For the best experience, open
https://m.punjabitribuneonline.com
on your mobile browser.
Advertisement

ਘਰ ’ਚੋਂ ਲੱਖਾਂ ਦੇ ਗਹਿਣੇ ਤੇ ਨਕਦੀ ਚੋਰੀ

06:39 AM Jun 10, 2024 IST
ਘਰ ’ਚੋਂ ਲੱਖਾਂ ਦੇ ਗਹਿਣੇ ਤੇ ਨਕਦੀ ਚੋਰੀ
Advertisement

ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 9 ਜੂਨ
ਇੱਥੋਂ ਦੇ ਬੁੜੈਲ ਵਿੱਚ ਸਥਿਤ ਘਰ ’ਚੋਂ ਲੱਖਾਂ ਰੁਪਏ ਦੇ ਗਹਿਣੇ ਤੇ ਨਕਦੀ ਚੋਰੀ ਹੋ ਗਏ। ਇਸ ਬਾਰੇ ਜਾਣਕਾਰੀ ਮਿਲਦੇ ਹੀ ਥਾਣਾ ਸੈਕਟਰ-34 ਦੀ ਪੁਲੀਸ ਨੇ ਅਣਪਛਾਤੇ ਨੌਜਵਾਨਾਂ ਖ਼ਿਲਾਫ਼ ਕੇਸ ਦਰਜ ਕਰ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਇਹ ਕਾਰਵਾਈ ਸੰਜੀਵ ਕੁਮਾਰ ਵਾਸੀ ਬੁੜੈਲ ਦੀ ਸ਼ਿਕਾਇਤ ਦੇ ਆਧਾਰ ’ਤੇ ਕੀਤੀ ਗਈ ਹੈ। ਸ਼ਿਕਾਇਤਕਰਤਾ ਨੇ ਕਿਹਾ ਕਿ ਕੋਈ ਉਸ ਦੇ ਘਰ ਦਾ ਤਾਲਾ ਤੋੜ ਕੇ ਘਰ ’ਚੋਂ ਦੋ ਸੋਨੇ ਦੀਆਂ ਚੂੜੀਆਂ, ਦੋ ਸੋਨੇ ਦੀਆਂ ਮੁੰਦਰੀਆਂ, ਇਕ ਨੈਕਲੇਸ, 25 ਹਜ਼ਾਰ ਰੁਪਏ ਨਕਦ ਅਤੇ ਹੋਰ ਸਾਮਾਨ ਚੋਰੀ ਕਰ ਕੇ ਫਰਾਰ ਹੋ ਗਿਆ। ਥਾਣਾ ਸੈਕਟਰ-34 ਦੀ ਪੁਲੀਸ ਵੱਲੋਂ ਇਸ ਸਬੰਧੀ ਜਾਂਚ ਕੀਤੀ ਜਾ ਰਹੀ ਹੈ।

Advertisement

Advertisement
Author Image

Advertisement
Advertisement
×