ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਜੇਈਈ ਮੇਨਜ਼ ਪ੍ਰੀਖਿਆ: ਗੁਰਸਿੱਖ ਵਿਦਿਆਰਥੀਆਂ ਦੇ ਕੜੇ ਉਤਰਵਾਉਣ ਦਾ ਸਖਤ ਵਿਰੋਧ

07:51 AM Apr 09, 2024 IST

ਜਗਤਾਰ ਸਿੰਘ ਲਾਂਬਾ
ਅੰਮ੍ਰਿਤਸਰ, 8 ਅਪਰੈਲ
ਨੈਸ਼ਨਲ ਟੈਸਟਿੰਗ ਏਜੰਸੀ ਵੱਲੋਂ 6 ਅਪਰੈਲ ਨੂੰ ਮੁਹਾਲੀ ਵਿਖੇ ਕਰਵਾਈ ਜੇਈਈ ਮੇਨਜ਼ ਦੀ ਪ੍ਰੀਖਿਆ ਦੌਰਾਨ ਸਿੱਖ ਵਿਦਿਆਰਥੀਆਂ ਦੇ ਕੜੇ ਉਤਰਵਾਉਣ ਅਤੇ ਕੜਿਆਂ ਉੱਪਰ ਟੇਪ ਲਗਾਏ ਜਾਣ ਦਾ ਸ਼੍ਰੋਮਣੀ ਕਮੇਟੀ ਨੇ ਸਖਤ ਵਿਰੋਧ ਕੀਤਾ। ਸਿੱਖ ਸੰਸਥਾ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਇਸ ਦਾ ਸਖ਼ਤ ਨੋਟਿਸ ਲੈਂਦਿਆਂ ਪੜਤਾਲ ਦੇ ਆਦੇਸ਼ ਦਿੱਤੇ ਹਨ। ਇਸ ਸਬੰਧ ਵਿੱਚ ਧਾਮੀ ਨੇ ਨੈਸ਼ਨਲ ਟੈਸਟਿੰਗ ਏਜੰਸੀ ਦੇ ਚੇਅਰਮੈਨ ਨੂੰ ਪੱਤਰ ਲਿਖ ਕੇ ਸਿੱਖਾਂ ਨਾਲ ਹੁੰਦੇ ਇਸ ਵਿਤਕਰੇ ਪ੍ਰਤੀ ਸਖ਼ਤ ਇਤਰਾਜ਼ ਦਰਜ ਕਰਨ ਲਈ ਆਖਿਆ ਹੈ। ਸ਼੍ਰੋਮਣੀ ਕਮੇਟੀ ਦੇ ਸਕੱਤਰ ਪ੍ਰਤਾਪ ਸਿੰਘ ਨੇ ਦੱਸਿਆ ਕਿ ਇੱਕ ਸਿੱਖ ਪ੍ਰੀਖਿਆਰਥੀ ਵੱਲੋਂ ਸੰਸਥਾ ਦੇ ਧਿਆਨ ਵਿੱਚ ਲਿਆਂਦਾ ਗਿਆ ਹੈ ਕਿ ਉਸ ਦਾ ਮਿਤੀ 6 ਅਪਰੈਲ ਨੂੰ ਮੁਹਾਲੀ ਦੇ ਇੱਕ ਪ੍ਰਾਈਵੇਟ ਕੇਂਦਰ ਵਿਖੇ ਜੇਈਈ ਮੇਨਜ਼ ਦਾ ਪੇਪਰ ਸੀ ਜੋ ਕਿ ਨੈਸ਼ਨਲ ਟੈਸਟਿੰਗ ਏਜੰਸੀ ਜ਼ਰੀਏ ਕਰਵਾਇਆ ਜਾਂਦਾ ਹੈ। ਸਿੱਖ ਪ੍ਰੀਖਿਆਰਥੀ ਅਨੁਸਾਰ ਪ੍ਰੀਖਿਆ ਕੇਂਦਰ ਦੇ ਸਟਾਫ਼ ਵੱਲੋਂ ਉਸ ਨੂੰ ਜਬਰੀ ਕੜਾ ਉਤਾਰਨ ਲਈ ਕਿਹਾ ਗਿਆ। ਜਦੋਂ ਸਿੱਖ ਪ੍ਰੀਖਿਆਰਥੀ ਨੇ ਇਸ ਜ਼ਬਰਦਸਤੀ ਦਾ ਵਿਰੋਧ ਕੀਤਾ ਤਾਂ ਉਸ ਦੇ ਕੜੇ ਉੱਪਰ ਟੇਪ ਲਗਾ ਕੇ ਹੀ ਉਸ ਨੂੰ ਪੇਪਰ ਵਿੱਚ ਬੈਠਣ ਦਿੱਤਾ ਗਿਆ। ਸਕੱਤਰ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਪ੍ਰਧਾਨ ਦੇ ਆਦੇਸ਼ ਅਨੁਸਾਰ ਇਸ ਮਾਮਲੇ ਦੀ ਪੜਤਾਲ ਸਬੰਧੀ ਚੰਡੀਗੜ੍ਹ ਸਬ-ਦਫ਼ਤਰ ਵਿਖੇ ਮੀਤ ਸਕੱਤਰ ਲਖਵੀਰ ਸਿੰਘ, ਪ੍ਰਚਾਰਕ ਰਾਜਪਾਲ ਸਿੰਘ ਅਤੇ ਲੇਖਕ ਆਈਟੀ ਵਿਭਾਗ ਜਸਕਰਨ ਸਿੰਘ ਦੀ ਡਿਊਟੀ ਲਗਾ ਦਿੱਤੀ ਗਈ ਹੈ।

Advertisement

Advertisement
Advertisement