ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਜੈਮਲਵਾਲਾ ਵੱਲੋਂ ਨਵੇਂ ਚੁਣੇ ਸਰਪੰਚਾਂ ਦਾ ਸਨਮਾਨ

11:52 AM Oct 19, 2024 IST
ਪੰਚਾਇਤਾਂ ਦਾ ਸਨਮਾਨ ਕਰਦੇ ਹੋਏ ਰਘਬੀਰ ਸਿੰਘ ਜੈਮਲਵਾਲਾ ਤੇ ਹੋਰ।

ਜਲਾਲਾਬਾਦ (ਪੱਤਰ ਪ੍ਰੇਰਕ): ਪੰਚਾਇਤੀ ਚੋਣਾਂ ਵਿੱਚ ਗ੍ਰਾਮ ਪੰਚਾਇਤ ਚੱਕ ਖੇੜੇ ਵਾਲਾ ਅਤੇ ਗ੍ਰਾਮ ਪੰਚਾਇਤ ਬਸਤੀ ਰਣਜੀਤ ਸਿੰਘ ਨੂੰ ਜਿਤਾਉਣ ਵਿੱਚ ਵੱਡਾ ਯੋਗਦਾਨ ਪਾਉਣ ਵਾਲੇ ਪਿੰਡ ਚੱਕ ਖੇੜੇਵਾਲਾ ਉਰਫ ਜੈਮਲ ਵਾਲਾ ਦੇ ਰਣਜੀਤ ਸਿੰਘ ਅਤੇ ਪ੍ਰੀਤਮ ਸਿੰਘ ਦੇ ਪਰਿਵਾਰ ਦਾ ਅੱਜ ਦੋਵੇਂ ਪੰਚਾਇਤਾਂ ਨੇ ਉਨ੍ਹਾਂ ਦੇ ਘਰ ਆ ਕੇ ਧੰਨਵਾਦ ਕੀਤਾ। ਰਾਜਨੀਤਕ ਆਗੂ ਰਘਬੀਰ ਸਿੰਘ ਜੈਮਲਵਾਲਾ ਨੇ ਘਰ ਆਏ ਸਰਪੰਚ ਅਤੇ ਪੰਚਾਂ ਨੂੰ ਵਧਾਈ ਦਿੱਤੀ ਅਤੇ ਆਪਣੇ ਵੱਲੋਂ ਨੋਟਾਂ ਦੇ ਹਾਰ ਪਹਿਨਾ ਕੇ ਤੇ ਮੂੰਹ ਮਿੱਠਾ ਕਰਵਾ ਕੇ ਉਨ੍ਹਾਂ ਦਾ ਸਨਮਾਨ ਕੀਤਾ। ਗ੍ਰਾਮ ਪੰਚਾਇਤ ਚੱਕ ਖੇੜੇ ਵਾਲ਼ਾ ਦੇ ਸਰਪੰਚ ਰੰਗਾ ਰਾਮ, ਪੰਚ ਹਰਜਿੰਦਰ ਸਿੰਘ, ਸਤਨਾਮ ਸਿੰਘ, ਹਰਵਿੰਦਰ ਸਿੰਘ ਅਤੇ ਪੰਚਾਇਤ ਬਸਤੀ ਰਣਜੀਤ ਸਿੰਘ ਦੇ ਪੰਚ ਜਗਮੀਤ ਸਿੰਘ, ਸੀਤਾ ਰਾਣੀ ਅਤੇ ਮਨਜਿੰਦਰ ਕੌਰ ਨੂੰ ਰਘਬੀਰ ਸਿੰਘ ਜੈਮਲ ਵਾਲਿਆਂ ਨੇ ਭਰੋਸਾ ਦਿਵਾਇਆ ਕਿ ਦੋਵੇਂ ਪਿੰਡਾਂ ਦੇ ਵਿਕਾਸ ਲਈ ਉਨ੍ਹਾਂ ਦਾ ਪਰਿਵਾਰ ਦੋਵੇਂ ਪੰਚਾਇਤਾਂ ਦੇ ਨਾਲ ਮੋਢੇ ਨਾਲ ਮੋਢਾ ਜੋੜ ਕੇ ਖੜ੍ਹਾ ਹੈ। ਇਸ ਮੌਕੇ ਗੁਰਦੇਵ ਸਿੰਘ ਸਾਬਕਾ ਸਰਪੰਚ, ਬਲਦੇਵ ਸਿੰਘ ਫੌਜੀ, ਕਰਮ ਸਿੰਘ, ਗੁਰਬਾਜ ਸਿੰਘ, ਰਣਧੀਰ ਸਿੰਘ, ਕੁਲਦੀਪ ਸਿੰਘ, ਸੁਨੀਲ ਕੁਮਾਰ ਸੈਪੀ, ਮਨਦੀਪ ਸਿੰਘ ਤੇ ਹੋਰ ਮੌਜੂਦ ਸਨ।

Advertisement

Advertisement