For the best experience, open
https://m.punjabitribuneonline.com
on your mobile browser.
Advertisement

ਜਿਆਣੀ ਮੁੜ ਬਣੇ ਜੇਜੇਪੀ ਦੇ ਜ਼ਿਲ੍ਹਾ ਮੀਡੀਆ ਇੰਚਾਰਜ

11:00 AM Aug 18, 2024 IST
ਜਿਆਣੀ ਮੁੜ ਬਣੇ ਜੇਜੇਪੀ ਦੇ ਜ਼ਿਲ੍ਹਾ ਮੀਡੀਆ ਇੰਚਾਰਜ
Advertisement

ਨਿੱਜੀ ਪੱਤਰ ਪ੍ਰੇਰਕ
ਸਿਰਸਾ, 17 ਅਗਸਤ
ਜਨਨਾਇਕ ਜਨਤਾ ਪਾਰਟੀ ਵੱਲੋਂ ਇੱਕ ਵਾਰ ਮੁੜ ਸੀਨੀਅਰ ਪੱਤਰਕਾਰ ਅਮਰ ਸਿੰਘ ਜਿਆਣੀ ਨੂੰ ਸਿਰਸਾ ਜ਼ਿਲ੍ਹੇ ਦੇ ਮੀਡੀਆ ਇੰਚਾਰਜ ਦਾ ਅਹੁਦਾ ਸੌਂਪਿਆ ਗਿਆ ਹੈ। ਜੇਜੇਪੀ ਦੇ ਜ਼ਿਲ੍ਹਾ ਮੀਡੀਆ ਇੰਚਾਰਜ ਅਮਰ ਸਿੰਘ ਜਿਆਣੀ ਨੇ ਕਿਹਾ ਕਿ ਪਾਰਟੀ ਵੱਲੋਂ ਉਨ੍ਹਾਂ ਨੂੰ ਸੌਂਪੀ ਗਈ ਜ਼ਿੰਮੇਵਾਰੀ ਨੂੰ ਉਹ ਪੂਰੀ ਤਨਦੇਹੀ ਨਾਲ ਨਿਭਾਉਣਗੇ। ਉਹ ਪਾਰਟੀ ਅਤੇ ਮੀਡੀਆ ਕਰਮੀਆਂ ਵਿਚਕਾਰ ਇੱਕ ਅਹਿਮ ਪੁਲ ਵਜੋਂ ਕੰਮ ਕਰਨਗੇ ਅਤੇ ਮੀਡੀਆ ਰਾਹੀਂ ਪਾਰਟੀ ਦੀਆਂ ਲੋਕ ਭਲਾਈ ਨੀਤੀਆਂ ਦਾ ਪ੍ਰਚਾਰ ਕਰਨਗੇ। ਜਿਆਣੀ ਦੀ ਨਿਯੁਕਤੀ ’ਤੇ ਜੇਜੇਪੀ ਦੇ ਸੂਬਾ ਜਨਰਲ ਸਕੱਤਰ ਦਿਗਵਿਜੇ ਸਿੰਘ ਚੌਟਾਲਾ ਨੇ ਉਨ੍ਹਾਂ ਨੂੰ ਵਧਾਈ ਦਿੱਤੀ। ਜੇਜੇਪੀ ਦੇ ਜ਼ਿਲ੍ਹਾ ਪ੍ਰਧਾਨ ਅਸ਼ੋਕ ਵਰਮਾ, ਜੇਜੇਪੀ ਰਾਸ਼ਟਰੀ ਕਾਰਜਕਾਰੀ ਪ੍ਰਧਾਨ ਜਨਰਲ ਸਕੱਤਰ ਰਾਧੇਸ਼ਿਆਮ ਸ਼ਰਮਾ ਨੇ ਉਨ੍ਹਾਂ ਨੂੰ ਸ਼ੁਭਕਾਮਨਾਵਾਂ ਦਿੱਤੀਆਂ।

Advertisement

Advertisement
Advertisement
Author Image

Advertisement