For the best experience, open
https://m.punjabitribuneonline.com
on your mobile browser.
Advertisement

ਝਾਰਖੰਡ ਵਿਧਾਨ ਸਭਾ ਚੋਣਾਂ: ਝਾਰਖੰਡ ਮੁਕਤੀ ਮੋਰਚਾ ਵੱਲੋਂ ਤੀਜੀ ਸੂਚੀ ਜਾਰੀ

10:13 PM Oct 23, 2024 IST
ਝਾਰਖੰਡ ਵਿਧਾਨ ਸਭਾ ਚੋਣਾਂ  ਝਾਰਖੰਡ ਮੁਕਤੀ ਮੋਰਚਾ ਵੱਲੋਂ ਤੀਜੀ ਸੂਚੀ ਜਾਰੀ
ਮਹੂਆ ਮਾਜੀ
Advertisement

ਰਾਂਚੀ, 23 ਅਕਤੂਬਰ
ਝਾਰਖੰਡ ਵਿੱਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਲਈ ਝਾਰਖੰਡ ਮੁਕਤੀ ਮੋਰਚਾ (ਜੇਐੱਮਐੱਮ) ਨੇ ਅੱਜ ਪੰਜ ਉਮੀਦਵਾਰਾਂ ਦੀ ਆਪਣੀ ਤੀਜੀ ਸੂਚੀ ਜਾਰੀ ਕਰ ਦਿੱਤੀ ਹੈ। ਇਸ ਵਿੱਚ ਬਿਸ਼ੁਨਪੁਰ ਅਤੇ ਚੱਕਰਧਰਪੁਰ ਸੀਟ ਤੋਂ ਕ੍ਰਮਵਾਰ ਸਾਬਕਾ ਵਿਧਾਇਕ ਚਮਰਾ ਲਿੰਡਾ ਅਤੇ ਸੁਖਰਾਮ ਓਰਾਂਵ ਨੂੰ ਮੈਦਾਨ ਵਿੱਚ ਉਤਾਰਿਆ ਹੈ।
ਝਾਰਖੰਡ ਮੁਕਤੀ ਮੋਰਚਾ ਵੱਲੋਂ ਇਸ ਤੋਂ ਪਹਿਲਾਂ ਜਾਰੀ ਕੀਤੀ ਗਈ ਦੂਜੀ ਸੂਚੀ ਵਿੱਚ ਰਾਜ ਸਭਾ ਮੈਂਬਰ ਮਹੂਆ ਮਾਜੀ ਨੂੰ ਰਾਂਚੀ ਸੀਟ ਤੋਂ ਉਮੀਦਵਾਰ ਬਣਾਇਆ ਗਿਆ। ਮਾਜੀ ਜੂਨ 2022 ਵਿੱਚ ਸੰਸਦ ਦੇ ਉਪਰਲੇ ਸਦਨ ਲਈ ਨਿਰਵਿਰੋਧ ਚੁਣੇ ਗਏ ਸਨ। ਉਹ ਝਾਰਖੰਡ ਰਾਜ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਰਹਿ ਚੁੱਕੀ ਹੈ। ਉਹ ਜੇਐੱਮਐੱਮ ਦੀ ਮਹਿਲਾ ਵਿੰਗ ਦੀ ਮੁਖੀ ਵੀ ਰਹੀ ਹੈ। ਉਸਨੇ 2014 ਅਤੇ 2019 ਵਿੱਚ ਰਾਂਚੀ ਵਿਧਾਨ ਸਭਾ ਸੀਟ ਤੋਂ ਚੋਣ ਲੜੀ ਸੀ, ਪਰ ਹਾਰ ਗਈ। ਉਧਰ ਕੌਮੀ ਜਮਹੂਰੀ ਗੱਠਜੋੜ (ਐੱਨਡੀਏ) ਦੇ ਮੁੱਖ ਭਾਈਵਾਲ ਭਾਜਪਾ ਨੇ ਰਾਂਚੀ ਤੋਂ ਸੀਪੀ ਸਿੰਘ ਨੂੰ ਉਮੀਦਵਾਰ ਬਣਾਇਆ ਹੈ। ਸੂਤਰਾਂ ਨੇ ਦੱਸਿਆ ਕਿ ਇਸ ਸੀਟ ’ਤੇ ਜੇਐੱਮਐੱਮ ਦੇ ਉਮੀਦਵਾਰ ਨੂੰ ਮੈਦਾਨ ਵਿੱਚ ਉਤਾਰੇ ਜਾਣ ਕਾਰਨ ‘ਇੰਡੀਆ’ ਗੱਠਜੋੜ ਦੀ ਭਾਈਵਾਲ ਪਾਰਟੀ ਕਾਂਗਰਸ ਵਿੱਚ ਨਾਰਾਜ਼ਗੀ ਹੈ। ਵਿਧਾਨ ਸਭਾ ਚੋਣਾਂ ਦੋ ਗੇੜਾਂ ਵਿੱਚ 13 ਤੇ 20 ਨਵੰਬਰ ਨੂੰ ਹੋਣਗੀਆਂ ਅਤੇ ਵੋਟਾਂ ਦੀ ਗਿਣਤੀ 23 ਨਵੰਬਰ ਨੂੰ ਕੀਤੀ ਜਾਵੇਗੀ।  ਇਸ ਦੌਰਾਨ ਕੈਬਨਿਟ ਮੰਤਰੀ ਦੀਪਕ ਬਿਰੂਆ, ਭਾਜਪਾ ਦੇ ਸਤੇਂਦਰ ਨਾਥ ਤਿਵਾੜੀ ਅਤੇ ਜੇਡੀ(ਯੂ) ਦੇ ਗੋਪਾਲ ਕ੍ਰਿਸ਼ਨ ਸਮੇਤ ਲਗਪਗ 93 ਉਮੀਦਵਾਰਾਂ ਨੇ ਅੱਜ ਵਿਧਾਨ ਸਭਾ ਚੋਣਾਂ ਦੇ ਪਹਿਲੇ ਗੇੜ ਲਈ ਆਪਣੇ ਨਾਮਜ਼ਦਗੀ ਪੱਤਰ ਦਾਖ਼ਲ ਕੀਤੇ। ਇੱਕ ਅਧਿਕਾਰੀ ਨੇ ਦੱਸਿਆ ਕਿ ਇਸ ਦੇ ਨਾਲ ਹੀ ਵੱਖ-ਵੱਖ ਵਿਧਾਨ ਸਭਾ ਸੀਟਾਂ ਤੋਂ ਨਾਮਜ਼ਦਗੀਆਂ ਦੀ ਕੁੱਲ ਗਿਣਤੀ 150 ਹੋ ਗਈ ਹੈ। -ਪੀਟੀਆਈ

Advertisement

Advertisement
Advertisement
Author Image

Advertisement