Jharkhand Election Results: ਝਾਰਖੰਡ: ਜੇਐੱਮਐੱਮ ਦੀ ਅਗਵਾਈ ਵਾਲੇ ਗੱਠਜੋੜ ਦੀ ਸੱਤਾ ਵਿੱਚ ਵਾਪਸੀ
07:57 PM Nov 23, 2024 IST
ਰਾਂਚੀ, 23 ਨਵੰਬਰ
ਝਾਰਖੰਡ ਵਿਚ ਝਾਰਖੰਡ ਮੁਕਤੀ ਮੋਰਚਾ (JMM) ਦੀ ਅਗਵਾਈ ਵਾਲੇ ਇੰਡੀਆ ਗੱਠਜੋੜ ਨੇ ਮੁੜ ਵਿਧਾਨ ਸਭਾ ਵਿਚ ਬਹੁਮਤ ਹਾਸਲ ਕਰ ਲਿਆ ਹੈ। ਸੂਬੇ ਦੀਆਂ 81 ਵਿਧਾਨ ਸਭਾ ਸੀਟਾਂ ਵਿਚੋਂ ਇਸ ਗੱਠਜੋੜ ਨੇ 52 ਸੀਟਾਂ ’ਤੇ ਜਿੱਤ ਹਾਸਲ ਕੀਤੀ ਅਤੇ ਚਾਰ ਹੋਰਾਂ ਵਿੱਚ ਅੱਗੇ ਚੱਲ ਰਿਹਾ ਹੈ। ਚੋਣ ਕਮਿਸ਼ਨ ਨੇ ਦੱਸਿਆ ਕਿ ਹੇਮੰਤ ਸੋਰੇਨ ਦੀ ਪਤਨੀ ਕਲਪਨਾ ਨੇ ਗਾਂਡੇ ਸੀਟ 17,142 ਵੋਟਾਂ ਨਾਲ ਜਿੱਤੀ ਹੈ, ਉਨ੍ਹਾਂ ਭਾਜਪਾ ਦੀ ਮੁਨੀਆ ਦੇਵੀ ਨੂੰ ਹਰਾਇਆ ਹੈ।ਇਸ ਤੋਂ ਪਹਿਲਾਂ ਸੂਬੇ ਦੀਆਂ ਸਾਰੀਆਂ 81 ਵਿਧਾਨ ਸਭਾ ਸੀਟਾਂ ਲਈ ਵੋਟਾਂ ਦੀ ਗਿਣਤੀ ਸ਼ਨਿੱਚਰਵਾਰ ਸਵੇਰੇ 8 ਵਜੇ ਸ਼ੁਰੂ ਹੋਈ। ਇੱਥੇ ਚੋਣਾਂ ਦੋ ਪੜਾਵਾਂ ਵਿੱਚ ਹੋਈਆਂ ਸਨ।
ਹੇਮੰਤ ਸੋਰੇਨ ਵੱਲੋਂ ਲੋਕਾਂ ਦਾ ਧੰਨਵਾਦ
ਝਾਰਖੰਡ ਦੇ ਮੁੱਖ ਮੰਤਰੀ ਹੇਮੰਤ ਸੋਰੇਨ ਨੇ ਅੱਜ ਵਿਧਾਨ ਸਭਾ ਚੋਣਾਂ ਵਿੱਚ ‘ਇੰਡੀਆ’ ਗੱਠਜੋੜ ਦੇ ਸ਼ਾਨਦਾਰ ਪ੍ਰਦਰਸ਼ਨ ਲਈ ਸੂਬਾ ਵਾਸੀਆਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਗੱਠਜੋੜ ਨੇ ਲੋਕਤੰਤਰ ਦੀ ਪ੍ਰੀਖਿਆ ਪਾਸ ਕਰ ਲਈ ਹੈ ਤੇ ਉਹ ਚੋਣ ਨਤੀਜਿਆਂ ਤੋਂ ਬਾਅਦ ਆਪਣੀ ਰਣਨੀਤੀ ਨੂੰ ਅੰਤਿਮ ਰੂਪ ਦੇਣਗੇ। ਇਸ ਦੌਰਾਨ ਆਲ ਇੰਡੀਆ ਕਾਂਗਰਸ ਕਮੇਟੀ ਦੇ ਜਨਰਲ ਸਕੱਤਰ ਗੁਲਾਮ ਅਹਿਮਦ ਮੀਰ ਨੇ ਕਿਹਾ ਕਿ ਹੇਮੰਤ ਸੋਰੇਨ ਝਾਰਖੰਡ ਦੇ ਮੁੱਖ ਮੰਤਰੀ ਹਨ ਅਤੇ ਉਹ ਹੀ ਮੁੱਖ ਮੰਤਰੀ ਰਹਿਣਗੇ।
Advertisement
Advertisement