ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਵੀਆਈਪੀ ਰੋਡ ਤੋਂ ਲੱਖਾਂ ਰੁਪਏ ਦੇ ਗਹਿਣੇ ਤੇ ਨਕਦੀ ਚੋਰੀ

06:59 AM Apr 05, 2024 IST

ਨਿੱਜੀ ਪੱਤਰ ਪ੍ਰੇਰਕ
ਜ਼ੀਰਕਪੁਰ, 4 ਅਪਰੈਲ
ਇਥੋਂ ਦੀ ਵੀਆਈਪੀ ਰੋਡ ’ਤੇ ਚੋਰਾਂ ਨੇ ਇਕ ਭਾਰੀ ਸੁਰੱਖਿਆ ਵਾਲੀ ਸੁਸਾਇਟੀ ਦੇ ਇਕ ਫਲੈਟ ਵਿੱਚ ਵੜ ਕੇ ਲੱਖਾਂ ਰੁਪਏ ਕੀਮਤ ਦੇ ਸੋਨੇ ਦੇ ਗਹਿਣੇ ਅਤੇ ਨਕਦੀ ’ਤੇ ਹੱਥ ਸਾਫ ਕੀਤਾ ਹੈ। ਪੁਲੀਸ ਨੇ ਸ਼ਿਕਾਇਤ ਮਿਲਣ ਮਗਰੋਂ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਚੋਰੀ ਦੀ ਇਹ ਘਟਨਾ ਸੀਸੀਟੀਵੀ ਵਿੱਚ ਕੈਦ ਹੋ ਗਈ ਹੈ। ਮਾਮਲੇ ਸਬੰਧੀ ਜਾਣਕਾਰੀ ਦਿੰਦਿਆਂ ਮਕਾਨ ਮਾਲਕ ਓਮ ਪ੍ਰਕਾਸ਼ ਸੈਣੀ ਵਾਸੀ ਚੌਥੀ ਮੰਜਿਲ ਮਾਇਆ ਗਾਰਡਨ ਫੇਜ਼ 3 ਸੁਸਾਇਟੀ ਨੇ ਦੱਸਿਆ ਕਿ ਉਹ ਨੌਕਰੀ ਕਰਦੇ ਹਨ ਜਦਕਿ ਉਨ੍ਹਾਂ ਦੀ ਪਤਨੀ ਘਰੇਲੂ ਔਰਤ ਹੈ। ਉਨ੍ਹਾਂ ਦੇ ਦੋਵੇਂ ਲੜਕੇ ਦੂਜੇ ਸੂਬਿਆਂ ਵਿੱਚ ਨੌਕਰੀ ਕਰਦੇ ਹਨ। ਸ਼ਿਕਾਇਤਕਰਤਾ ਨੇ ਦੱਸਿਆ ਕਿ ਉਹ ਰੋਜ਼ਾਨਾ ਵਾਂਗ ਕੰਮ ’ਤੇ ਗਿਆ ਸੀ ਜਦਕਿ ਉਸ ਦੀ ਪਤਨੀ ਦੁਪਹਿਰ ਸਾਢੇ ਬਾਰ੍ਹਾਂ ਵਜੇ ਦੂਜੀ ਮੰਜ਼ਿਲ ’ਤੇ ਸਥਿਤ ਕਿਸੇ ਗੁਆਂਢੀ ਦੇ ਫਲੈਟ ਵਿੱਚ ਗਈ ਸੀ। ਉਸਦੀ ਪਤਨੀ ਜਦ ਦੋ ਘੰਟੇ ਬਾਅਦ ਢਾਈ ਵਜੇ ਘਰ ਵਾਪਸ ਆਈ ਤਾਂ ਘਰ ਦੇ ਤਾਲੇ ਟੁੱਟੇ ਹੋਏ ਸੀ ਅਤੇ ਅੰਦਰ ਸਾਰਾ ਸਾਮਾਨ ਖਿਲਰਿਆ ਪਿਆ ਸੀ। ਓਮ ਪ੍ਰਕਾਸ਼ ਸੈਣੀ ਨੇ ਦੱਸਿਆ ਕਿ ਚੋਰਾਂ ਨੇ ਪਹਿਲਾਂ ਮੇਨ ਦਰਵਾਜੇ ਦਾ ਤਾਲਾ ਤੋੜ ਕੇ ਅੰਦਰ ਦਾਖ਼ਲ ਹੋਏ ਅਤੇ ਅੰਦਰ ਸਿੱਧਾ ਕਮਰੇ ਵਿੱਚ ਪਈ ਅਲਮਾਰੀ ਦਾ ਦਰਵਾਜਾ ਤੋੜ ਕੇ 30 ਤੋਲੇ ਸੋਨੇ ਦੇ ਗਹਿਣੇ ਅਤੇ ਇਕ ਲੱਖ ਰੁਪਏ ਦੀ ਨਕਦੀ ਗਾਇਬ ਸੀ। ਉਨ੍ਹਾਂ ਨੇ ਦੱਸਿਆ ਕਿ ਸੁਸਾਇਟੀ ਵਿੱਚ ਲੱਗੇ ਸੀਸੀਟੀਵੀ ਕੈਮਰੇ ਵਿੱਚ ਦੋ ਚੋਰ ਮੂੰਹ ਢੱਕ ਕੇ ਫਲੈਟ ਵਿੱਚ ਵੜਦੇ ਅਤੇ ਚੋਰੀ ਕਰ ਬਾਹਰ ਜਾਂਦੇ ਦਿਖਾਈ ਦੇ ਰਹੇ ਹਨ। ਉਨ੍ਹਾਂ ਨੇ ਦੱਸਿਆ ਕਿ ਚੋਰ ਕੁੱਲ 18 ਮਿੰਟ ਫਲੈਟ ਦੇ ਅੰਦਰ ਰਹੇ ਅਤੇ ਆਰਾਮ ਨਾਲ ਬੇਖ਼ੌਫ ਚੋਰੀ ਦੀ ਵਾਰਦਾਤ ਨੂੰ ਅੰਜਾਮ ਦਿੱਤਾ।

Advertisement

Advertisement
Advertisement