For the best experience, open
https://m.punjabitribuneonline.com
on your mobile browser.
Advertisement

ਘਰ ’ਚੋਂ ਗਹਿਣੇ ਤੇ ਨਕਦੀ ਚੋਰੀ

09:37 AM May 02, 2024 IST
ਘਰ ’ਚੋਂ ਗਹਿਣੇ ਤੇ ਨਕਦੀ ਚੋਰੀ
Advertisement

ਪੱਤਰ ਪ੍ਰੇਰਕ
ਰਤੀਆ, 1 ਮਈ
ਰਤੀਆ ਇਲਾਕੇ ਦੇ ਪਿੰਡ ਖਾਈ ਵਿਚ ਦਿਨ ਦਿਹਾੜੇ ਇਕ ਘਰ ਦੇ ਤਾਲੇ ਤੋੜ ਕੇ ਸੋਨੇ ਦੇ ਗਹਿਣੇ ਅਤੇ 10 ਹਜ਼ਾਰ ਦੀ ਨਕਦੀ ਤੋਂ ਇਲਾਵਾ ਮੋਬਾਇਲ ਫੋਨ ਚੋਰੀ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਮਾਮਲੇ ਨੂੰ ਲੈ ਕੇ ਸਦਰ ਥਾਣਾ ਦੀ ਪੁਲੀਸ ਨੇ ਮਕਾਨ ਮਾਲਕ ਮੰਗਤ ਰਾਮ ਦੀ ਸ਼ਿਕਾਇਤ ’ਤੇ ਅਣਪਛਾਤੇ ਲੋਕਾਂ ਖ਼ਿਲਾਫ਼ ਚੋਰੀ ਦਾ ਮਾਮਲਾ ਦਰਜ ਕਰ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਮਕਾਨ ਮਾਲਕ ਨੇ ਪੁਲੀਸ ਨੂੰ ਦੱਸਿਆ ਕਿ ਬੀਤੀ ਸਵੇਰ ਉਹ ਮਕਾਨ ਨੂੰ ਤਾਲਾ ਲਗਾ ਕੇ ਖੇਤ ਚਲਾ ਗਿਆ ਸੀ ਤੇ ਕਰੀਬ 2 ਘੰਟੇ ਉਪਰੰਤ ਹੀ ਘਰ ਪਹੁੰਚਿਆ ਤਾਂ ਚੋਰ ਤਾਲੇ ਤੋੜ ਕੇ ਕਰੀਬ 10 ਹਜ਼ਾਰ ਦੀ ਨਕਦੀ ਤੋਂ ਇਲਾਵਾ ਇਕ ਜੋੜੀ ਸੋਨੇ ਦੇ ਕੰਨਾਂ ਦੀਆਂ ਵਾਲੀਆਂ ਅਤੇ 2 ਮੋਬਾਈਲ ਫੋਨ ਚੋਰੀ ਕਰਕੇ ਲੈ ਗਏ ਹਨ। ਪੁਲੀਸ ਨੇ ਅਣਪਛਾਤੇ ਲੋਕਾਂ ਖਿਲਾਫ਼ ਚੋਰੀ ਦਾ ਮਾਮਲਾ ਦਰਜ ਕਰਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

Advertisement

Advertisement
Author Image

joginder kumar

View all posts

Advertisement
Advertisement
×