For the best experience, open
https://m.punjabitribuneonline.com
on your mobile browser.
Advertisement

ਘਰ ਵਿੱਚੋਂ ਗਹਿਣੇ ਅਤੇ ਨਗਦੀ ਚੋਰੀ

06:38 AM Aug 22, 2024 IST
ਘਰ ਵਿੱਚੋਂ ਗਹਿਣੇ ਅਤੇ ਨਗਦੀ ਚੋਰੀ
Advertisement

ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 21 ਅਗਸਤ
ਇੱਥੋਂ ਦੇ ਸੈਕਟਰ-43 ਏ ਵਿੱਚ ਸਥਿਤ ਘਰ ਵਿੱਚੋਂ ਗਹਿਣੇ ਅਤੇ ਨਗਦੀ ਚੋਰੀ ਹੋ ਗਏ ਹੈ। ਇਸ ਬਾਰੇ ਜਾਣਕਾਰੀ ਮਿਲਦਿਆਂ ਹੀ ਥਾਣਾ ਸੈਕਟਰ-36 ਦੀ ਪੁਲੀਸ ਨੇ ਕੇਸ ਦਰਜ ਕਰ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਇਹ ਕੇਸ ਸੰਦੀਪ ਕੁਮਾਰ ਵਾਸੀ ਸੈਕਟਰ-43 ਏ ਦੀ ਸ਼ਿਕਾਇਤ ’ਤੇ ਦਰਜ ਕੀਤਾ ਗਿਆ ਹੈ। ਸ਼ਿਕਾਇਤਕਰਤਾ ਦਾ ਕਹਿਣਾ ਸੀ ਕਿ ਉਹ ਕਿਸੇ ਕੰਮ ਲਈ ਘਰੋਂ ਬਾਹਰ ਗਿਆ ਹੋਇਆ ਸੀ, ਪਿੱਛੋਂ ਘਰ ਵਿੱਚ ਦਾਖ਼ਲ ਹੋ ਕੇ ਕੋਈ ਸੋਨੇ ਅਤੇ ਚਾਂਦੀ ਦੇ ਗਹਿਣੇ ਅਤੇ ਨਗਦੀ ਚੋਰੀ ਕਰ ਕੇ ਫ਼ਰਾਰ ਹੋ ਗਿਆ ਹੈ। ਥਾਣਾ ਸੈਕਟਰ-36 ਦੀ ਪੁਲੀਸ ਨੇ ਅਣਪਛਾਤੇ ਵਿਅਕਤੀਆਂ ਵਿਰੁੱਧ ਕੇਸ ਦਰਜ ਕਰ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਪੁਲੀਸ ਵੱਲੋਂ ਮੁੱਢਲੀ ਜਾਂਚ ਦੌਰਾਨ ਘਟਨਾ ਵਾਲੀ ਥਾਂ ਦੇ ਆਲੇ-ਦੁਆਲੇ ਲੱਗੇ ਸੀਸੀਟੀਵੀ ਕੈਮਰਿਆਂ ਦੀ ਫੁਟੇਜ ਦੇਖੀ ਜਾ ਰਹੀ ਹੈ।

Advertisement
Advertisement
Author Image

Advertisement
×