ਜੇਸੀਡੀਏਵੀ ਕਾਲਜ ਦਾ ਨਤੀਜਾ ਸ਼ਾਨਦਾਰ
10:58 AM Sep 01, 2024 IST
ਦਸੂਹਾ: ਜੇਸੀਡੀਏਵੀ ਕਾਲਜ ਦਸੂਹਾ ਦੇ ਪ੍ਰਿੰਸੀਪਲ ਪ੍ਰੋ. ਰਾਕੇਸ਼ ਮਹਾਜਨ ਨੇ ਦੱਸਿਆ ਕਿ ਐੱਮ.ਏ ਅੰਗਰੇਜ਼ੀ ਸਮੈਸਟਰ ਚੌਥਾ ਦੇ ਐਲਾਨੇ ਨਤੀਜਿਆਂ ਵਿੱਚ ਵਿਦਿਆਰਥਣ ਵੰਦਨਾ ਠਾਕੁਰ ਨੇ 74.43 ਫੀਸਦੀ ਅੰਕ ਹਾਸਲ ਕਰਕੇ ਯੂਨੀਵਰਸਿਟੀ ’ਚੋਂ ਪਹਿਲਾ ਸਥਾਨ ਹਾਸਲ ਕੀਤਾ ਹੈ ਜੋ ਕਿ ਕਾਲਜ ਅਤੇ ਇਲਾਕੇ ਲਈ ਮਾਣ ਵਾਲੀ ਗੱਲ ਹੈ। ਇਸ ਤੋਂ ਇਲਾਵਾ ਗੌਰਵ ਡੱਡਵਾਲ ਨੇ 71.6 ਹਾਸਲ ਕਰਕੇ ਯੂਨੀਵਰਸਿਟੀ’ਚੋਂ ਦਸਵਾਂ ਸਥਾਨ ਹਾਸਲ ਕੀਤਾ ਜਦੋਂਕਿ ਵਿਦਿਆਰਥਣ ਏਕਤਾ 70.56 ਫੀਸਦੀ ਅੰਕਾਂ ਨਾਲ ਕਾਲਜ ’ਚੋਂ ਤੀਸਰੇ ਸਥਾਨ ’ਤੇ ਰਹੀ। ਪ੍ਰਿੰਸੀਪਲ ਰਾਕੇਸ਼ ਕੁਮਾਰ ਮਹਾਜਨ ਨੇ ਸ਼ਾਨਦਾਰ ਕਾਰਗੁਜ਼ਾਰੀ ਲਈ ਵਿਦਿਆਰਥੀਆਂ ਨੂੰ ਵਧਾਈ ਦਿੱਤੀ। -ਪੱਤਰ ਪ੍ਰੇਰਕ
Advertisement
Advertisement