ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਘਰ ਦੇ ਜਿੰਦਰੇ ਤੋੜ ਕੇ ਗਹਿਣੇ ਚੋਰੀ

06:34 AM Sep 01, 2024 IST

ਨਿੱਜੀ ਪੱਤਰ ਪ੍ਰੇਰਕ
ਜ਼ੀਰਕਪੁਰ, 31 ਅਗਸਤ
ਇੱਥੋਂ ਦੀ ਡਿਫੈਂਸ ਐਨਕਲੇਵ ਵਿੱਚ ਚੋਰਾਂ ਨੇ ਫ਼ੌਜ ਦੇ ਸਾਬਕਾ ਕੈਪਟਨ ਦੇ ਬੰਦ ਘਰ ਨੂੰ ਨਿਸ਼ਾਨਾ ਬਣਾ ਕੇ ਗਹਿਣੇ ਅਤੇ ਹੋਰ ਸਾਮਾਨ ਚੋਰੀ ਕਰ ਲਿਆ। ਪੁਲੀਸ ਨੇ ਸ਼ਿਕਾਇਤ ਮਿਲਣ ਮਗਰੋਂ ਘਟਨਾ ਸਥਾਨ ਦਾ ਦੌਰਾ ਕਰ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।
ਜਾਣਕਾਰੀ ਦਿੰਦਿਆਂ ਫ਼ੌਜ ਦੇ ਸਾਬਕਾ ਕੈਪਟਨ ਜੋਗਿੰਦਰ ਸਿੰਘ ਨੇ ਦੱਸਿਆ ਕਿ ਉਹ ਕਿਸੇ ਕੰਮ ਲਈ ਘਰ ਨੂੰ ਜਿੰਦਰਾ ਲਾ ਕੇ ਆਪਣੇ ਪਰਿਵਾਰ ਸਣੇ ਬਾਹਰ ਗਿਆ ਹੋਇਆ ਸੀ। ਇਸ ਦੌਰਾਨ ਚੋਰ ਘਰ ਦੇ ਜਿੰਦਰੇ ਤੋੜ ਕੇ ਲੱਖਾਂ ਰੁਪਏ ਦੇ ਗਹਿਣੇ, ਨਗਦੀ ਅਤੇ ਹੋਰ ਕੀਮਤੀ ਸਾਮਾਨ ਚੋਰੀ ਕਰ ਲੈ ਗਏ।

Advertisement

Advertisement