ਬੇਨਿਯਮੀਆਂ ਦੇ ਮਾਮਲੇ ’ਚ ਜੇਈ ਮੁਅੱਤਲ
08:01 AM Oct 26, 2024 IST
Advertisement
ਚੰਡੀਗੜ੍ਹ (ਟ੍ਰਿਬਿਊਨ ਨਿਊਜ਼ ਸਰਵਿਸ):
Advertisement
ਪਾਵਰਕੌਮ ਨੇ ਡਿਸਟ੍ਰੀਬਿਊਸ਼ਨ ਡਿਵੀਜ਼ਨ ਸ੍ਰੀ ਮੁਕਤਸਰ ਸਾਹਿਬ ਅਧੀਨ ਡਿਸਟ੍ਰੀਬਿਊਸ਼ਨ ਸਬ-ਡਿਵੀਜ਼ਨ ਬਰੀਵਾਲਾ ਵਿਖੇ ਕੰਮ ਕਰਦੇ ਜੂਨੀਅਰ ਇੰਜਨੀਅਰ (ਜੇਈ) ਗੁਰਮੀਤ ਸਿੰਘ ਨੂੰ ਬੇਨਿਯਮੀਆਂ ਕਾਰਨ ਤੁਰੰਤ ਪ੍ਰਭਾਵ ਤੋਂ ਮੁਅੱਤਲ ਕਰ ਦਿੱਤਾ ਹੈ। ਬਿਜਲੀ ਮੰਤਰੀ ਹਰਭਜਨ ਸਿੰਘ ਈਟੀਓ ਨੇ ਦੱਸਿਆ ਕਿ ਮੁਅੱਤਲ ਕੀਤੇ ਜੇਈ ਨੇ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੀ ਬਰੀਵਾਲਾ ਸਬ-ਡਿਵੀਜ਼ਨ ਅਧੀਨ ਪੈਂਦੇ ਪਿੰਡ ਹਰੀਕੇ ਕਲਾਂ ਤੋਂ ਆਸਾ ਬੁੱਟਰ ਰੋਡ ’ਤੇ ਖੇਤਾਂ ਵਿੱਚ ਖੁੱਲ੍ਹੇ ਸਥਾਨ ’ਤੇ ਘਰੇਲੂ ਕੁਨੈਕਸ਼ਨ ਅਤੇ ਪੀ.ਐੱਸ.ਪੀ.ਸੀ.ਐੱਲ. ਦੇ ਨਿਯਮਾਂ ਦੇ ਉਲਟ 300 ਯੂਨਿਟਾਂ ਦੀ ਮੁਫ਼ਤ ਸਹੂਲਤ ਦੇਣ ਲਈ 24 ਘੰਟੇ ਸਪਲਾਈ ਲਾਈਨ ’ਤੇ ਨਵਾਂ 11 ਕੇ.ਵੀ. ਟਰਾਂਸਫ਼ਾਰਮਰ ਲਗਾ ਦਿੱਤਾ। ਮੁਢਲੀ ਜਾਂਚ ਦੇ ਅਨੁਸਾਰ ਇਹ ਘਰੇਲੂ ਕੁਨੈਕਸ਼ਨ ਰਸੋਈ, ਗ਼ੁਸਲਖ਼ਾਨੇ ਜਾਂ ਚਾਰਦੀਵਾਰੀ ਤੋਂ ਬਿਨਾਂ ਇੱਕ ਕਮਰੇ ਵਾਲੀ ਖੁੱਲ੍ਹੀ ਜਗ੍ਹਾ ਵਿੱਚ ਜਾਰੀ ਕੀਤਾ ਜਾਣਾ ਸੀ।
Advertisement
Advertisement