ਜੇਈਈ ਐਡਵਾਂਸਡ: ਪੰਜਾਬ ਦੇ ਸਰਕਾਰੀ ਸਕੂਲਾਂ ਦੇ 32 ਵਿਦਿਆਰਥੀਆਂ ਨੇ ਪ੍ਰੀਖਿਆ ਪਾਸ ਕੀਤੀ
10:13 AM Jun 03, 2025 IST
ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 3 ਜੂਨ
Advertisement
ਜੇਈਈ ਐਡਵਾਂਸਡ ਦੇ ਲੰਘੇ ਦਿਨ ਆਏ ਨਤੀਜਿਆਂ ਵਿੱਚ ਪੰਜਾਬ ਦੇ ਸਰਕਾਰੀ ਸਕੂਲਾਂ ਦੇ 32 ਵਿਦਿਆਰਥੀਆਂ ਨੇ ਪ੍ਰੀਖਿਆ ਪਾਸ ਕੀਤੀ ਹੈ। ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਇਸ ਪ੍ਰਾਪਤੀ ਲਈ ਵਿਦਿਆਰਥੀਆਂ ਤੇ ਅਧਿਆਪਕਾਂ ਨੂੰ ਵਧਾਈ ਦਿੱਤੀ ਹੈ।
ਬੈਂਸ ਨੇ ਕਿਹਾ ਕਿ ਇਹ ਵਿਦਿਆਰਥੀ ਆਮ ਪਰਿਵਾਰਾਂ ਨਾਲ ਸਬੰਧਤ ਹਨ, ਜਿਨ੍ਹਾਂ ਦੇ ਘਰ ਦੀ ਸਾਲਾਨਾ ਆਮਦਨ ਇਕ ਲੱਖ ਰੁਪਏ ਤੋਂ ਵੀ ਘੱਟ ਹੈ। ਅਜਿਹੇ ਵਿਦਿਆਰਥੀਆਂ ਨੇ ਜੇਈਈ ਐਡਵਾਂਸਡ ਦੀ ਪ੍ਰੀਖਿਆ ਪਾਸ ਕਰਕੇ ਪੰਜਾਬ ਦਾ ਨਾਮ ਰੌਸ਼ਨ ਕੀਤਾ ਹੈ।
Advertisement
ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਇਨ੍ਹਾਂ ਵਿਦਿਆਰਥੀਆਂ ਨੂੰ ਅਪਰੈਲ ਮਹੀਨੇ ਵਿੱਚ ਵਿਸ਼ੇਸ਼ ਸਿਖਲਾਈ ਦਿੱਤੀ ਗਈ ਸੀ ਜਿਸ ਸਦਕਾ ਇਹ ਵਿਦਿਆਰਥੀ ਪ੍ਰੀਖਿਆ ਪਾਸ ਕਰਨ ਵਿੱਚ ਕਾਮਯਾਬ ਹੋ ਸਕੇ ਹਨ। ਇਸ ਤੋਂ ਪਹਿਲਾਂ ਜੇਈਈ ਮੇਨਸ ਦੀ ਪ੍ਰੀਖਿਆ ਵਿੱਚ ਪੰਜਾਬ ਦੇ 260 ਵਿਦਿਆਰਥੀਆਂ ਨੇ ਪ੍ਰੀਖਿਆ ਪਾਸ ਕੀਤੀ ਸੀ।
Advertisement