ਮਹੂਆਖੇੜੀ ਸਕੂਲ ਦੇ ਲੋੜਵੰਦ ਬੱਚਿਆਂ ਨੂੰ ਜਰਸੀਆਂ ਵੰਡੀਆਂ
07:04 AM Dec 17, 2024 IST
Advertisement
Advertisement
ਸ਼ਾਹਬਾਦ ਮਾਰਕੰਡਾ (ਪੱਤਰ ਪ੍ਰੇਰਕ): ਸਮਾਜ ਸੇਵੀ ਜਸਵਿੰਦਰ ਸਿੰਘ ਦੀ ਮਾਤਾ ਸੁਰਜੀਤ ਕੌਰ ਨੇ ਸਰਕਾਰੀ ਪ੍ਰਾਇਮਰੀ ਸਕੂਲ ਮਹੂਆਖੇੜੀ ਵਿੱਚ ਪੜ੍ਹਦੇ ਲੋੜਵੰਦ ਬੱਚਿਆਂ ਨੂੰ ਜਰਸੀਆਂ ਵੰਡੀਆਂ। ਇਸ ਮੌਕੇ ਸਾਬਕਾ ਸਰਪੰਚ ਰਾਮ ਕਰਨ ਮਲਿਕ ਤੇ ਰਾਜਿੰਦਰ ਕੰਬੋਜ ਨੇ ਸ਼ਿਰਕਤ ਕੀਤੀ। ਇਸ ਉਪਰੰਤ ਮਾਤਾ ਸੁਰਜੀਤ ਕੌਰ ਨੇ ਕਿਹਾ ਕਿ ਵੱਧਦੀ ਠੰਢ ਦੇ ਮੱਦੇਨਜ਼ਰ ਸਕੂਲੀ ਬੱਚਿਆਂ ਨੂੰ ਜਰਸੀਆਂ ਵੰਡ ਕੇ ਉਨ੍ਹਾਂ ਨੂੰ ਸਕੂਨ ਮਿਲਿਆ ਹੈ। ਉਨ੍ਹਾਂ ਕਿਹਾ ਕਿ ਠੰਢ ਵਿੱਚ ਬੱਚਿਆਂ ਦੇ ਬਿਮਾਰ ਹੋਣ ਦਾ ਖ਼ਤਰਾ ਵਧ ਜਾਂਦਾ ਹੈ। ਇਸ ਲਈ ਬੱਚਿਆਂ ਦੀ ਸਿਹਤ ਦਾ ਧਿਆਨ ਰੱਖਣਾ ਜ਼ਰੂਰੀ ਹੈ ਤੇ ਸਾਨੂੰ ਸਭ ਨੂੰ ਮਿਲ ਕੇ ਅਜਿਹੇ ਸਮਾਜਿਕ ਕਾਰਜਾਂ ਲਈ ਅੱਗੇ ਆਉਣਾ ਚਾਹੀਦਾ ਹੈ। ਇਸ ਮੌਕੇ ਸਕੂਲ ਅਧਿਆਪਕ ਗੁਲਾਬ ਸਿੰਘ ਤੇ ਸੁਰਿੰਦਰ ਸਿੰਘ ਨੇ ਦੱਸਿਆ ਕਿ ਲੋੜਵੰਦ ਬੱਚਿਆਂ ਨੂੰ ਜਰਸੀਆਂ ਮਿਲਣ ਨਾਲ ਠੰਢ ਤੋਂ ਬਚਾਅ ਵਿੱਚ ਮਦਦ ਮਿਲੇਗੀ।
Advertisement
Advertisement