ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਪਾਰਕਿੰਗ ’ਚ ਖੜ੍ਹੀ ਕਾਰ ਵਿੱਚੋਂ ਗਹਿਣੇ ਚੋਰੀ

08:50 AM Jun 27, 2024 IST

ਚੰਡੀਗੜ੍ਹ: ਇੱਥੋਂ ਦੇ ਸੈਕਟਰ-34 ਵਿੱਚ ਸਥਿਤ ਮਾਰਕੀਟ ਦੀ ਪਾਰਕਿੰਗ ਵਿੱਚ ਖੜ੍ਹੀ ਇਕ ਕਾਰ ਵਿੱਚੋਂ ਲੱਖਾਂ ਰੁਪਏ ਦੇ ਗਹਿਣੇ ਚੋਰੀ ਹੋ ਗਏ। ਇਸ ਬਾਰੇ ਜਾਣਕਾਰੀ ਮਿਲਦੇ ਹੀ ਥਾਣਾ ਸੈਕਟਰ-34 ਦੀ ਪੁਲੀਸ ਨੇ ਕੇਸ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਇਹ ਕਾਰ ਸਤਨਾਮ ਸਿੰਘ ਵਾਸੀ ਗੁਰਦਾਸਪੁਰ ਦੀ ਹੈ। ਪੀੜਤ ਨੇ ਪੁਲੀਸ ਨੂੰ ਸ਼ਿਕਾਇਤ ਦਿੱਤੀ ਕਿ ਉਸ ਦੀ ਕਾਰ ਸੈਕਟਰ-34 ਦੀ ਪਾਰਕਿੰਗ ਵਿੱਚ ਖੜ੍ਹੀ ਸੀ। ਇਸ ਦੌਰਾਨ ਕੋਈ ਕਾਰ ਦਾ ਸ਼ੀਸ਼ਾ ਭੰਨ ਕੇ ਸੋਨੇ ਦੀ ਚੈਨ, ਇਕ ਸੈੱਟ ਅਤੇ ਹੋਰ ਗਹਿਣੇ ਤੇ ਨਕਦੀ ਚੋਰੀ ਕਰ ਕੇ ਲੈ ਗਿਆ। ਥਾਣਾ ਸੈਕਟਰ-34 ਦੀ ਪੁਲੀਸ ਨੇ ਅਣਪਛਾਤਿਆਂ ਵਿਰੁੱਧ ਕੇਸ ਦਰਜ ਕਰ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਪੁਲੀਸ ਘਟਨਾ ਸਥਾਨ ਦੁਆਲੇ ਲੱਗੇ ਸੀਸੀਟੀਵੀ ਕੈਮਰੇ ਖੰਘਾਲ ਰਹੀ ਹੈ। -ਟਨਸ

Advertisement

Advertisement
Advertisement