ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਚੋਣ ਪ੍ਰਚਾਰ ਲਈ ਪਟਿਆਲਾ ਦੇ ਬਾਜ਼ਾਰਾਂ ਵਿੱਚ ਪੁੱਜੀ ਜੈਇੰਦਰ ਕੌਰ

06:58 AM May 31, 2024 IST
ਪਟਿਆਲਾ ਦੇ ਬਾਜ਼ਾਰਾਂ ’ਚ ਦੁਕਾਨਦਾਰਾਂ ਨੂੰ ਮਿਲਦੀ ਹੋਈ ਜੈਇੰਦਰ ਕੌਰ। -ਫੋਟੋ: ਭੰਗੂ

ਪਟਿਆਲਾ (ਖੇਤਰੀ ਪ੍ਰਤੀਨਿਧ):

Advertisement

ਭਾਜਪਾ ਪੰਜਾਬ ਮਹਿਲਾ ਮੋਰਚਾ ਦੀ ਸੂਬਾਈ ਪ੍ਰਧਾਨ ਜੈਇੰਦਰ ਕੌਰ ਮਹਿਲਾ ਮੋਰਚਾ ਦੀਆਂ ਮੈਂਬਰਾਂ ਅਤੇ ਭਾਜਪਾ ਵਰਕਰਾਂ ਨਾਲ ਸ਼ਹਿਰ ਦੇ ਬਾਜ਼ਾਰਾਂ ਵਿੱਚ ਜਾ ਕੇ ਪ੍ਰਚਾਰ ਕੀਤਾ। ਅਚਾਰ ਬਾਜ਼ਾਰ ਵਿੱਚੋਂ ਲੰਘਦੇ ਹੋਏ ਉਹ ਕਿਤਾਬਾਂ ਵਾਲੇ ਬਾਜ਼ਾਰ ਵਿੱਚ ਪਹੁੰਚੇ। ਇਸ ਦੌਰਾਨ ਦੁਕਾਨਦਾਰਾਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਨੇ ਭਾਜਪਾ ਦੀ ਪਟਿਆਲਾ ਤੋਂ ਲੋਕ ਸਭਾ ਉਮੀਦਵਾਰ ਅਤੇ ਆਪਣੇ ਮਾਤਾ ਪ੍ਰਨੀਤ ਕੌਰ ਲਈ ਵੋਟਾਂ ਮੰਗੀਆਂ। ਮੀਡੀਆ ਨਾਲ ਗੱਲਬਾਤ ਦੌਰਾਨ ਜੈਇੰਦਰ ਕੌਰ ਨੇ ਕਿਹਾ ਕਿ ਦੁਕਾਨਦਾਰਾਂ ਨੇ ਉਨ੍ਹਾਂ ਨੂੰ ਆਪਣਾ ਮੁਕੰਮਲ ਸਮਰਥਨ ਦੇਣ ਦਾ ਭਰੋਸਾ ਦਿੱਤਾ ਹੈ। ਉਨ੍ਹਾਂ ਦਾ ਕਹਿਣਾ ਸੀ ਕਿ ਐਤਕੀ ਲੋਕ ਮਨ ਬਣਾ ਚੁੱਕੇ ਹਨ ਕਿ ਵਿਕਸਤ ਭਾਰਤ ਅਤੇ ਬੱਚਿਆਂ ਦੇ ਸੁਨਹਿਰੀ ਭਵਿੱਖ ਲਈ ਉਹ ਭਾਜਪਾ ਦੇ ਕਮਲ ਨੂੰ ਵੋਟ ਪਾਉਣਗੇ। ਦੁਕਾਨਦਾਰ ਦਿਨੇਸ਼ ਕੁਮਾਰ ਨੇ ਦੱਸਿਆ ਕਿ ਉਹ ਸ਼ੁਰੂ ਤੋਂ ਹੀ ਕਾਂਗਰਸੀ ਸਨ, ਪਰ ਇਸ ਵਾਰ ਪੂਰੇ ਪਰਿਵਾਰ ਸਮੇਤ ਭਾਜਪਾ ਨੂੰ ਵੋਟ ਪਾਉਣ ਜਾ ਰਹੇ ਹਨ। ਅਨੁਪਮ ਸਮੇਤ ਕਈ ਹੋਰ ਦੁਕਾਨਦਾਰਾਂ ਨੇ ਵੀ ਆਪਣੀ ਸ਼ਾਹੀ ਪਰਿਵਾਰ ਨਾਲ ਸਾਂਝ ਦੇ ਹਵਾਲੇ ਨਾਲ ਐਤਕੀਂ ਵੀ ਪ੍ਰਨੀਤ ਕੌਰ ਨੂੰ ਵੋਟਂ ਪਾਉਣ ਦਾ ਭਰੋਸਾ ਦਿੱਤਾ। ਉਧਰ ਜੈਇੰਦਰ ਕੌਰ ਨੇ ਦੁਕਾਨਦਾਰਾਂ ਨੂੰ ਭਰੋਸਾ ਦਿਵਾਇਆ ਕਿ ਪ੍ਰਨੀਤ ਕੌਰ ਜਿਵੇਂ ਹੀ ਪਟਿਆਲਾ ਤੋਂ ਭਾਰਤੀ ਸੰਸਦ ਵਿੱਚ ਪਹੁੰਚਣਗੇ, ਉਹ ਕਾਰੋਬਾਰੀਆਂ ਲਈ ਢਾਲ ਦਾ ਕੰਮ ਕਰਨਗੇ।

Advertisement
Advertisement
Advertisement