For the best experience, open
https://m.punjabitribuneonline.com
on your mobile browser.
Advertisement

ਜਵੱਦੀ ਟਕਸਾਲ ਵੱਲੋਂ ਕਿਸਾਨੀ ਸੰਘਰਸ਼ ਦੀ ਹਮਾਇਤ

06:55 AM Mar 04, 2024 IST
ਜਵੱਦੀ ਟਕਸਾਲ ਵੱਲੋਂ ਕਿਸਾਨੀ ਸੰਘਰਸ਼ ਦੀ ਹਮਾਇਤ
ਮੀਡੀਆ ਨਾਲ ਗੱਲਬਾਤ ਕਰਦੇ ਹੋਏ ਬਾਬਾ ਅਮੀਰ ਸਿੰਘ ਮੁਖੀ ਜਵੱਦੀ ਟਕਸਾਲ।
Advertisement

ਗੁਰਿੰਦਰ ਸਿੰਘ
ਲੁਧਿਆਣਾ, 3 ਮਾਰਚ
ਜਵੱੱਦੀ ਟਕਸਾਲ ਦੇ ਮੁਖੀ ਬਾਬਾ ਅਮੀਰ ਸਿੰਘ ਨੇ ਪੰਜਾਬ ਦੇ ਕਿਸਾਨਾਂ ਵੱਲੋਂ ਆਪਣੀਆਂ ਹੱਕੀ ਮੰਗਾਂ ਮਨਵਾਉਣ ਲਈ ਸ਼ੰਭੂ ਅਤੇ ਖਨੌਰੀ ਬਾਰਡਰਾਂ ਉੱਪਰ ਸ਼ੁਰੂ ਕੀਤੇ ਕਿਸਾਨ ਮੋਰਚੇ ਦਾ ਭਰਵਾਂ ਸਮਰਥਨ ਕਰਦਿਆਂ ਐਲਾਨ ਕੀਤਾ ਹੈ ਕਿ ਜਵੱਦੀ ਟਕਸਾਲ ਉਨ੍ਹਾਂ ਦੀ ਹਰ ਪੱਖੋਂ ਸਹਾਇਤਾ ਕਰਨ ਵਿੱਚ ਹਮੇਸ਼ਾਂ ਆਪਣਾ ਮੋਹਰੀ ਰੋਲ ਅਦਾ ਕਰੇਗੀ।
ਇੱਥੇ ਮੀਡੀਆ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ ਸਮੁੱਚੇ ਦੇਸ਼ ਦੇ ਮਿਹਨਤਕਸ਼ ਕਿਸਾਨਾਂ ਤੇ ਮਜ਼ਦੂਰਾਂ ਦੇ ਹੱਕਾਂ ਦੀ ਰਾਖੀ ਕਰਨ ਲਈ ਆਰੰਭ ਕੀਤਾ ਗਿਆ ਕਿਸਾਨ ਮੋਰਚਾ ਹੁਣ ਕੇਵਲ ਕਿਸਾਨਾਂ ਦਾ ਮੋਰਚਾ ਹੀ ਨਹੀਂ ਬਲਕਿ ਸਮੁੱਚੇ ਪੰਜਾਬੀਆਂ ਤੇ ਦੇਸ਼ਵਾਸੀਆਂ ਦਾ ਸਾਂਝਾ ਮੋਰਚਾ ਬਣ ਚੁੱਕਾ ਹੈ। ਉਨ੍ਹਾਂ ਕਿਹਾ ਕਿ ਸ਼ਾਂਤਮਈ ਢੰਗ ਨਾਲ ਦੇਸ਼ ਦੀ ਰਾਜਧਾਨੀ ਦਿੱਲੀ ਵੱਲ ਆਪਣਾ ਰੋਸ ਪ੍ਰਗਟ ਕਰਨ ਲਈ ਜਾ ਰਹੇ ਪੰਜਾਬ ਦੇ ਨਿਰਦੋਸ਼ ਕਿਸਾਨਾਂ ਦੇ ਉੱਪਰ ਜਿਸ ਢੰਗ ਨਾਲ ਹਰਿਆਣਾ ਪੁਲੀਸ ਤੇ ਅਰਧ ਸੈਨਿਕ ਬਲਾਂ ਵੱਲੋਂ ਕਹਿਰ ਢਾਹਿਆ ਗਿਆ ਹੈ, ਉਹ ਦੇਸ਼ ਦੇ ਅੰਨਦਾਤੇ ਉਪਰ ਵੱਡਾ ਹਮਲਾ ਹੈ। ਇਸ ਨੂੰ ਬਰਦਾਸ਼ਤ ਨਹੀਂ ਕੀਤਾ ਜਾ ਸਕਦਾ।
ਉਨ੍ਹਾਂ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਖਨੌਰੀ ਬਾਰਡਰ ’ਤੇ ਪੁਲੀਸ ਗੋਲੀ ਨਾਲ ਸ਼ਹੀਦ ਹੋਣ ਵਾਲੇ ਨੌਜਵਾਨ ਕਿਸਾਨ ਦੇ ਪਰਿਵਾਰ ਨੂੰ ਪੂਰਨ ਇਨਸਾਫ਼ ਦਿਵਾਉਣ ਲਈ ਸਹਾਇਤਾ ਕੀਤੀ ਜਾਵੇ। ਉਨ੍ਹਾਂ ਕੇਂਦਰ ਸਰਕਾਰ ਤੋਂ ਵੀ ਜ਼ੋਰਦਾਰ ਮੰਗ ਕੀਤੀ ਕਿ ਦੇਸ਼ ਦੇ ਸਮੂਹ ਕਿਸਾਨਾਂ ਦੀਆਂ ਹੱਕੀ ਮੰਗਾਂ ਨੂੰ ਮੰਨਣ ਦਾ ਐਲਾਨ ਕਰਨ।

Advertisement

Advertisement
Author Image

sanam grng

View all posts

Advertisement
Advertisement
×