ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਰਿਸ਼ਵਤ ਲੈਣ ਦੇ ਦੋਸ਼ ਹੇਠ ਜੇਈ ਗ੍ਰਿਫ਼ਤਾਰ

07:20 AM Jun 06, 2024 IST

ਜੋਗਿੰਦਰ ਸਿੰਘ ਮਾਨ
ਮਾਨਸਾ, 5 ਜੂਨ
ਪੰਜਾਬ ਵਿਜੀਲੈਂਸ ਬਿਊਰੋ ਨੇ ਨਗਰ ਕੌਂਸਲ ਮਾਨਸਾ ਵਿੱਚ ਤਾਇਨਾਤ ਜੇਈ ਜਤਿੰਦਰ ਸਿੰਘ ਨੂੰ ਇੱਕ ਲੱਖ ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਜਤਿੰਦਰ ਸਿੰਘ ਜੇਈ ਵਿਰੁੱਧ ਇਹ ਕੇਸ ਪਿੰਡ ਖੀਵਾ ਕਲਾਂ ਕੋ-ਆਪ੍ਰੇਟਿਵ ਕਿਰਤ ਸੁਸਾਇਟੀ ਅਤੇ ਉਸਾਰੀ ਸਭਾ ਦੇ ਪ੍ਰਧਾਨ ਸੁਰਿੰਦਰ ਗਰਗ ਦੀ ਸ਼ਿਕਾਇਤ ’ਤੇ ਦਰਜ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਜੇਈ ਨੂੰ ਕਸਤੂਰਬਾ ਗਾਂਧੀ ਹੋਸਟਲ ਬਰੇਟਾ, ਜ਼ਿਲ੍ਹਾ ਮਾਨਸਾ ਦੇ ਉਸਾਰੀ ਕਾਰਜਾਂ ਵਿੱਚ ਘਪਲੇਬਾਜ਼ੀ ਕਰਨ ਦੇ ਦੋਸ਼ ਹੇਠ ਵਿਜੀਲੈਂਸ ਬਿਊਰੋ ਬਠਿੰਡਾ ਰੇਂਜ ਵੱਲੋਂ ਪਹਿਲਾਂ ਹੀ ਅਕਤੂਬਰ 2022 ਵਿੱਚ ਇੱਕ ਕੇਸ ਵਿੱਚ ਮੁਲਜ਼ਮ ਨਾਮਜ਼ਦ ਕੀਤਾ ਹੋਇਆ ਹੈ। ਉਨ੍ਹਾਂ ਦੱਸਿਆ ਕਿ ਸ਼ਿਕਾਇਤਕਰਤਾ ਨੇ ਦੱਸਿਆ ਸੀ ਕਿ ਸਬੰਧਤ ਸੁਸਾਇਟੀ ਨੂੰ ਨਗਰ ਕੌਂਸਲ ਵੱਲੋਂ ਬਿਜਲੀ ਦੀ ਸਪਲਾਈ, ਗਲੀਆਂ ਦੀ ਉਸਾਰੀ ਦੇ ਕੰਮ ਅਤੇ ਹੋਰ ਕਈ ਕੰਮ ਅਲਾਟ ਹੋਏ ਸਨ। ਇਸ ਸਬੰਧੀ ਸੁਸਾਇਟੀ ਵੱਲੋਂ ਕੰਮ ਮੁਕੰਮਲ ਕਰਨ ਉਪਰੰਤ ਅਦਾਇਗੀ ਕਰਨ ਲਈ ਬਿੱਲ ਕੌਂਸਲ ਭੇਜੇ ਗਏ ਸਨ। ਉਸ ਦਾ ਦੋਸ਼ ਸੀ ਕਿ ਅਦਾਇਗੀ ਕਰਨ ਲਈ ਕਾਰਜਸਾਧਕ ਅਫ਼ਸਰ, ਜੂਨੀਅਰ ਇੰਜਨੀਅਰ, ਸਹਾਇਕ ਨਗਰ ਕੌਂਸਲ ਇੰਜਨੀਅਰ, ਲੇਖਾਕਾਰ, ਕਲਰਕ ਅਤੇ ਕੰਪਿਊਟਰ ਅਪਰੇਟਰ ਵੱਲੋਂ ਕਮਿਸ਼ਨ ਦੀ ਮੰਗ ਕੀਤੀ ਜਾ ਰਹੀ ਹੈ। ਵਿਜੀਲੈਂਸ ਬਿਊਰੋ ਬਠਿੰਡਾ ਰੇਂਜ ਵੱਲੋਂ ਮੁੱਢਲੀ ਜਾਂਚ ਮਗਰੋਂ ਜਤਿੰਦਰ ਸਿੰਘ ਜੇਈ ਨੂੰ ਕਮਿਸ਼ਨ ਵਜੋਂ ਇੱਕ ਲੱਖ ਰੁਪਏ ਦੀ ਰਿਸ਼ਵਤ ਲੈਂਦਿਆਂ ਕਾਬੂ ਕੀਤਾ ਗਿਆ। ਬੁਲਾਰੇ ਨੇ ਦੱਸਿਆ ਕਿ ਇਸ ਸ਼ਿਕਾਇਤ ਦੇ ਆਧਾਰ ’ਤੇ ਕੌਂਸਲ ਦੇ ਈਓ ਅੰਮ੍ਰਿਤ ਲਾਲ, ਜੇਈ ਜਤਿੰਦਰ ਸਿੰਘ, ਏਐੱਮਈ ਗਗਨਦੀਪ ਸਿੰਘ, ਕਲਰਕ ਅਕਾਊਂਟ ਬ੍ਰਾਂਚ ਅਮਨਦੀਪ ਸਿੰਘ, ਲੇਖਾਕਾਰ ਸ਼ਾਮ ਲਾਲ ਅਤੇ ਕੰਪਿਊਟਰ ਅਪਰੇਟਰ ਰਾਜਪਾਲ ਸਿੰਘ ਵਿਰੁੱਧ ਕੇਸ ਦਰਜ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਬਾਕੀ ਮੁਲਜ਼ਮਾਂ ਦੀ ਭਾਲ ਲਈ ਛਾਪੇ ਮਾਰੇ ਜਾ ਰਹੇ ਹਨ।

Advertisement

Advertisement
Advertisement