ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਮੀਡੀਆ ਅਦਾਰਿਆਂ ’ਤੇ ਕਾਰਵਾਈ ਖ਼ਿਲਾਫ਼ ਨਿੱਤਰੇ ਜਾਵੜੇਕਰ

06:41 AM Jul 06, 2023 IST

ਤਿਰੁਵਨੰਤਪੁਰਮ/ਕੰਨੂਰ, 5 ਜੁਲਾੲੀ
ਕੇਰਲ ਵਿੱਚ ਕੁਝ ਮੀਡੀਆ ਅਦਾਰਿਆਂ ’ਤੇ ਪੁਲੀਸ ਵੱਲੋਂ ਕੀਤੀ ਜਾ ਰਹੀ ਕਾਰਵਾਈ ਦੀ ਨਿਖੇਧੀ ਕਰਦਿਆਂ ਸਾਬਕਾ ਸੂਚਨਾ ਤੇ ਪ੍ਰਸਾਰਣ ਮੰਤਰੀ ਪ੍ਰਕਾਸ਼ ਜਾਵੜੇਕਰ ਨੇ ਅੱਜ ਕਿਹਾ ਕਿ ਸੂਬੇ ਵਿੱਚ ਪ੍ਰੈੱਸ ਦੀ ਆਜ਼ਾਦੀ ’ਤੇ ਹਮਲਾ ਹੋ ਰਿਹਾ ਹੈ। ਉਨ੍ਹਾਂ ਕਿਹਾ ਕਿ ਮੀਡੀਆ ਵੱਲੋਂ ਖੱਬੀ ਧਿਰ ਦੀ ਅਗਵਾਈ ਵਾਲੀ ਸਰਕਾਰ ਦੇ ਕਥਿਤ ਗਲਤ ਕੰਮਾਂ ਦਾ ਪਰਦਾਫਾਸ਼ ਕੀਤਾ ਜਾ ਰਿਹਾ ਹੈ ਤੇ ਸਰਕਾਰ ਵੱਲੋਂ ਮੀਡੀਆ ਨੂੰ ਡਰਾਇਆ ਜਾ ਰਿਹਾ ਹੈ। ਜ਼ਿਕਰਯੋਗ ਹੈ ਕਿ ਅਜਿਹਾ ਹੀ ਇਕ ਬਿਆਨ ਕਾਂਗਰਸ ਦੀ ਅਗਵਾੲੀ ਵਾਲੀ ਵਿਰੋਧੀ ਧਿਰ ਯੂਡੀਐੱਫ ਨੇ ਵੀ ਦਿੱਤਾ ਸੀ ਜਿਸ ਵਿੱਚ ਕਿਹਾ ਗਿਆ ਸੀ ਕਿ ਸੱਤਾਧਾਰੀ ਸੀਪੀਆਈ (ਐੱਮ) ਦੇ ਕੰਮਾਂ ਦੀ ਨਿਖੇਧੀ ਕਰਨ ਵਾਲੇ ਮੀਡੀਆ ਅਦਾਰਿਆਂ ਤੇ ਰਿਪੋਰਟਰਾਂ ਖ਼ਿਲਾਫ਼ ਕਾਰਵਾਈ ਕੀਤੀ ਜਾ ਰਹੀ ਹੈ। ਸ੍ਰੀ ਜਾਵੜੇਕਰ ਨੇ ਕੁਝ ਹਫਤੇ ਪਹਿਲਾਂ ਕੋਚੀ ਦੇ ਮਲਿਆਲਮ ਨਿੳੂਜ਼ ਚੈਨਲ ਦੀ ਮਹਿਲਾ ਰਿਪੋਰਟਰ ਖ਼ਿਲਾਫ਼ ਦਰਜ ਕੀਤੇ ਕੇਸਾਂ ਅਤੇ ਤਿਰੂਵਨੰਤਪੁਰਮ ਆਧਾਰਿਤ ਆਨਲਾਈਨ ਨਿੳੂਜ਼ ਚੈਨਲ ਤੇ ਉਸ ਦੇ ਮੁਲਾਜ਼ਮਾਂ ਖ਼ਿਲਾਫ਼ ਪੁਲੀਸ ਵੱਲੋਂ ਕੀਤੀ ਗਈ ਕਾਰਵਾਈ ਦਾ ਜ਼ਿਕਰ ਕਰਦਿਆਂ ਕਿਹਾ ਕਿ ਦੱਖਣੀ ਸੂਬੇ ਵਿੱਚ ਮੀਡੀਆ ਨੂੰ ਡਰਾਉਣ ਦਾ ਇਹ ਨਿਵੇਕਲਾ ਢੰਗ ਹੈ। ਉਨ੍ਹਾਂ ਕਿਹਾ ਕਿ ਖੱਬੀ ਧਿਰ ਦੀ ਸਰਕਾਰ ਦੇ ਗਲਤ ਕੰਮਾਂ ਨੂੰ ਉਜਾਗਰ ਕਰਨ ਵਾਲੇ ਮੀਡੀਆ ਤੇ ਉਸ ਦੇ ਮੁਲਾਜ਼ਮਾਂ ਖ਼ਿਲਾਫ਼ ‘ਸਿਆਸੀ ਬਦਲਾਖੋਰੀ’ ਤਹਿਤ ਕਾਰਵਾੲੀ ਕੀਤੀ ਜਾ ਰਹੀ ਹੈ ਜੋ ਕਿ ਪ੍ਰੈਸ ਦੀ ਆਜ਼ਾਦੀ ’ਤੇ ਹਮਲਾ ਹੈ। ਇਸ ਦੀ ਨਿੰਦਾ ਕੀਤੀ ਜਾਂਦੀ ਹੈ। ਕਾਬਿਲੇਗੌਰ ਹੈ ਕਿ ਕੇਰਲ ਦੀ ਭਾਜਪਾ ਇਕਾਈ ਦੇ ਇੰਚਾਰਜ ਪ੍ਰਕਾਸ਼ ਜਾਵੜੇਕਰ ਵੱਲੋਂ ਇਹ ਬਿਆਨ ਅਜਿਹੇ ਸਮੇਂ ਦਿੱਤਾ ਗਿਆ ਹੈ ਜਦੋਂ ਮਲਿਆਲਮ ਆਨਲਾਈਨ ਨਿੳੂਜ਼ ਚੈਨਲ ਦੇ ਖ਼ਿਲਾਫ਼ ਪੁਲੀਸ ਵੱਲੋਂ ਕਾਰਵਾੲੀ ਕੀਤੀ ਜਾ ਰਹੀ ਹੈ ਤੇ ਉਸ ਦੇ ਐਡੀਟਰ ਦੀ ਭਾਲ ਕੀਤੀ ਜਾ ਰਹੀ ਹੈ। ਐਡੀਟਰ ਦੇ ਖ਼ਿਲਾਫ਼ ਐੱਸਸੀ/ਐੱਸਟੀ ਐਕਟ ਤਹਿਤ ਕੇਸ ਦਰਜ ਹੈ। -ਪੀਟੀਆਈ

Advertisement

Advertisement
Tags :
ਅਦਾਰਿਆਂਕਾਰਵਾਈਖ਼ਿਲਾਫ਼ਜਾਵੜੇਕਰਨਿੱਤਰੇਮੀਡੀਆ
Advertisement