ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਘਰ ਵਿੱਚੋਂ ਗਹਿਣੇ, ਨਕਦੀ ਅਤੇ ਕੀਮਤੀ ਸਾਮਾਨ ਚੋਰੀ

08:55 AM Jun 21, 2024 IST

ਪੱਤਰ ਪ੍ਰੇਰਕ
ਰਤੀਆ, 20 ਜੂਨ
ਇੱਥੋਂ ਨੇੜਲੇ ਪਿੰਡ ਪਿਲਛੀਆਂ ਵਿੱਚ ਰਾਤ ਚੋਰ ਸੋਨੇ ਦੇ ਗਹਿਣੇ, ਨਕਦੀ ਅਤੇ ਕੀਮਤੀ ਸਾਮਾਨ ਚੋਰੀ ਕਰਕੇ ਲੈ ਗਏ। ਪਿਲਛੀਆਂ ਵਾਸੀ ਮਨਪ੍ਰੀਤ ਸਿੰਘ ਨੇ ਦੱਸਿਆ ਕਿ ਉਹ ਆਪਣੇ ਖੇਤ ਵਿੱਚ ਢਾਣੀ ਬਣਾ ਰਹਿ ਰਹੇ ਹਨ। ਉਨ੍ਹਾਂ ਦੀ ਢਾਣੀ ਦੇ ਨਾਲ ਹੀ ਉਸ ਦੇ ਤਾਇਆ ਗੁਰਜੰਟ ਸਿੰਘ ਦੀ ਢਾਣੀ ਬਣੀ ਹੋਈ ਹੈ। ਉਨ੍ਹਾਂ ਦੱਸਿਆ ਕਿ ਬੀਤੀ ਰਾਤ ਚੋਰ ਅਲਮਾਰੀ ਵਿੱਚੋਂ ਰੱਖੇ ਸੋਨੇ ਦੇ ਗਹਿਣਿਆਂ ਤੋਂ ਇਲਾਵਾ 40 ਹਜ਼ਾਰ ਰੁਪਏ ਦੀ ਨਗਦੀ ਅਤੇ ਹੋਰ ਕੀਮਤੀ ਸਾਮਾਨ, ਐੱਲਈਡੀ ਚੋਰੀ ਕਰਕੇ ਲੈ ਗਏ। ਪੁਲੀਸ ਨੇ ਇਸ ਸਬੰਧੀ ਕੇਸ ਦਰਜ ਕਰ ਲਿਆ ਹੈ। ਪਿੰਡ ਨੰਗਲ ਦੇ ਇਕ ਘਰ ਵਿੱਚੋਂ ਦਿਨ ਦਿਹਾੜੇ ਕਣਕ ਦੀਆਂ ਦੋ ਬੋਰੀਆਂ ਚੋਰੀ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਮਾਮਲੇ ਨੂੰ ਲੈ ਕੇ ਪੁਲੀਸ ਨੇ ਮਕਾਨ ਮਾਲਕ ਅਮਰੀਕ ਸਿੰਘ ਦੀ ਸ਼ਿਕਾਇਤ ’ਤੇ ਹੀ ਪਿੰਡ ਨੰਗਲ ਦੇ ਜਸਪ੍ਰੀਤ ਉਰਫ ਭੂਰਾ ਖ਼ਿਲਾਫ਼ ਕੇਸ ਦਰਜ ਕੀਤਾ ਹੈ।

Advertisement

Advertisement
Advertisement