ਮੰਦਰ ਵਿੱਚੋਂ ਲੱਖਾਂ ਰੁਪਏ ਦੇ ਗਹਿਣੇ ਅਤੇ ਨਗਦੀ ਚੋਰੀ
08:37 AM Nov 07, 2024 IST
ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 6 ਨਵੰਬਰ
ਇੱਥੋਂ ਦੀ ਡੱਡੂ ਮਾਜਰਾ ਕਲੋਨੀ ਵਿੱਚ ਸਥਿਤ ਭਗਵਾਨ ਵਾਲਮੀਕਿ ਦੇ ਮੰਦਰ ਵਿੱਚੋਂ ਲੱਖਾਂ ਦੇ ਗਹਿਣੇ ਅਤੇ ਨਗਦੀ ਚੋਰੀ ਹੋ ਗਈ ਹੈ। ਇਸ ਬਾਰੇ ਜਾਣਕਾਰੀ ਮਿਲਦਿਆਂ ਹੀ ਥਾਣਾ ਮਲੋਆ ਦੀ ਪੁਲੀਸ ਨੇ ਕੇਸ ਦਰਜ ਕਰ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਇਹ ਕੇਸ ਸਤੀਸ਼ ਕੁਮਾਰ ਵਾਸੀ ਡੱਡੂ ਮਾਜਰਾ ਕਲੋਨੀ ਦੀ ਸ਼ਿਕਾਇਤ ’ਤੇ ਅਣਪਛਾਤੇ ਨੌਜਵਾਨਾਂ ਵਿਰੁੱਧ ਦਰਜ ਕੀਤਾ ਗਿਆ ਹੈ। ਸ਼ਿਕਾਇਤਕਰਤਾ ਦਾ ਕਹਿਣਾ ਸੀ ਕਿ ਕੋਈ ਵਾਲਮੀਕਿ ਮੰਦਰ ਵਿੱਚ ਦਾਖ਼ਲ ਹੋ ਕੇ 1.35 ਲੱਖ ਰੁਪਏ ਨਗਦ ਅਤੇ ਗਹਿਣੇ ਚੋਰੀ ਕਰ ਕੇ ਫ਼ਰਾਰ ਹੋ ਗਿਆ ਹੈ। ਥਾਣਾ ਮਲੋਆ ਦੀ ਪੁਲੀਸ ਨੇ ਸ਼ਿਕਾਇਤ ’ਤੇ ਅਣਪਛਾਤੇ ਨੌਜਵਾਨਾਂ ਵਿਰੁੱਧ ਕੇਸ ਦਰਜ ਕਰ ਦਿੱਤਾ ਹੈ। ਪੁਲੀਸ ਮੁੱਢਲੀ ਜਾਂਚ ਦੌਰਾਨ ਘਟਨਾ ਵਾਲੀ ਥਾਂ ਦੇ ਆਲੇ-ਦੁਆਲੇ ਲੱਗੇ ਸੀਸੀਟੀਵੀ ਕੈਮਰਿਆਂ ਦੀ ਫੁਟੇਜ ਖੰਗਾਲ ਰਹੀ ਹੈ।
Advertisement
Advertisement