For the best experience, open
https://m.punjabitribuneonline.com
on your mobile browser.
Advertisement

ਝਾਰਖੰਡ ਵਿਧਾਨ ਸਭਾ ਚੋਣਾਂ: ਭਾਜਪਾ ਦੀ ਕੇਂਦਰੀ ਚੋਣ ਕਮੇਟੀ ਦੀ ਮੀਟਿੰਗ

10:55 PM Oct 15, 2024 IST
ਝਾਰਖੰਡ ਵਿਧਾਨ ਸਭਾ ਚੋਣਾਂ  ਭਾਜਪਾ ਦੀ ਕੇਂਦਰੀ ਚੋਣ ਕਮੇਟੀ ਦੀ ਮੀਟਿੰਗ
Advertisement

ਨਵੀਂ ਦਿੱਲੀ, 15 ਅਕਤੂਬਰ
ਭਾਜਪਾ ਦੀ ਕੇਂਦਰੀ ਚੋਣ ਕਮੇਟੀ ਨੇ ਅਗਲੇ ਮਹੀਨੇ ਹੋਣ ਵਾਲੀਆਂ ਝਾਰਖੰਡ ਵਿਧਾਨ ਸਭਾ ਚੋਣਾਂ ਲਈ ਪਾਰਟੀ ਉਮੀਦਵਾਰਾਂ ਬਾਰੇ ਚਰਚਾ ਕਰਨ ਲਈ ਅੱਜ ਇੱਥੇ ਮੀਟਿੰਗ ਕੀਤੀ। ਇੱਥੇ ਭਾਜਪਾ ਦੇ ਹੈੱਡਕੁਆਰਟਰ ਵਿਖੇ ਹੋਈ ਮੀਟਿੰਗ ਵਿੱਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ, ਭਾਜਪਾ ਦੇ ਕੌਮੀ ਪ੍ਰਧਾਨ ਜੇਪੀ ਨੱਢਾ ਅਤੇ ਕੌਮੀ ਜਨਰਲ ਸਕੱਤਰ (ਜਥੇਬੰਦਕ) ਬੀਐੱਲ ਸੰਤੋਸ਼ ਮੌਜੂਦ ਸਨ। ਝਾਰਖੰਡ ਵਿੱਚ ਦੋ ਗੇੜਾਂ (13 ਨਵੰਬਰ ਤੇ 20 ਨਵੰਬਰ) ਵਿੱਚ ਵਿਧਾਨ ਸਭਾ ਕਰਵਾਈਆਂ ਜਾਣਗੀਆਂ। -ਪੀਟੀਆਈ

Advertisement

Advertisement
Advertisement
Author Image

Advertisement