ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਪਿੰਡ ਤ੍ਰਿਵੇਦੀ ਕੈਂਪ ਵਿੱਚੋਂ ਲੱਖਾਂ ਦੇ ਗਹਿਣੇ ਅਤੇ ਨਗਦੀ ਚੋਰੀ

06:43 AM Aug 27, 2024 IST

ਹਰਜੀਤ ਸਿੰਘ
ਡੇਰਾਬੱਸੀ, 26 ਅਗਸਤ
ਇੱਥੋਂ ਦੇ ਪਿੰਡ ਤ੍ਰਿਵੇਦੀ ਕੈਂਪ ਵਿੱਚ ਚੋਰ ਵਿਧਵਾ ਔਰਤ ਦੇ ਘਰ ਦੇ ਜਿੰਦਰੇ ਤੋੜ ਕੇ ਕਰੀਬ ਅੱਠ ਲੱਖ ਰੁਪਏ ਦੇ ਸੋਨੇ ਦੇ ਗਹਿਣੇ, ਸਵਾ ਲੱਖ ਰੁਪਏ ਦੀ ਨਗਦੀ ਤੇ ਹੋਰ ਸਾਮਾਨ ਚੋਰੀ ਕਰ ਕੇ ਲੈ ਗਏ। ਪੁਲੀਸ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।
ਇਸ ਸਬੰਧੀ ਰੀਮਾ ਸ਼ਰਮਾ ਨੇ ਦੱਸਿਆ ਕਿ ਉਸ ਦੀ ਬਜ਼ੁਰਗ ਮਾਂ ਰਵਿੰਦਰ ਸ਼ਰਮਾ ਉਸ ਦੀ ਭੈਣ ਨਾਲ ਪਿੰਡ ਤ੍ਰਿਵੇਦੀ ਕੈਂਪ ਵਿੱਚ ਰਹਿੰਦੀ ਹੈ। ਉਹ ਦੋਵੇਂ ਜਣੇ ਘਰ ਨੂੰ ਜਿੰਦਰਾ ਲਗਾ ਕੇ 23 ਅਗਸਤ ਤੋਂ ਉਨ੍ਹਾਂ ਕੋਲ ਰਹਿ ਰਹੇ ਹਨ। 25 ਅਗਸਤ ਸ਼ਾਮ ਨੂੰ ਉਨ੍ਹਾਂ ਦੇ ਗੁਆਂਢੀ ਨੇ ਦੱਸਿਆ ਕਿ ਘਰ ਦੇ ਜਿੰਦਰੇ ਟੁੱਟੇ ਪਏ ਹਨ। ਉਨ੍ਹਾਂ ਜਦੋਂ ਇੱਥੇ ਪੁੱਜ ਕੇ ਦੇਖਿਆ ਤਾਂ ਸਾਰਾ ਸਾਮਾਨ ਖਿਲਰਿਆ ਪਿਆ ਸੀ। ਰੀਮਾ ਸ਼ਰਮਾ ਨੇ ਦੱਸਿਆ ਕਿ ਘਰ ਵਿੱਚੋਂ ਕਰੀਬ 8 ਲੱਖ ਰੁਪਏ ਦੀ ਕੀਮਤ ਦੇ ਗਹਿਣੇ, ਸਵਾ ਲੱਖ ਰੁਪਏ ਨਗਦੀ ਅਤੇ ਹੋਰ ਸਾਮਾਨ ਗਾਇਬ ਸੀ। ਰੀਮਾ ਮੁਤਾਬਕ ਉਨ੍ਹਾਂ ਦਾ 10 ਲੱਖ ਰੁਪਏ ਤੋਂ ਵੱਧ ਦਾ ਨੁਕਸਾਨ ਹੋਇਆ ਹੈ।
ਰੀਮਾ ਸ਼ਰਮਾ ਨੇ ਦੱਸਿਆ ਕਿ ਚੋਰਾਂ ਨੇ ਘਰ ਵਿੱਚ ਪਈਆਂ ਸਾਰੀਆਂ ਅਲਮਾਰੀਆਂ, ਬੈੱਡ ਤੇ ਹਰ ਸਾਮਾਨ ਨੂੰ ਫਰੋਲ ਕੇ ਕੀਮਤੀ ਸਾਮਾਨ ਚੋਰੀ ਕੀਤਾ ਹੈ। ਰੀਮਾ ਨੇ ਰੋਸ ਪ੍ਰਗਟ ਕਰਦੇ ਹੋਏ ਕਿਹਾ ਹੈ ਕਿ ਉਸ ਦੀ ਮਾਂ ਦੀ ਸਾਰੀ ਜ਼ਿੰਦਗੀ ਦੀ ਜਮ੍ਹਾਂ ਪੂੰਜੀ ਚੋਰ ਚੋਰੀ ਕਰ ਲੈ ਗਏ ਹਨ।
ਮੁਬਾਰਕਪੁਰ ਪੁਲੀਸ ਚੌਕੀ ਇੰਚਾਰਜ ਸਤਨਾਮ ਸਿੰਘ ਨੇ ਕਿਹਾ ਕਿ ਘਟਨਾ ਸਬੰਧੀ ਜਾਂਚ ਸ਼ੁਰੂ ਕਰ ਦਿੱਤੀ ਹੈ। ਪੁਲੀਸ ਟੀਮ ਪਿੰਡ ਵਿੱਚ ਲੱਗੇ ਸੀਸੀਟੀਵੀ ਕੈਮਰਿਆਂ ਦੀ ਫੁਟੇਜ ਦੇਖ ਰਹੀ ਹੈ।

Advertisement

Advertisement
Advertisement