ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਜੀਤ ਮਹਿੰਦਰ ਸਿੱਧੂ ਅਕਾਲੀ ਦਲ ’ਚੋਂ ਮੁਅੱਤਲ

07:52 AM Oct 12, 2023 IST

ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 11 ਅਕਤੂਬਰ
ਸ਼੍ਰੋਮਣੀ ਅਕਾਲੀ ਦਲ ਦੀ ਅਨੁਸ਼ਾਸਨੀ ਕਮੇਟੀ ਨੇ ਪਾਰਟੀ ਦੇ ਤਲਵੰਡੀ ਸਾਬੋ ਤੋਂ ਆਗੂ ਜੀਤ ਮਹਿੰਦਰ ਸਿੰਘ ਸਿੱਧੂ ਨੂੰ ਪਾਰਟੀ ਵਿਰੋਧੀ ਗਤੀਵਿਧੀਆਂ ਕਾਰਨ ਮੁਅੱਤਲ ਕਰ ਦਿੱਤਾ ਹੈ। ਉਨ੍ਹਾਂ ਨੂੰ ਕਾਰਨ ਦੱਸੋ ਨੋਟਿਸ ਜਾਰੀ ਕਰ ਕੇ ਪੁੱਛਿਆ ਗਿਆ ਹੈ ਕਿ ਕਿਉਂ ਨਾ ਉਨ੍ਹਾਂ ਨੂੰ ਪਾਰਟੀ ਵਿਚੋਂ ਕੱਢ ਦਿੱਤਾ ਜਾਵੇ। ਸਿਕੰਦਰ ਸਿੰਘ ਮਲੂਕਾ ਦੀ ਅਗਵਾਈ ਵਾਲੀ ਅਨੁਸ਼ਾਸਨੀ ਕਮੇਟੀ ਨੇ ਹਲਕਾ ਤਲਵੰਡੀ ਸਾਬੋ ਦੇ ਇੰਚਾਰਜ ਜੀਤ ਮਹਿੰਦਰ ਸਿੰਘ ਸਿੱਧੂ ਖ਼ਿਲਾਫ਼ ਮਿਲੀ ਸ਼ਿਕਾਇਤ ’ਤੇ ਵਰਚੁਅਲ ਮੀਟਿੰਗ (ਵੀਡੀਓ ਕਾਨਫਰੰਸ) ਕਰਕੇ ਚਰਚਾ ਕੀਤੀ। ਇਹ ਸ਼ਿਕਾਇਤ ਤਲਵੰਡੀ ਸਾਬੋ ਦੇ ਪਾਰਟੀ ਆਗੂਆਂ ਤੇ ਵਰਕਰਾਂ ਨੇ ਪਾਰਟੀ ਦੇ ਬਠਿੰਡਾ ਜ਼ਿਲ੍ਹਾ ਪ੍ਰਧਾਨ ਬਲਕਾਰ ਸਿੰਘ ਬਰਾੜ ਨੂੰ ਦਿੱਤੀ ਸੀ, ਜਨਿ੍ਹਾਂ ਨੇ ਅੱਗੇ ਸ਼ਿਕਾਇਤ ਪਾਰਟੀ ਦੀ ਅਨੁਸ਼ਾਸਨੀ ਕਮੇਟੀ ਨੂੰ ਭੇਜੀ। ਪਾਰਟੀ ਦੇ ਬੁਲਾਰੇ ਨੇ ਦੱਸਿਆ ਕਿ ਅੱਜ ਅਨੁਸ਼ਾਸਨੀ ਕਮੇਟੀ ਦੀ ਮੀਟਿੰਗ, ਜਿਸ ਦੀ ਪ੍ਰਧਾਨਗੀ ਕਮੇਟੀ ਦੇ ਚੇਅਰਮੈਨ ਸਾਬਕਾ ਮੰਤਰੀ ਸਿਕੰਦਰ ਸਿੰਘ ਮਲੂਕਾ ਨੇ ਕੀਤੀ, ਵਿਚ ਵਿਰਸਾ ਸਿੰਘ ਵਲਟੋਹਾ, ਸ਼ਰਨਜੀਤ ਸਿੰਘ ਢਿੱਲੋਂ, ਮਨਤਾਰ ਸਿੰਘ ਬਰਾੜ ਤੇ ਡਾ. ਸੁਖਵਿੰਦਰ ਕੁਮਾਰ ਸੁੱਖੀ ਨੇ ਸ਼ਮੂਲੀਅਤ ਕੀਤੀ। ਉਨ੍ਹਾਂ ਦੱਸਿਆ ਕਿ ਚਰਚਾ ਮਗਰੋਂ ਫੈਸਲਾ ਲਿਆ ਗਿਆ ਕਿ ਜੀਤ ਮਹਿੰਦਰ ਸਿੰਘ ਸਿੱਧੂ ਨੂੰ ਤੁਰੰਤ ਪ੍ਰਭਾਵ ਨਾਲ ਮੁਅੱਤਲ ਕੀਤਾ ਜਾਵੇ ਅਤੇ ਉਨ੍ਹਾਂ ਨੂੰ ਕਾਰਨ ਦੱਸੋ ਨੋਟਿਸ ਜਾਰੀ ਕਰ ਕੇ 24 ਘੰਟੇ ਵਿੱਚ ਜਵਾਬ ਮੰਗਿਆ ਗਿਆ ਹੈ। ਅਨੁਸ਼ਾਸਨੀ ਕਮੇਟੀ ਨੇ ਸਪਸ਼ਟ ਸ਼ਬਦਾਂ ਵਿਚ ਕਿਹਾ ਕਿ ਪਾਰਟੀ ਖ਼ਿਲਾਫ਼ ਅਨੁਸ਼ਾਸ਼ਨਹੀਣਤਾ ਕਿਸੇ ਵੀ ਕੀਮਤ ’ਤੇ ਬਰਦਾਸ਼ਤ ਨਹੀਂ ਕੀਤੀ ਜਾਵੇਗੀ ਤੇ ਪਾਰਟੀ ਦੇ ਹੁਕਮ ਸਭ ਤੋਂ ਸਰਵਉੱਚ ਰਹਿਣਗੇ।

Advertisement

Advertisement