For the best experience, open
https://m.punjabitribuneonline.com
on your mobile browser.
Advertisement

ਜੌੜਾਮਜਰਾ ਨੇ ਜ਼ਿਲ੍ਹਾ ਬਰਨਾਲਾ ਦੇ ਵਿਕਾਸ ਕਾਰਜਾਂ ਦਾ ਲਿਆ ਜਾਇਜ਼ਾ

05:46 PM Jul 05, 2023 IST
ਜੌੜਾਮਜਰਾ ਨੇ ਜ਼ਿਲ੍ਹਾ ਬਰਨਾਲਾ ਦੇ ਵਿਕਾਸ ਕਾਰਜਾਂ ਦਾ ਲਿਆ ਜਾਇਜ਼ਾ
Advertisement

ਪਰਸ਼ੋਤਮ ਬੱਲੀ
ਬਰਨਾਲਾ, 5 ਜੁਲਾਈ
ਜ਼ਿਲ੍ਹੇ ਵਿੱਚ ਸਮੇਂ ਸਮੇਂ ’ਤੇ ਖਾਦਾਂ ਅਤੇ ਬੀਜਾਂ ਦੇ ਨਮੂਨਿਆਂ ਦੀ ਜਾਂਚ ਕਰਾਈ ਜਾਵੇ ਅਤੇ ਸੈਂਪਲ ਫ਼ੇਲ੍ਹ ਹੋਣ ’ਤੇ ਲਾਇਸੈਂਸ ਰੱਦ ਕਰਨ ਤੋਂ ਇਲਾਵਾ ਸਬੰਧਤ ਪਰਿਵਾਰ ਦੇ ਕਿਸੇ ਮੈਂਬਰ ਦਾ ਲਾਇਸੈਂਸ ਨਾ ਬਣਨਾ ਯਕੀਨੀ ਬਣਾਇਆ ਜਾਵੇ। ਇਹ ਹੁਕਮ ਸੂਚਨਾ ਤੇ ਲੋਕ ਸੰਪਰਕ, ਬਾਗਬਾਨੀ ਤੇ ਰੱਖਿਆ ਸੇਵਾਵਾਂ ਭਲਾਈ ਮੰਤਰੀ ਪੰਜਾਬ ਚੇਤਨ ਸਿੰਘ ਜੌੜਾਮਾਜਰਾ ਵਲੋਂ ਇੱਥੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਕੀਤੀ ਜ਼ਿਲ੍ਹਾ ਅਧਿਕਾਰੀਆਂ ਨਾਲ ਮੀਟਿੰਗ ਦੌਰਾਨ ਖੇਤੀਬਾੜੀ ਵਿਭਾਗ ਨੂੰ ਕੀਤੇ। ਉਨ੍ਹਾਂ ਇੱਥੇ ਅੱਜ ਜ਼ਿਲ੍ਹੇ ਦੇ ਵਿਕਾਸ ਕਾਰਜਾਂ ਬਾਬਤ ਵੱਖ ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ। ਖੇਤੀਬਾੜੀ ਵਿਭਾਗ ਦੇ ਅਧਿਕਾਰੀਆਂ ਨੇ ਦੱਸਿਆ ਕਿ ਜ਼ਿਲ੍ਹੇ ਵਿੱਚ ਪਰਾਲੀ ਪ੍ਰਬੰਧਨ ਲਈ ਸਾਲ 2022-23 ਵਿੱਚ 928 ਮਸ਼ੀਨਾਂ 9 ਕਰੋੜ 40 ਲੱਖ ਤੋ ਵੱਧ ਸਬਸਿਡੀ ’ਤੇ ਦਿੱਤੀਆਂ ਹਨ। ੳੁਨ੍ਹਾਂ ਮਸ਼ੀਨਰੀ ਦੀ ਸਹੀ ਵਰਤੋਂ ਯਕੀਨੀ ਬਣਾਉਣ ਲਈ ਅਧਿਕਾਰੀਆਂ ਨੂੰ ਲੋੜੀਂਦੀ ਕਾਰਵਾਈ ਦੇ ਨਿਰਦੇਸ਼ ਦਿੱਤੇ। ਸਥਾਨਕ ਸਰਕਾਰਾਂ ਵਿਭਾਗ ਦੇ ਅਧਿਕਾਰੀਆਂ ਨੂੰ ਬਰਨਾਲਾ ਸ਼ਹਿਰ ਦੇ ਕੂੜਾ ਡੰਪ ਦਾ ਛੇਤੀ ਨਿਬੇੜਾ ਲਈ ਕਿਹਾ। ਮੰਤਰੀ ਨੇ ਫੂਡ ਸਪਲਾਈ ਵਿਭਾਗ ਦੀ ਪ੍ਰਗਤੀ ਵੀ ਘੋਖੀ। ਪਾਵਰਕਾਮ ਅਧਿਕਾਰੀਆਂ ਨੇ ਛੇਤੀ ਹੀ ਦੋ ਨਵੇਂ ਗਰਿੱਡ ਪਿੰਡ ਧਨੇਰ ਅਤੇ ਬਰਨਾਲਾ ਸ਼ਹਿਰ ਦੇ ਬਾਬਾ ਕਾਲਾ ਮਹਿਰ ਇਲਾਕੇ ਵਿੱਚ ਲਾਏ ਜਾਣ ਬਾਰੇ ਦੱਸਿਆ।
ਸਿਹਤ ਸਕੀਮਾਂ ਤਹਿਤ ਕੀਤੀਆਂ ਸੂਬਾ ਪੱਧਰੀ ਮੋਹਰੀ ਪ੍ਰਾਪਤੀਆਂ ਬਾਰੇ ਸਿਵਲ ਸਰਜਨ ਬਰਨਾਲਾ ਡਾ. ਜਸਬੀਰ ਸਿੰਘ ਔਲਖ਼ ਨੇ ਵੇਰਵਾ ਪੇਸ਼ ਕੀਤਾ। ਕੈਬਨਿਟ ਮੰਤਰੀ ਨੇ ਮਿਲਾਵਟਖੋਰਾਂ ’ਤੇ ਸ਼ਿਕੰਜਾ ਕਸਣ ਦੇ ਨਿਰਦੇਸ਼ ਦਿੱਤੇ ਗਏ ਅਤੇ ਫੂਡ ਅਤੇ ਡਰੱਗ ਸੇਫਟੀ ਸਬੰਧੀ ਕੀਤੀ ਕਾਰਵਾਈ ਦੀ ਰਿਪੋਰਟ ਮੰਗੀ ਤੇ ਪੁਲੀਸ ਨੂੰ ਨਸ਼ਿਆਂ ਵਿਰੁੱਧ ਮੁਹਿੰਮ ਤੇਜ਼ ਕਰਨ ਦੇ ਹੁਕਮ ਦਿੱਤੇ। ਇਸ ਮੌਕੇ ਉਨ੍ਹਾਂ ਸਿੱਖਿਆ ਵਿਭਾਗ ਤੋਂ ਸਕੂਲ ਆਫ ਐਮੀਨੈਂਸ ਦੀ ਪ੍ਰਗਤੀ ਦਾ ਜਾਇਜ਼ਾ ਲਿਆ।
ਡਿਪਟੀ ਕਮਿਸ਼ਨਰ ਪੂਨਮਦੀਪ ਕੌਰ ਨੇ ਦੱਸਿਆ ਕਿ 82 ਫੀਸਦੀ ਸਰਕਾਰੀ ਸਕੂਲਾਂ ਵਿੱਚ ਰੇਨ ਵਾਟਰ ਰੂਫ ਟੌਪ ਸਿਸਟਮ ਬਣਾਇਆ ਗਿਆ ਹੈ ਤਾਂ ਜੋ ਮੀਂਹ ਦੇ ਪਾਣੀ ਨੂੰ ਧਰਤੀ ਹੇਠ ਰੀਚਾਰਜ ਕੀਤਾ ਜਾ ਸਕੇ। ਇਸ ਤੋਂ ਇਲਾਵਾ ਸਮਰ ਕੈਂਪ ਦੌਰਾਨ ਹਰੇਕ ਸਕੂਲ ਵਿੱਚ ਮਿਨੀ ਨਰਸਰੀ ਬਣਾਈ ਜਾ ਰਹੀ ਹੈ।
