ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਜੀਤ ਮਹਿੰਦਰ ਸਿੱਧੂ ਨੇ ਨੁੱਕੜ ਮੀਟਿੰਗਾਂ ਰਾਹੀਂ ਪ੍ਰਚਾਰ ਮਘਾਇਆ

07:33 AM Apr 26, 2024 IST
ਬਠਿੰਡਾ ’ਚ ਇਕ ਨੁੱਕੜ ਮੀਟਿੰਗ ਦੌਰਾਨ ਕਾਂਗਰਸੀ ਉਮੀਦਵਾਰ ਜੀਤ ਮਹਿੰਦਰ ਸਿੰਘ ਸਿੱਧੂ।

ਸ਼ਗਨ ਕਟਾਰੀਆ
ਬਠਿੰਡਾ, 25 ਅਪਰੈਲ
ਲੋਕ ਸਭਾ ਹਲਕਾ ਬਠਿੰਡਾ ਤੋਂ ਕਾਂਗਰਸੀ ਉਮੀਦਵਾਰ ਜੀਤ ਮਹਿੰਦਰ ਸਿੰਘ ਸਿੱਧੂ ਨੇ ਜ਼ਿਲ੍ਹਾ ਕਾਂਗਰਸ (ਸ਼ਹਿਰੀ) ਦੇ ਪ੍ਰਧਾਨ ਰਾਜਨ ਗਰਗ ਦੀ ਅਗਵਾਈ ਵਿੱਚ ਅੱਜ ਇਥੇ ਸ਼ਹਿਰ ਅੰਦਰ ਕਈ ਥਾਈਂ ਨੁੱਕੜ ਮੀਟਿੰਗਾਂ ਕਰਕੇ ਵੋਟਰਾਂ ਨੂੰ ਆਪਣੇ ਹੱਕ ’ਚ ਭੁਗਤਣ ਲਈ ਪ੍ਰੇਰਿਆ। ਇਸ ਮੌਕੇ ਨਗਰ ਸੁਧਾਰ ਟਰਸਟ ਦੇ ਸਾਬਕਾ ਚੇਅਰਮੈਨ ਕੇ ਕੇ ਅਗਰਵਾਲ, ਸੀਨੀਅਰ ਡਿਪਟੀ ਮੇਅਰ ਅਸ਼ੋਕ ਕੁਮਾਰ, ਅਰੁਣ ਵਧਾਵਨ, ਮੀਤ ਪ੍ਰਧਾਨ ਰੁਪਿੰਦਰ ਬਿੰਦਰਾ ਸਮੇਤ ਕਈ ਕਾਂਗਰਸੀ ਆਗੂ ਮੌਜੂਦ ਸਨ। ਸਿੱਧੂ ਨੇ ਰਿੰਪੀ ਸ਼ਰਮਾ, ਮੱਖਣ ਲਾਲ ਠੇਕੇਦਾਰ, ਵਿਪਨ ਮਿੱਤੂ, ਰੋਹਿਤ ਅਗਰਵਾਲ, ਰਾਜਾ ਸਿੰਘ, ਰਾਜੇਸ਼ ਡਿੰਪੀ ਅਤੇ ਸੰਜੂ ਸ਼ਰਮਾ ਦੇ ਘਰਾਂ ’ਚ ਰੱਖੀਆਂ ਮੀਟਿੰਗਾਂ ਨੂੰ ਸੰਬੋਧਨ ਕਰਦਿਆਂ ਆਖਿਆ ਕਿ ਹਰ ਵਰਗ ਦੀਆਂ ਸਮੱਸਿਆਵਾਂ ਹੱਲ ਕਰਨਾ ਉਨ੍ਹਾਂ ਦੀ ਤਰਜੀਹ ਹੋਵੇਗਾ। ਸ੍ਰੀ ਸਿੱਧੂ ਨੇ ਲਾਈਨੋਂ ਪਾਰ ਆਬਾਦੀ ਖੇਤਰਾਂ ’ਚ ਸਹੂਲਤਾਂ ਦੀ ਕਮੀ ਗਿਣਾਉਂਦਿਆਂ ਕਿਹਾ ਕਿ ਹਾਲਾਂ ਕਿ ਬਠਿੰਡਾ ਦੇ ਮੌਜੂਦਾ ਵਿਧਾਇਕ ਜਗਰੂਪ ਸਿੰਘ ਗਿੱਲ ਦੀ ਰਿਹਾਇਸ਼ ਵੀ ਇੱਥੇ ਹੈ ਪਰ ਅਜੇ ਤੱਕ ਸਰਕਾਰ ਤੇ ਪ੍ਰਸ਼ਾਸਨ ਦਾ ਇਧਰ ਧਿਆਨ ਹੀ ਨਹੀਂ ਜਾ ਰਿਹਾ। ਉਨ੍ਹਾਂ ਕਾਂਗਰਸੀ ਵਰਕਰਾਂ ਨੂੰ ਹੱਲਾਸ਼ੇਰੀ ਦਿੰਦਿਆਂ ਆਖਿਆ ਕਿ ਵਰਕਰ ਉਨ੍ਹਾਂ ਦਾ ਪਰਿਵਾਰ ਹੈ ਅਤੇ ਉਹ ਆਪਣੇ ਪਰਿਵਾਰ ਦੀ ਚੜ੍ਹਦੀ ਕਲਾ ਲਈ ਦਿਨ ਰਾਤ ਚਟਾਨ ਵਾਂਗ ਖੜ੍ਹੇ ਹਨ। ਉਨ੍ਹਾਂ ਕਿਹਾ ਕਿ ਕਿਸੇ ਵੀ ਵਰਕਰ ’ਤੇ ਕੋਈ ਵੀ ਮੁਸ਼ਕਲ ਪੈਂਦੀ ਹੈ, ਤਾਂ ਉਹ ਨਾਲ ਖੜ੍ਹਨਗੇ। ਇਸ ਮੌਕੇ ਉਨ੍ਹਾਂ ਸਮੁੱਚੀ ਕਾਂਗਰਸ ਲੀਡਰਸ਼ਿਪ ਅਤੇ ਵਰਕਰਾਂ ਨੂੰ ਕੇਂਦਰ ਵਿੱਚ ਕਾਂਗਰਸ ਦੀ ਸਰਕਾਰ ਬਣਾਉਣ ਅਤੇ ਖੁਦ ਨੂੰ ਜਿਤਾਉਣ ਲਈ ਤਨਦੇਹੀ ਨਾਲ ਕੰਮ ਕਰਨ ਦੀ ਅਪੀਲ ਕੀਤੀ।

Advertisement

Advertisement
Advertisement