For the best experience, open
https://m.punjabitribuneonline.com
on your mobile browser.
Advertisement

ਜੇਸੀਡੀਏਵੀ ਕਾਲਜ ਦਾ ਨਤੀਜਾ ਸ਼ਾਨਦਾਰ

10:58 AM Sep 01, 2024 IST
ਜੇਸੀਡੀਏਵੀ ਕਾਲਜ ਦਾ ਨਤੀਜਾ ਸ਼ਾਨਦਾਰ
ਯੂਨੀਵਰਸਿਟੀ ’ਚੋਂ ਅੱਵਲ ਵੰਦਨਾ ਠਾਕੁਰ ਦਾ ਸਨਮਾਨ ਕਰਦੇ ਹੋਏ ਪ੍ਰਿੰਸੀਪਲ ਰਾਕੇਸ਼ ਮਹਾਜਨ। -ਫੋਟੋ: ਸੰਦਲ
Advertisement

ਦਸੂਹਾ: ਜੇਸੀਡੀਏਵੀ ਕਾਲਜ ਦਸੂਹਾ ਦੇ ਪ੍ਰਿੰਸੀਪਲ ਪ੍ਰੋ. ਰਾਕੇਸ਼ ਮਹਾਜਨ ਨੇ ਦੱਸਿਆ ਕਿ ਐੱਮ.ਏ ਅੰਗਰੇਜ਼ੀ ਸਮੈਸਟਰ ਚੌਥਾ ਦੇ ਐਲਾਨੇ ਨਤੀਜਿਆਂ ਵਿੱਚ ਵਿਦਿਆਰਥਣ ਵੰਦਨਾ ਠਾਕੁਰ ਨੇ 74.43 ਫੀਸਦੀ ਅੰਕ ਹਾਸਲ ਕਰਕੇ ਯੂਨੀਵਰਸਿਟੀ ’ਚੋਂ ਪਹਿਲਾ ਸਥਾਨ ਹਾਸਲ ਕੀਤਾ ਹੈ ਜੋ ਕਿ ਕਾਲਜ ਅਤੇ ਇਲਾਕੇ ਲਈ ਮਾਣ ਵਾਲੀ ਗੱਲ ਹੈ। ਇਸ ਤੋਂ ਇਲਾਵਾ ਗੌਰਵ ਡੱਡਵਾਲ ਨੇ 71.6 ਹਾਸਲ ਕਰਕੇ ਯੂਨੀਵਰਸਿਟੀ’ਚੋਂ ਦਸਵਾਂ ਸਥਾਨ ਹਾਸਲ ਕੀਤਾ ਜਦੋਂਕਿ ਵਿਦਿਆਰਥਣ ਏਕਤਾ 70.56 ਫੀਸਦੀ ਅੰਕਾਂ ਨਾਲ ਕਾਲਜ ’ਚੋਂ ਤੀਸਰੇ ਸਥਾਨ ’ਤੇ ਰਹੀ। ਪ੍ਰਿੰਸੀਪਲ ਰਾਕੇਸ਼ ਕੁਮਾਰ ਮਹਾਜਨ ਨੇ ਸ਼ਾਨਦਾਰ ਕਾਰਗੁਜ਼ਾਰੀ ਲਈ ਵਿਦਿਆਰਥੀਆਂ ਨੂੰ ਵਧਾਈ ਦਿੱਤੀ। -ਪੱਤਰ ਪ੍ਰੇਰਕ

Advertisement

Advertisement
Advertisement
Author Image

Advertisement