ਜਤਿੰਦਰ ਸਿੰਘ ਸੋਨੀ ਵਪਾਰ ਮੰਡਲ ਚੇਅਰਮੈਨ ਨਿਯੁਕਤ
09:54 AM Sep 01, 2024 IST
Advertisement
ਨਿੱਜੀ ਪੱਤਰ ਪ੍ਰੇਰਕ
ਧੂਰੀ, 31 ਅਗਸਤ
ਵਪਾਰ ਮੰਡਲ ਪੰਜਾਬ ਵੱਲੋਂ ਜਥੇਬੰਦਕ ਢਾਂਚੇ ਦੇ ਕੀਤੇ ਗਏ ਐਲਾਨ ਵਿੱਚ ਸਥਾਨਕ ਮਾਰਕੀਟ ਕਮੇਟੀ ਦੇ ਸਾਬਕਾ ਚੇਅਰਮੈਨ ਐਡਵੋਕੇਟ ਜਤਿੰਦਰ ਸਿੰਘ ਸੋਨੀ ਮੰਡੇਰ ਨੂੰ ਸੂਬਾ ਚੇਅਰਮੈਨ ਨਿਯੁਕਤ ਕੀਤਾ ਗਿਆ ਹੈ। ਆਪਣੀ ਨਿਯੁਕਤੀ ’ਤੇ ਸੂਬਾ ਕਮੇਟੀ ਦਾ ਧੰਨਵਾਦ ਕਰਦਿਆਂ ਜਤਿੰਦਰ ਸਿੰਘ ਸੋਨੀ ਮੰਡੇਰ ਨੇ ਕਿਹਾ ਕਿ ਜਥੇਬੰਦੀ ਨੇ ਉਨ੍ਹਾਂ ਨੂੰ ਜੋ ਜ਼ਿੰਮੇਵਾਰੀ ਸੌਂਪੀ ਹੈ, ਉਹ ਉਸ ਨੂੰ ਤਨਦੇਹੀ ਅਤੇ ਮਿਹਨਤ ਨਾਲ ਨਿਭਾਉਣਗੇ। ਉਨ੍ਹਾਂ ਕਿਹਾ ਕਿ ਪੰਜਾਬ ਦੇ ਵਪਾਰੀਆਂ ਦੀਆਂ ਮੰਗਾਂ ਤੇ ਮੁਸ਼ਕਲਾ ਦੇ ਹੱਲ ਲਈ ਹਮੇਸ਼ਾ ਤਤਪਰ ਰਹਿਣਗੇ। ਉਨ੍ਹਾਂ ਕਿਹਾ ਕਿ ਵਪਾਰੀਆਂ ਦੀਆਂ ਕਈ ਮੰਗਾਂ ਤੇ ਮੁਸ਼ਕਲਾਂ ਕਈ ਸਮੇਂ ਤੋਂ ਲਟਕਦੀਆਂ ਪਈਆਂ ਹਨ, ਜਿਸ ’ਤੇ ਡਟਵਾਂ ਪਹਿਰਾ ਦੇ ਕੇ ਹੱਲ ਕਰਵਾਉਣ ਦੀ ਲੋੜ ਹੈ।
Advertisement
Advertisement
Advertisement