ਮੰਤਰੀ ਨੇ ਮਗਨਰੇਗਾ ਸਕੀਮਾ ਦਾ ਜਾਇਜ਼ਾ ਲੈਂਦਿਆਂ ਪਿੰਡਾਂ ਵਿੱਚ ਨਵਿਆਏ ਜਾ ਰਹੇ ਛੱਪੜਾਂ, ਪਾਰਕਾਂ, ਪੰਚਾਇਤ ਘਰਾਂ ਤੇ ਲਾਇਬ੍ਰੇਰੀਆਂ ਦੇ ਕਰੋੜਾਂ ਦੇ ਪ੍ਰਾਜੈਕਟਾਂ ਦਾ ਜਾਇਜ਼ਾ ਲਿਆ। ਇਸ ਮੌਕੇ ਦੱਸਿਆ ਗਿਆ ਕਿ ਜ਼ਿਲ੍ਹੇ ਵਿੱਚ 18 ਥਾਪਰ ਮਾਡਲ, 10 ਛੱਪੜ ਨਵਿਆਉਣ, 34 ਅੰਮ੍ਰਿਤ ਸਰੋਵਰ, 27 ਖੇਡ ਮੈਦਾਨਾਂ, 36 ਪਾਰਕਾਂ ਤੇ 5 ਲਾਇਬ੍ਰੇਰੀਆਂ ਦਾ ਕੰਮ ਪਿਛਲੇ ਸਮੇਂ ਵਿੱਚ ਮੁਕੰਮਲ ਕੀਤਾ ਗਿਆ ਹੈ। ਉਨ੍ਹਾਂ ਕਿਰਤ ਵਿਭਾਗ, ਬਾਗਬਾਨੀ ਵਿਭਾਗ, ਮੱਛੀ ਪਾਲਣ ਵਿਭਾਗ ਅਧਿਕਾਰੀਆਂ ਨੂੰ ਵੀਜਾਇਜ਼ੇ ਉਪਰੰਤ ਲੋੜੀਂਦੀਆਂ ਹਦਾਇਤਾਂ ਦਿੱਤੀਆਂ। ਇਸ ਮੌਕੇ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਚੇਤਨ ਸਿੰਘ ਜੌੜਾਮਾਜਰਾ ਨੂੰ ਜ਼ਿਲ੍ਹਾ ਵਾਸੀਆਂ ਨੂੰ ਸਮੁੱਚੀਆਂ ਸਰਕਾਰੀ ਸਹੂਲਤਾਂ/ਸਕੀਮਾਂ ਦੀ ਜਾਣਕਾਰੀ ਦਿੰਦਾ ਤਿਆਰ ਕੀਤਾ ਕਿਤਾਬਚਾ 'ਪਹੁੰਚ' ਭੇਟ ਕੀਤਾ ਗਿਆ। ਇਸ ਮੌਕੇ ਜ਼ਿਲ੍ਹਾ ਯੋਜਨਾ ਬੋਰਡ ਦੇ ਚੇਅਰਮੈਨ ਗੁਰਦੀਪ ਸਿੰਘ ਬਾਠ, ਚੇਅਰਮੈਨ ਨਗਰ ਸੁਧਾਰ ਟਰੱਸਟ ਰਾਮ ਤੀਰਥ ਮੰਨਾ, ਚੇਅਰਮੈਨ ਮਾਰਕੀਟ ਕਮੇਟੀ ਤਪਾ ਤਰਸੇਮ ਸਿੰਘ ਕਾਹਨੇਕੇ ਸਮੇਤ ਸਮੂਹ ਅਧਿਕਾਰੀ ਹਾਜ਼ਰ ਸਨ।

Advertisement

Advertisement
Advertisement
Tags :
Author Image

Advertisement