁਣੇ ਗਏ। ਉਨ੍ਹਾਂ ਨੂੰ 20 ਅਗਸਤ, 2022 ਨੂੰ ਪੰਜਾਬ ਦੇ ਸੀਨੀਅਰ ਐਡੀਸ਼ਨਲ ਐਡਵੋਕੇਟ ਜਨਰਲ ਵਜੋਂ ਨਿਯੁਕਤ ਕੀਤਾ ਗਿਆ ਸੀ।

Advertisement

Advertisement