ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਜੀਤ ਮਹਿੰਦਰ ਸਿੱਧੂ ਦੀ ਧੀ ਤੇ ਨੂੰਹ ਚੋਣ ਪ੍ਰਚਾਰ ’ਚ ਡਟੀਆਂ

11:09 AM May 20, 2024 IST
featuredImage featuredImage
ਬਠਿੰਡਾ ਵਿਚ ਚੋਣ ਪ੍ਰਚਾਰ ਕਰਦੀਆਂ ਹੋਈਆਂ ਏਕਨੂਰ ਸਿੱਧੂ ਤੇ ਬੀਆ ਸਿੱਧੂ।

ਨਿੱਜੀ ਪੱਤਰ ਪ੍ਰੇਰਕ
ਬਠਿੰਡਾ, 19 ਮਈ
ਸੰਸਦੀ ਹਲਕਾ ਬਠਿੰਡਾ ਤੋਂ ਕਾਂਗਰਸ ਦੇ ਉਮੀਦਵਾਰ ਜੀਤ ਮਹਿੰਦਰ ਸਿੰਘ ਸਿੱਧੂ ਦੀ ਪਤਨੀ ਨਿਮਰਤ ਕੌਰ ਸਿੱਧੂ, ਨੂੰਹ ਏਕਨੂਰ ਸਿੱਧੂ ਤੇ ਧੀ ਬੀਆ ਸਿੱਧੂ ਵੀ ਸ਼ਹਿਰ ’ਚ ਚੋਣ ਪ੍ਰਚਾਰ ਕਰ ਰਹੀਆਂ ਹਨ। ਨਿਮਰਤ ਸਿੱਧੂ ਨੇ ਧੋਬੀਆਣਾ ਬਸਤੀ ਦੇ ਲੋਕਾਂ ਨੂੰ ਕਿਹਾ ਕਿ ਕਾਂਗਰਸ ਨੇ ਹਮੇਸ਼ਾ ਗਰੀਬਾਂ ਦੀ ਬਾਂਹ ਫੜੀ ਹੈ ਜਦਕਿ ਦੂਜੀਆਂ ਪਾਰਟੀਆਂ ਨੇ ਉਨ੍ਹਾਂ ਨੂੰ ਸਿਰਫ ਵੋਟਾਂ ਲਈ ਵਰਤਿਆ ਹੈ। ਉਨ੍ਹਾਂ ‘ਆਪ’ ’ਤੇ ਲੋਕ ਭਲਾਈ ਦੀਆਂ ਸਕੀਮਾਂ ’ਤੇ ਕੈਂਚੀ ਚਲਾਉਣ ਦਾ ਦੋਸ਼ ਲਾਇਆ। ਏਕਨੂਰ ਅਤੇ ਬੀਆ ਦਾ ਕਹਿਣਾ ਹੈ ਕਿ ਕਾਂਗਰਸ ਨੇ ਆਪਣੇ ਰਾਜ ਭਾਗ ਦੌਰਾਨ ਪੂਰੇ ਦੇਸ਼ ਵਿੱਚ ਗਰੀਬ ਅਤੇ ਅਨੁਸੂਚਿਤ ਭਾਈਚਾਰੇ ਲਈ ਕਈ ਯੋਜਨਾਵਾਂ ਲਿਆਂਦੀਆਂ ਹਨ ਅਤੇ ਹੁਣ ਵੀ ਕਾਂਗਰਸ ਪਾਰਟੀ ਵੱਲੋਂ ਆਪਣੇ ਚੋਣ ਮਨੋਰਥ ਪੱਤਰ ਦੇ ਵਿੱਚ ਹਰ ਵਰਗ ਦੇ ਲਈ ਗਾਰੰਟੀਆਂ ਦੇ ਰੂਪ ਦੇ ਵਿੱਚ ਕਈ ਸਕੀਮਾਂ ਦਾ ਐਲਾਨ ਕੀਤਾ ਹੈ। ਬੀਬੀਆਂ ਵੱਲੋਂ ਵੋਟਰਾਂ ਨੂੰ ਕਾਂਗਰਸ ਪਾਰਟੀ ਦੇ ਉਮੀਦਵਾਰ ਜੀਤ ਮਹਿੰਦਰ ਸਿੰਘ ਸਿੱਧੂ ਦੀ ਮਦਦ ਕਰਨ ਦੀ ਅਪੀਲ ਕਰਦਿਆਂ ਕਿਹਾ ਜਾ ਰਿਹਾ ਹੈ ਕਿ ਸਿੱਧੂ ਪਰਿਵਾਰ ਹਮੇਸ਼ਾ ਲੋਕਾਂ ਦੇ ਦੁੱਖ-ਸੁੱਖ ਵਿੱਚ ਬਰਾਬਰ ਖੜ੍ਹਦਾ ਰਿਹਾ ਹੈ ਅਤੇ ਖੜ੍ਹਦਾ ਰਹੇਗਾ।

Advertisement

Advertisement