For the best experience, open
https://m.punjabitribuneonline.com
on your mobile browser.
Advertisement

ਘਰ ’ਚੋਂ ਗਹਿਣੇ ਤੇ ਨਕਦੀ ਚੋਰੀ

08:40 AM Apr 25, 2024 IST
ਘਰ ’ਚੋਂ ਗਹਿਣੇ ਤੇ ਨਕਦੀ ਚੋਰੀ
Advertisement

ਪੱਤਰ ਪ੍ਰੇਰਕ
ਰਤੀਆ, 24 ਅਪਰੈਲ
ਰਤੀਆ ਇਲਾਕੇ ਦੇ ਪਿੰਡ ਲਠੇਰਾ ਦੇ ਇਕ ਘਰ ’ਚੋਂ ਦਿਨ ਦਿਹਾੜੇ ਤਾਲੇ ਤੋੜ ਕੇ ਚੋਰ ਲੱਖਾਂ ਰੁਪਏ ਦੇ ਸੋਨੇ ਦੇ ਗਹਿਣੇ, ਨਕਦੀ ਅਤੇ ਹੋਰ ਸਾਮਾਨ ਚੋਰੀ ਕਰ ਕੇ ਲੈ ਗਏ। ਪੁਲੀਸ ਨੇ ਮਕਾਨ ਮਾਲਕ ਸੰਦੀਪ ਸਿੰਘ ਦੇ ਬਿਆਨਾਂ ਦੇ ਆਧਾਰ ’ਤੇ ਅਣਪਛਾਤੇ ਲੋਕਾਂ ਖ਼ਿਲਾਫ਼ ਚੋਰੀ ਦਾ ਮਾਮਲਾ ਦਰਜ ਕਰ ਲਿਆ ਹੈ। ਸ਼ਿਕਾਇਤਕਰਤਾ ਨੇ ਦੱਸਿਆ ਕਿ ਕੱਲ੍ਹ ਸਵੇਰੇ ਕਰੀਬ 10.30 ਵਜੇ ਉਹ ਆਪਣੀ ਪਤਨੀ ਅਤੇ ਬੱਚਿਆਂ ਨੂੰ ਦਵਾਈ ਦਿਵਾਉਣ ਲਈ ਪਿੰਡ ਨੰਗਲ ਗਿਆ ਸੀ। ਕੁਝ ਦੇਰ ਬਾਅਦ ਘਰ ਵਾਪਸ ਆਏ ਤਾਂ ਮਕਾਨ ਦੇ ਗੇਟ ਦਾ ਤਾਲਾ ਟੁੱਟਿਆ ਪਿਆ ਸੀ ਅਤੇ ਦੋਵੇਂ ਕਮਰਿਆਂ ਦੇ ਤਾਲੇ ਟੁੱਟੇ ਹੋਏ ਸਨ ਤੇ ਪੂਰਾ ਸਾਮਾਨ ਖਿਲਰਿਆ ਪਿਆ ਸੀ। ਉਨ੍ਹਾਂ ਦੱਸਿਆ ਕਿ ਅਣਪਛਾਤੇ ਲੋਕ ਅਲਮਾਰੀ ਦਾ ਤਾਲਾ ਤੋੜ ਕੇ ਕਮਰੇ ’ਚੋਂ ਕਰੀਬ 11 ਹਜ਼ਾਰ ਰੁਪਏ ਦੀ ਨਗਦੀ ਤੋਂ ਇਲਾਵਾ ਦੂਸਰੇ ਕਮਰੇ ਵਿਚੋਂ ਇਕ ਰਾਣੀ ਹਾਰ, ਸੋਨੇ ਦੇ ਗਹਿਣੇ ਅਤੇ ਉਨ੍ਹਾਂ ਦਾ ਇਕ ਮੋਬਾਈਲ ਚੋਰੀ ਕਰ ਕੇ ਲੈ ਗਏ ਹਨ।

Advertisement

Advertisement
Author Image

joginder kumar

View all posts

Advertisement
Advertisement
×