ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਐੱਨਆਰਆਈ ਦੇ ਘਰ ਵਿੱਚੋਂ ਗਹਿਣੇ ਤੇ ਨਗਦੀ ਚੋਰੀ

07:11 AM Oct 23, 2024 IST

ਪੱਤਰ ਪ੍ਰੇਰਕ
ਕੁਰਾਲੀ, 22 ਅਕਤੂਬਰ
ਸਥਾਨਕ ਸ਼ਹਿਰ ਦੇ ਵਾਰਡ ਨੰਬਰ-9 ਵਿੱਚ ਚੋਰਾਂ ਨੇ ਇੱਕ ਐੱਨਆਰਆਈ ਮਹਿਲਾ ਦੇ ਘਰ ਨੂੰ ਨਿਸ਼ਾਨਾ ਬਣਾ ਕੇ ਲੱਖਾਂ ਰੁਪਏ ਦੇ ਗਹਿਣੇ ਤੇ ਨਗਦੀ ਚੋਰੀ ਕਰ ਲਈ। ਇਸ ਚੋਰੀ ਸਬੰਧੀ ਪੁਲੀਸ ਨੂੰ ਸੂਚਿਤ ਕਰ ਦਿੱਤਾ ਗਿਆ ਹੈ। ਘਰ ਦੀ ਮਾਲਕ ਸਤਵੀਰ ਕੌਰ ਨੇ ਦੱਸਿਆ ਕਿ ਉਹ ਵਿਦੇਸ਼ ਤੋਂ ਆਈ ਹੋਈ ਹੈ। ਉਹ ਘਰ ਨੂੰ ਜਿੰਦਾ ਲਗਾ ਕੇ ਚੰਡੀਗੜ੍ਹ ਰਹਿੰਦੇ ਆਪਣੇ ਭਰਾ ਨੂੰ ਮਿਲਣ ਗਈ ਸੀ। ਉਹ ਜਦੋਂ ਘਰ ਪਰਤੀ ਤਾਂ ਦਰਵਾਜੇ ਖੁੱਲ੍ਹੇ ਪਏ ਸਨ ਤੇ ਘਰ ਦਾ ਸਾਮਾਨ ਖਿੱਲਰਿਆ ਹੋਇਆ ਸੀ। ਉਨ੍ਹਾਂ ਦੱਸਿਆ ਕਿ ਚੋਰਾਂ ਨੇ ਉਸ ਦੇ ਘਰੋਂ ਕਰੀਬ 30 ਤੋਲੇ ਸੋਨੇ ਦੇ ਗਹਿਣੇ, 2 ਕਿਲੋ ਚਾਂਦੀ ਅਤੇ ਕਰੀਬ 2 ਲੱਖ ਦੀ ਨਗਦੀ ਤੋਂ ਇਲਾਵਾ ਪੰਜ ਵਿਦੇਸ਼ੀ ਘੜੀਆਂ, ਪਾਸਪੋਰਟ ਤੇ ਵੀਜ਼ਾ ਸਣੇ ਹੋਰ ਜ਼ਰੂਰੀ ਦਸਤਾਵੇਜ਼ ਚੋਰੀ ਕਰ ਲਏ। ਚੋਰੀ ਦੀ ਇਸ ਵਾਰਦਾਤ ਸਬੰਧੀ ਪੁਲੀਸ ਨੂੰ ਸੂਚਿਤ ਕਰ ਦਿੱਤਾ ਹੈ।

Advertisement

Advertisement